ਜਿਲ੍ਹੇ ਵਿੱਚ 1826 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ
12 ਕੋਵਿਡ ਪੋਜਟਿਵ ਕੇਸ ਹੋਏ ਰਿਪੋਰਟ : ਸਿਵਲ ਸਰਜਨ
ਪਟਿਆਲਾ 27 ਅਗਸਤ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆਂ ਕਿ ਅੱਜ ਜਿਲ੍ਹੇ ਵਿੱਚ ਪ੍ਰਾਪਤ 349 ਕੋਵਿਡ ਰਿਪੋਰਟਾਂ ਵਿਚੋਂ 12 ਕੋਵਿਡ ਪੋਜਟਿਵ ਕੇਸ ਰਿਪੋਰਟ ਹੋਏ ਹਨ।ਜਿਹਨਾਂ ਵਿਚੋਂ 09 ਪਟਿਆਲਾ ਸ਼ਹਿਰ, 02 ਬਲਾਕ ਸ਼ੁਤਰਾਣਾ ਅਤੇ ਇੱਕ ਕਾਲੋਮਾਜਰਾ ਨਾਲ ਸਬੰਧਤ ਹੈ ।ਜਿਸ ਨਾਲ ਜਿਲ੍ਹੇ ਵਿੱਚ ਕੁੱਲ ਕੋਵਿਡ ਕੇਸਾਂ ਦੀ ਗਿਣਤੀ 64,070 ਹੋ ਗਈ ਹੈ।ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 62,254 ਹੈ ਅਤੇ ਐਕਟਿਵ ਕੇਸ 94 ਹਨ। ਅੱਜ ਕੋਵਿਡ ਜਾਂਚ ਲਈ ਜਿਲ੍ਹੇ ਵਿੱਚ 312 ਸੈਂਪਲ ਲਏ ਗਏ ਹਨ, ਜਿਸ ਨਾਲ ਹੁਣ ਤੱਕ ਜਿਲੇ ਵਿੱਚ ਕੋਵਿਡ ਸਬੰਧੀ ਲਏ ਸੈਂਪਲਾ ਦੀ ਗਿਣਤੀ 12,78,224 ਹੋ ਗਈ ਹੈ ।ਜਿਸ ਵਿੱਚੋਂ ਜਿਲ੍ਹਾ ਪਟਿਆਲਾ ਦੇ 64,070 ਕੋਵਿਡ ਪੋਜਟਿਵ, 12,13,977 ਨੈਗੇਟਿਵ ਅਤੇ ਲਗਭਗ 177 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਉਹਨਾਂ ਕਿਹਾ ਕਿ ਕੋਵਿਡ ਤੋਂ ਬਚਾਅ ਲਈ ਪੰਜਾਬ ਸਰਕਾਰ ਦੁਆਰਾ ਜਾਰੀ ਐਡਵਾਈਜਰੀ ਅਨੁਸਾਰ ਜਨਤਕ ਥਾਂਵਾ ਤੇਂ ਮਾਸਕ ਪਾ ਕੇ ਰੱਖਣਾ, ਦੋ ਗਜ ਦੀ ਸਮਾਜਕ ਦੂਰੀ ਬਣਾ ਕੇ ਰੱਖਣਾ, ਕਰੋਨਾ ਲੱਛਣ ਹੋਣ ਤੇਂ ਕੋਵਿਡ ਟੈਸਟਿੰਗ ਕਰਵਾਉਣ ਅਤੇ ਕਰੋਨਾ ਤੋਂ ਬਚਾਅ ਲਈ ਸੰਪੁਰਣ ਕੋਵਿਡ ਟੀਕਾਕਰਨ ਕਰਵਾਉਣਾ ਯਕੀਨੀ ਬਣਾਇਆ ਜਾਵੇ। ਜਿਲ੍ਹਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇਂ ਦੱਸਿਆ ਕਿ ਅੱਜ ਜਿਲ੍ਹੇ ਵਿੱਚ 1826 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਕੱਲ ਮਿਤੀ 28 ਅਗਸਤ ਦਿਨ ਐਤਵਾਰ ਨੂੰ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਊਂਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਾਤਾ ਕੁਸ਼ਲਿਆ ਹਸਪਤਾਲ, ਸਮਾਣਾ, ਨਾਭਾ ਅਤੇ ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਪੀ.ਐਚ.ਸੀ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਅਧੀਨ ਆਉਂਦੇ ਪਿੰਡਾਂ ਵਿੱਚ ਜਾ ਕੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ ।

