ਪਟਿਆਲਾ

ਮਾਤਾ ਸਾਹਿਬ ਕੌਰ ਖ਼ਾਲਸਾ ਗਰਲਜ਼ ਕਾਲਜ ਵਿਖੇ ਮਨਾਇਆ ਅਧਿਆਪਕ ਦਿਵਸ

ਪਟਿਆਲਾ 5 ਸਤੰਬਰ (ਮਧੂਸਾਰ ਬਿਊਰੋ) ਮਾਤਾ ਸਾਹਿਬ ਕੌਰ ਖ਼ਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸਟੇਟ ਅਵਾਰਡੀ ਸ. ਰੂਪਇੰਦਰ ਸਿੰਘ (ਰਿਟਾਇਰਡ ਲੈਕਚਰਾਰ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫੀਲਖਾਨਾ, ਪਟਿਆਲਾ) ਨੇ ਕੀਤੀ। ਕਾਲਜ ਪਿ੍ਰੰਸੀਪਲ, ਡਾ. ਹਰਮੀਤ ਕੌਰ ਆਨੰਦ ਨੇ ਆਏ ਹੋਏ ਮੁੱਖ ਮਹਿਮਾਨ ਦਾ ਰਸਮੀ ਤੌਰ ਤੇ ਸਵਾਗਤ ਕੀਤਾ। ਉਹਨਾਂ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਅੱਜ ਦੇ ਅਧਿਆਪਕ ਵਰਗ ਨੂੰ ਆਪਣੀ ਪ੍ਰਾਚੀਨ ਪਰੰਮਪਰਾ ਤੋਂ ਜਾਣੂ ਹੋਣ ਦੀ ਲੋੜ ਹੈ ਜਿਸ ਵਿੱਚ ਗੁਰੂ ਨੂੰ ਰੱਬ ਤੋਂ ਵੱਡਾ ਦਰਜਾ ਦਿੱਤਾ ਗਿਆ ਹੈ।ਇਸ ਲਈ ਸਾਡੀ ਜਿੰਮ੍ਹੇਵਾਰੀ ਬਣਦੀ ਹੈ ਕਿ ਅਸੀਂ ਅਧਿਆਪਕ ਹੋਣ ਦੇ ਨਾਤੇ ਇਸ ਕਿੱਤੇ ਨੂੰ ਪੂਰੀ ਲਗਨ ਅਤੇ ਸ਼ਰਧਾ ਨਾਲ ਨਿਭਾਈਏ ਤਾਂ ਜੋ ਇੱਕ ਚੰਗੇ ਸਮਾਜ ਦੀ ਨੀਂਹ ਰੱਖੀ ਜਾ ਸਕੇ।ਇਸ ਮੌਕੇ ਮੁੱਖ ਮਹਿਮਾਨ, ਸ. ਰੂਪਇੰਦਰ ਸਿੰਘ ਨੇ ਅਧਿਆਪਕ ਦਿਵਸ ਦੀ ਵਧਾਈ ਦਿੱਤੀ

ਆਪਣੇ ਅਧਿਆਪਨ ਸੰਬੰਧੀ ਅਨੁਭਵ ਵਿਦਿਆਰਥਣਾਂ ਨਾਲ ਸਾਂਝੇ ਕਰਦੇ ਹੋਏ ਕਿਹਾ ਕਿ ਅਧਿਆਪਕ ਆਪਣੇ ਵਿਸ਼ੇ ਵਿੱਚ ਪਰਪੱਕ ਹੋਣ ਦੇ ਨਾਲ-ਨਾਲ ਵਿਦਿਆਰਥੀਆਂ ਨਾਲ ਪਿਆਰ ਕਰਨ ਵਾਲਾ ਹੋਣਾ ਚਾਹੀਦਾ ਹੈ ਤਾਂ ਜੋ ਵਿਦਿਆਰਥੀ ਬਿਨਾਂ ਡਰ ਤੋਂ ਆਪਣੀਆਂ ਵਿਸ਼ੇ ਸੰਬੰਧੀ ਸਮੱਸਿਆਵਾਂ ਨੂੰ ਅਧਿਆਪਕ ਪਾਸੋਂ ਸਮਝ ਸਕਣ।ਉਨ੍ਹਾਂ ਨੇ ਵਿਦਿਆਰਥਣਾਂ ਨੂੰ ਨਵੀਂਆ ਅਧਿਆਪਨ ਦੀਆਂ ਵਿਧੀਆਂ ਨੂੰ ਅਪਣਾ ਕੇ ਆਦਰਸ਼ ਅਧਿਆਪਕ ਬਣਨ ਲਈ ਅਤੇ ਵਧੀਆ ਜੀਵਨ ਜਾਚ ਤੋਂ ਜਾਣੂ ਕਰਵਾ ਕੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ।ਇਸ ਤੋਂ ਇਲਾਵਾ ਉਨ੍ਹਾਂ ਨੇ ਵਿਦਿਆਰਥਣਾਂ ਨੂੰ ਅਧਿਆਪਨ ਦੇ ਕਿੱਤੇ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਨਿਭਾਉਣ ਲਈ ਕਿਹਾ।ਇਸ ਮੌਕੇ ਵਿਦਿਆਰਥਣਾਂ ਵੱਲੋਂ ਅਧਿਅਪਕ ਦਿਵਸ ਦੀ ਮਹੱਤਤਾ ਨੂੰ ਦਰਸਾਉਂਦਾ ਹੋਇਆ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਵਿੱਚ ਸ਼ਬਦ, ਕਵਿਤਾਵਾਂ, ਗੀਤ ਅਤੇ ਭਾਸ਼ਣ ਸ਼ਾਮਿਲ ਹਨ।ਅੰਤ ਵਿੱਚ ਪ੍ਰੋ. ਕੁਲਵਿੰਦਰ ਕੌਰ ਨੇ ਮੁੱਖ ਮਹਿਮਾਨ ਅਤੇ ਹੋਰ ਮਹਿਮਾਨਾਂ ਦਾ ਧੰਨਵਾਦ ਕੀਤਾ ।ਇਸ ਮੌਕੇ ਸਮੂਹ ਸਟਾਫ਼ ਮਂੈਬਰਜ਼ ਵਿਸ਼ੇੇਸ਼ ਤੌਰ ਤੇ ਹਾਜ਼ਰ ਰਹੇ।

Leave a Reply

Your email address will not be published. Required fields are marked *