ਅੰਮ੍ਰਿਤਸਰਪੰਜਾਬ

ਖ਼ਾਲਸਾ ਕਾਲਜ ਵਿਖੇ ‘ਬੈਂਕਿੰਗ, ਵਿੱਤ ਅਤੇ ਬੀਮਾ’ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 26 ਅਗਸਤ (ਰਮਨਦੀਪ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਦੇ ਪੋਸਟ-ਗ੍ਰੈਜੂਏਟ ਡਿਪਾਰਟਮੈਂਟ ਆਫ਼ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵਿਖੇ ਬਜਾਜ ਫ਼ਾਇਨਾਂਸ ਕੰਪਨੀ ਦੇ ਸਹਿਯੋਗ ਨਾਲ ‘ਬੈਂਕਿੰਗ, ਵਿੱਤ ਅਤੇ ਬੀਮਾ ਖੇਤਰ ਲਈ ਲੋੜੀਂਦੇ ਹੁਨਰ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ (ਪ੍ਰਧਾਨ ਅਤੇ ਪ੍ਰੋਗਰਾਮ ਚੇਅਰਮੈਨ) ਦੀ ਅਗਵਾਈ ਹੇਠ ਆਯੋਜਿਤ ਓਰੀਐਂਟੇਸ਼ਨ ਦਾ ਮੁੱਖ ਮਕਸਦ ਬੈਂਕਿੰਗ, ਵਿੱਤੀ ਅਤੇ ਬੀਮਾ ਸੇਵਾਵਾਂ ਪ੍ਰਦਾਨ ਕਰਨ ਲਈ ਲੋੜੀਂਦੇ ਹੁਨਰਾਂ ਬਾਰੇ ਮਾਰਗਦਰਸ਼ਨ ਪ੍ਰਦਾਨ ਕਰਨਾ ਸੀ। ਜਿਸ ’ਚ ਬਜਾਜ ਫ਼ਾਇਨਾਂਸ (ਪੰਜਾਬ ਕਲੱਸਟਰ) ਲੀਡ ਟਰੇਨਰ ਸ੍ਰੀ ਕੰਵਲਜੀਤ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਦਿਆਂ ਵਿੱਤੀ ਸੇਵਾਵਾਂ ਬਾਰੇ ਆਪਣੇ ਵਿਸ਼ਾਲ ਅਤੇ ਡੂੰਘੇ ਗਿਆਨ ਨੂੰ ਸਾਂਝਾ ਕੀਤਾ।

ਇਸ ਮੌਕੇ ਡੀਨ ਅਤੇ ਪ੍ਰੋਗਰਾਮ ਡਾਇਰੈਕਟਰ ਅਤੇ ਵਿਭਾਗ ਮੁੱਖੀ ਡਾ. ਏ. ਕੇ. ਕਾਹਲੋਂ ਨੇ ਰਿਸੋਰਸ ਪਰਸਨ ਦਾ ਸਵਾਗਤ ਕੀਤਾ। ਪ੍ਰੋਗਰਾਮ ਕੋਆਰਡੀਨੇਟਰ ਡਾ. ਅਜੈ ਸਹਿਗਲ ਨੇ ਉਕਤ ਵਿਸ਼ੇ ’ਤੇ ਚਾਨਣਾ ਪਾਇਆ ਅਤੇ ਸਹਾਇਕ ਪ੍ਰੋਫੈਸਰ ਪ੍ਰੋ. ਮੀਨੂੰ ਚੋਪੜਾ ਨੇ ਵਿਸ਼ੇਸ਼ ਮਹਿਮਾਨ ਨਾਲ ਜਾਣ ਪਛਾਣ ਕਰਵਾਉਂਦਿਆਂ ਮੰਚ ਸੰਚਾਲਨ ਕੀਤਾ। ਇਸ ਮੌਕੇ ਸ੍ਰੀ ਕੰਵਲਜੀਤ ਸਿੰਘ ਨੇ ਵਿਦਿਆਰਥੀਆਂ ਦੇ ਲਾਭ ਲਈ ਬਜਾਜ ਦੁਆਰਾ ਕੀਤੇ ਗਏ ਵੱਖ-ਵੱਖ ਰਾਸ਼ਟਰੀ ਪੱਧਰ ਦੇ ਸੀ. ਐਸ. ਆਰ. ਪਹਿਲਕਦਮੀਆਂ ਬਾਰੇ ਜਾਣੂ ਕਰਵਾਇਅ। ਉਨ੍ਹਾਂ ਨੇ ਭਾਗੀਦਾਰਾਂ ਨੂੰ ਸੰਚਾਰ ਅਤੇ ਕਾਰਜ ਸਥਾਨ ਦੇ ਹੁਨਰ ਨੂੰ ਬਿਹਤਰ ਬਣਾਉਣ ਦੇ ਤਰੀਕਿਆਂ ’ਤੇ ਵੀ ਚਾਨਣਾ ਪਾਇਆ। ਇਸ ਮੌਕੇ ਵਿਭਾਗ ਦੇ 100 ਤੋਂ ਵਧੇਰੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਬੈਂਕਿੰਗ, ਵਿੱਤ ਅਤੇ ਬੀਮਾ ਖੇਤਰ ’ਚ ਨੌਕਰੀਆਂ ਅਤੇ ਇੰਟਰਵਿਊ ਲਈ ਲੋੜੀਂਦੇ ਹੁਨਰਾਂ ਬਾਰੇ ਗਿਆਨ ਪ੍ਰਾਪਤ ਕੀਤਾ। ਇਸ ਮੌਕੇ ਡਾ. ਸਵਰਾਜ ਕੌਰ, ਡਾ. ਦੀਪਕ ਦੇਵਗਨ, ਡਾ.ਪੂਨਮ ਸ਼ਰਮਾ, ਡਾ. ਰਛਪਾਲ ਸਿੰਘ, ਡਾ: ਸਾਮੀਆ ਅਤੇ ਵਿਭਾਗ ਦੇ ਹੋਰ ਫੈਕਲਟੀ ਮੈਂਬਰ ਹਾਜ਼ਰ ਸਨ।

Leave a Reply

Your email address will not be published. Required fields are marked *