ਅੰਮ੍ਰਿਤਸਰਪੰਜਾਬ

ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਗੁਰਦੀਪ ਸਿੰਘ ਜੀਰਾ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 29 ਅਗਸਤ- (ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਗੁਰਦੀਪ ਸਿੰਘ ਜੀਰਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜਥੇਦਾਰ ਗੁਰਦੀਪ ਸਿੰਘ ਜੀਰਾ ਨੇ ਸਿੱਖ ਪੰਥ ਦੀ ਸਿਰਮੌਰ ਸੰਸਥਾ ਵਿਚ ਬਤੌਰ ਮੈਂਬਰ ਸੇਵਾ ਨਿਭਾਈ ਹੈ ਅਤੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਵਧੀਆ ਸੇਵਾਵਾਂ ਦਿੱਤੀਆਂ ਹਨ। ਐਡਵੋਕੇਟ ਧਾਮੀ ਨੇ ਜਥੇਦਾਰ ਗੁਰਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਾਹਿਗੁਰੂ ਦੇ ਚਰਨਾ ਵਿਚ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

Leave a Reply

Your email address will not be published. Required fields are marked *