ਪੰਜਾਬਪਟਿਆਲਾ

ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਲਏ ਗਏ 13 ਅਹਿਮ ਫੈਸਲੇ, ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਕਾਰਗਰ ਸਿੱਧ ਹੋਣਗੇ:– ਰਾਜੂ ਖੰਨਾ।

ਲਏ ਗਏ ਫੈਸਲਿਆਂ ਨੂੰ ਲੈਕੇ ਅਕਾਲੀ ਵਰਕਰ ਤੇ ਆਗੂ ਹੋਏ ਬਾਗੋਬਾਗ।

ਅਮਲੋਹ,2 ਸਤੰਬਰ (ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਗਏ 13 ਅਹਿਮ ਫੈਸਲੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਕਾਰਗਰ ਸਿੱਧ ਹੋਣਗੇ। ਪਾਰਟੀ ਪ੍ਰਧਾਨ ਵੱਲੋਂ ਕੀਤੇ ਫ਼ੈਸਲਿਆਂ ਨੂੰ ਲੈਕੇ ਅਕਾਲੀ ਦਲ ਦੇ ਸਮੁੱਚੇ ਵਰਕਰ ਤੇ ਆਗੂ ਵਿੱਚ ਜਿੱਥੇ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ ਉਥੇ ਫ਼ੈਸਲਿਆਂ ਨੂੰ ਲੈਕੇ ਵਰਕਰ ਤੇ ਆਗੂ ਬਾਗੋਬਾਗ ਵੀ ਦਿਖਾਈ ਦੇ ਰਹੀ ਹਨ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਮਲੋਹ ਤੋਂ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਪਾਰਟੀ ਦਫਤਰ ਅਮਲੋਹ ਵਿਖੇ ਹਲਕਾ ਵਾਸੀਆਂ ਦੀਆਂ ਸਮੱਸਿਆਂਵਾਂ ਸੁਣਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਿਥੇ ਯੂਥ ਨੌਜਵਾਨਾਂ ਨੂੰ ਪਾਰਟੀ ਅੰਦਰ ਵਧੇਰੇ ਮਾਣ ਸਤਿਕਾਰ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਥੇ ਨੌਜਵਾਨ ਆਗੂਆਂ ਨੂੰ ਪ੍ਰਮੁੱਖ ਕੋਰ ਕਮੇਟੀ ਵਿੱਚ ਸ਼ਾਮਲ ਕਰਨ ਦਾ ਫੈਸਲਾ ਵੀ ਕੀਤਾ ਗਿਆ ਹੈ। ਰਾਜੂ ਖੰਨਾ ਨੇ ਅੱਗੇ ਕਿਹਾ ਕਿ ਪਾਰਟੀ ਪ੍ਰਧਾਨ ਦੇ ਫੈਸਲੇ ਅਨੁਸਾਰ ਯੂਥ ਨੌਜਵਾਨਾਂ ਨੂੰ 50 ਪ੍ਰਤੀਸ਼ਤ ਸ਼੍ਰੋਮਣੀ ਅਕਾਲੀ ਦਲ ਅੰਦਰ ਨੁਮਾਇੰਦਗੀ ਜਿਥੇ ਦਿੱਤੀ ਜਾਵੇਗੀ ਉਂਥੇ ਯੂਥ ਅਕਾਲੀ ਦਲ ਦੇ ਪ੍ਰਧਾਨ ਦੀ ਉਮਰ ਵੀ 35 ਸਾਲ ਨਿਰਧਾਰਤ ਕੀਤੀ ਗਈ ਹੈ।

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਤੇ ਐਸ ਓ ਆਈ ਵਿੱਚ ਕੰਮ ਕਰਨ ਵਾਲੇ ਵਿਦਿਆਰਥੀਆਂ ਦੀ ਉਮਰ ਵੀ 30 ਸਾਲ ਨਿਰਧਾਰਤ ਕੀਤੀ ਗਈ ਹੈ।ਇਸ ਤੋਂ ਇਲਾਵਾ ਜੋ ਪਾਰਟੀ ਪ੍ਰਧਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦਾ ਸੰਸਦੀ ਬੋਰਡ ਬਣਾਉਣ ਦਾ ਐਲਾਨ ਕੀਤਾਂ ਗਿਆ ਹੈ ਉਹ ਵੀ ਸ਼ਲਾਘਾਯੋਗ ਫ਼ੈਸਲਾ ਹੈ। ਰਾਜੂ ਖੰਨਾ ਨੇ ਕਿਹਾ ਕਿ ਜੋ ਪਾਰਟੀ ਅੰਦਰ ਅਹਿਮ ਫੈਸਲੇ ਸੁਖਬੀਰ ਸਿੰਘ ਬਾਦਲ ਵੱਲੋਂ ਕੀਤਾ ਗਿਆ ਹੈ ਕਿ ਇੱਕ ਪਰਿਵਾਰ ਨੂੰ ਇੱਕ ਟਿਕਟ ਉਸ ਫੈਸਲੇ ਦੀ ਸ਼ਲਾਘਾ ਹਰ ਵਰਕਰ ਤੇ ਆਗੂ ਵੱਲੋਂ ਕੀਤੀ ਜਾ ਰਹੀ।ਤਾ ਜੋ ਚੋਣ ਲੜਨ ਦਾ ਮੌਕਾ ਹਰ ਵਰਕਰ ਤੇ ਆਗੂ ਨੂੰ ਮਿਲ ਸਕੇ। ਰਾਜੂ ਖੰਨਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸੀਨੀਅਰ ਲੀਡਰਸ਼ਿਪ ਨੂੰ ਭਰੋਸਾ ਦਿਵਾਇਆ ਕਿ ਉਹਨਾਂ ਵੱਲੋਂ ਪਾਰਟੀ ਦੇ ਹੁਕਮਾਂ ਤੇ ਪਹਿਰਾ ਦਿੰਦੇ ਹੋਏ ਹਲਕੇ ਅੰਦਰ ਪਾਰਟੀ ਦੀ ਮਜ਼ਬੂਤੀ ਲਈ ਦਿੱਤੇ ਸਮੇ ਅਨੁਸਾਰ ਕੰਮ ਨੇਪਰੇ ਚਾੜ ਦਿੱਤੇ ਜਾਣਗੇ। ਇਸ ਮੌਕੇ ਤੇ ਉਹਨਾਂ ਨਾਲ ਜਥੇਦਾਰ ਕਰਮਜੀਤ ਸਿੰਘ ਭਗੜਾਣਾ, ਜਥੇਦਾਰ ਕੁਲਦੀਪ ਸਿੰਘ ਮੁੱਢੜੀਆ, ਜਥੇਦਾਰ ਪਰਮਜੀਤ ਸਿੰਘ ਖਨਿਆਣ, ਕੈਪਟਨ ਜਸਵੰਤ ਸਿੰਘ ਬਾਜਵਾ, ਯੂਥ ਆਗੂ ਕੁਲਜੀਤ ਸਿੰਘ ਨਰੈਣਗੜ, ਜਥੇਦਾਰ ਹਰਬੰਸ ਸਿੰਘ ਬਡਾਲੀ, ਗੁਰਦੀਪ ਸਿੰਘ ਮੰਡੋਫਲ, ਸ਼ਰਧਾ ਸਿੰਘ ਛੰਨਾ,ਡਾ ਅਰਜੁਨ ਸਿੰਘ,ਨਾਜਰ ਸਿੰਘ,ਸੋਨੀ ਕਲਾਲਮਾਜਰਾ, ਮਲਕੀਤ ਸਿੰਘ ਮਾਨਗੜ੍ਹ ਤੋਂ ਇਲਾਵਾ ਵੱਡੀ ਗਿਣਤੀ ਹਲਕਾ ਵਾਸੀ ਆਪਣੀਆਂ ਸਮੱਸਿਆਵਾਂ ਲੈਕੇ ਪੁੱਜੇ।

Leave a Reply

Your email address will not be published. Required fields are marked *