ਅੰਮ੍ਰਿਤਸਰ

ਧਾਰਮਿਕ ਸਥਾਨਾਂ ਦੀ ਸੁਰੱਖਿਆ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਬਣਾਏ ਰੱਖਣ ਲਈ ਸਪੈਸ਼ਲ ਸੁਰੱਖਿਆ ਅਭਿਆਨ ਚਲਾਇਆ ਗਿਆ।

ਅੰਮ੍ਰਿਤਸਰ (ਸੁਖਬੀਰ ਸਿੰਘ/ਮਧੂਸਾਰ ਬਿਊਰੋ) ਮਾਨਯੋਗ ਡੀ.ਜੀ.ਪੀ. ਪੰਜਾਬ ਜੀ ਦੀਆਂ ਹਦਾਇਤਾਂ ਪਰ ਧਾਰਮਿਕ ਸਥਾਨਾਂ ਦੀ ਸੁਰੱਖਿਆ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਬਣਾਏ ਰੱਖਣ ਲਈ ਪੰਜਾਬ ਰਾਜ ਦੇ ਸਮੂਹ ਪੁਲਿਸ ਕਮਿਸ਼ਨਰੇਟ ਅਤੇ ਜਿਲ੍ਹਿਆਂ ਵਿੱਚ ਸਪੈਸ਼ਲ ਸੁਰੱਖਿਆ ਚੈਕਿੰਗ ਅਭਿਆਨ ਚਲਾਇਆ ਗਿਆ ਹੈ। ਜਿਸਦੇ ਤਹਿਤ ਅੱਜ ਮਿਤੀ 02-09-2021 ਨੂੰ ਡਾ. ਨਰੇਸ਼ ਕੁਮਾਰ ਅਰੋੜਾ, ਆਈ.ਪੀ.ਐਸ. ਏ.ਡੀ.ਜੀ.ਪੀ. ਹਿਊਮਨ ਰਾਈਟਸ, ਪੰਜਾਬ ਅਤੇ ਸ੍ਰੀ ਅਰੁਨ ਪਾਲ ਸਿੰਘ, ਆਈ.ਪੀ.ਐਸ, ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਵੱਲੋਂ ਸਮੇਤ ਸ੍ਰੀ ਪਰਮਿੰਦਰ ਸਿੰਘ ਭੰਡਾਲ, ਪੀ.ਪੀ.ਐਸ. ਡੀ.ਸੀ.ਪੀ ਲਾਅ–ਐਡ-ਆਰਡਰ, ਅੰਮ੍ਰਿਤਸਰ, ਸ਼ਹਿਰ ਵਿੱਚ ਪੈਦੇ ਧਾਰਮਿਕ ਸਥਾਨਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਏ.ਡੀ.ਜੀ.ਪੀ ਹਿਊਮਨ ਰਾਈਟਸ, ਪੰਜਾਬ ਵੱਲੋਂ ਸਬੰਧਤ ਮੁੱਖ ਅਫ਼ਸਰਾਨ ਅਤੇ ਉਹਨਾਂ ਦੇ ਨਿਗਰਾਨ ਅਫ਼ਸਰਾਂ ਨੂੰ ਮੁਨਾਸਿਬ ਹਦਾਇਤਾਂ ਕੀਤੀਆਂ ਗਈਆਂ ਅਤੇ ਧਾਰਮਿਕ ਸਥਾਨਾਂ ਦੇ ਮੁੱਖ ਸੇਵਾਦਾਰਾ ਨਾਲ ਮਿਲ ਕੇ ਸੁਰੱਖਿਆ ਪ੍ਰਬੰਧਾ ਬਾਰੇ ਵਿਚਾਰ-ਵਿਟਾਦਰਾ ਵੀ ਕੀਤਾ ਗਿਆ। ਉਹਨਾਂ ਨੇ ਕਿਹਾ ਕਿ ਧਾਰਮਿਕ ਸਥਾਨਾਂ ਪਰ ਵੱਧ-ਵੱਧ ਤੋ ਚੰਗੀ ਕਿਸਮ ਦੇ ਹੋਰ ਸੀ.ਸੀ.ਟੀ.ਵੀ ਕੈਮਰਿਆ ਨੂੰ ਸਹੀ ਦਿਸ਼ਾ ਵੱਲ ਲਗਾਇਆ ਜਾਵੇ ਤਾਂ ਜੋ ਹਰ ਆਉਣ-ਜਾਣ ਵਾਲਿਆ ਪਰ ਨਜ਼ਰ ਰੱਖੀ ਜਾ ਸਕੇ ਅਤੇ ਜੇਕਰ ਕਿਸੇ ਸ਼ੱਕੀ ਵਿਅਕਤੀ ਬਾਰੇ ਪਤਾ ਲੱਗਦਾ ਹੈ ਤਾਂ ਉਸਦੀ ਸੂਚਨਾਂ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਧਾਰਮਿਕ ਸਥਾਨਾਂ ਦੇ ਮੁੱਖ ਸੇਵਾਦਾਰਾਂ ਨਾਲ ਇਲਾਕੇ ਦੇ ਹਲਕਾ ਅਫ਼ਸਰ, ਮੁੱਖ ਅਫਸਰ ਥਾਣਾ ਦੇ ਮੋਬਾਇਲ ਨੰਬਰ ਵੀ ਸਾਂਝੇ ਕੀਤੇ ਗਏ।

ਸ੍ਰੀ ਅਰੁਨ ਪਾਲ ਸਿੰਘ, ਆਈ.ਪੀ.ਐਸ, ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਵੱਲੋ ਦੱਸਿਆ ਗਿਆ ਕਿ ਅੱਜ ਦੇ ਸਪੈਸ਼ਲ ਸੁਰੱਖਿਆ ਅਭਿਆਨ ਦੌਰਾਨ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵਿੱਚ ਕਾਨੂੰਨ ਵਿਵੱਸਥਾਂ ਅਤੇ ਅਮਨ-ਸ਼ਾਂਤੀ ਬਣਾਈ ਰੱਖਣ ਲਈ 42 ਪੁਆਇੰਟਾਂ ਪਰ ਏ.ਡੀ.ਸੀ.ਪੀ ਰੈਂਕ ਦੇ ਅਫ਼ਸਰਾਨ ਦੀ ਅਗਵਾਈ ਹੇਠ ਏ.ਸੀ.ਪੀਜ਼, ਮੁੱਖ ਅਫ਼ਸਰਾਨ ਥਾਣਾ ਸਮੇਤ ਕਰੀਬ 1150 ਪੁਲਿਸ ਜਵਾਨਾਂ ਵੱਲੋ ਸਪੈਸ਼ਲ ਨਾਕਾਬੰਦੀ ਕਰਕੇ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਕਮਿਸ਼ਨਰੇਟ ਪੁਲਿਸ, ਸ਼ਹਿਰ ਵਿੱਚ ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਬਣਾਏ ਰੱਖਣ ਲਈ ਹਰ ਸਮੇ ਤੱਤਪਰ ਹੈ ਅਤੇ ਆਮ ਪਬਲਿਕ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਪੁਲਿਸ ਦਾ ਸਹਿਯੋਗ ਦੇਣ ਤਾਂ ਜੋ ਸਮਾਜ਼ ਦੀ ਅਮਨ-ਸ਼ਾਂਤੀ ਭੰਗ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਈ ਜਾ ਸਕੇ। ਸ਼ਹਿਰ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਦਿਨ ਤੇ ਰਾਤ ਨੂੰ ਥਾਣੇ ਦੇ ਬੀਟ ਅਫ਼ਸਰਾਂ ਅਤੇ ਪੀ.ਸੀ.ਆਰ ਦੀਆਂ ਟੀਮਾਂ ਵੱਲੋ ਸਮੇ-ਸਮੇ ਤੇ ਗਸ਼ਤ ਕਰਕੇ ਚੌਕਸੀ ਰੱਖੀ ਜਾ ਰਹੀ ਹੈ।

Leave a Reply

Your email address will not be published. Required fields are marked *