ਪੰਜਾਬਪਟਿਆਲਾ

ਅਧਿਆਪਕਾਂ ਨੇ ਮਾਨ ਸਰਕਾਰ ਵੱਲੋਂ ਅਧਿਆਪਕ ਦਿਵਸ ਦੇ ਤੋਹਫ਼ੇ ਦੀ ਸ਼ਲਾਘਾ ਕੀਤੀ

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ (ਪੀਸੀਸੀਟੀਯੂ) ਨੇ ਯੂਨੀਵਰਸਿਟੀ ਅਤੇ ਕਾਲਜਾਂ ਦੇ ਅਧਿਆਪਕਾਂ ਨੂੰ ਕੇਂਦਰੀ ਤਨਖਾਹ ਕਮਿਸ਼ਨ ਦੀ ਚਿਰੋਕਣੀ ਮੰਗ ਨੂੰ ਲਾਗੂ ਕਰਨ ਦੇ ਪੰਜਾਬ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤਾ ਹੈ। 7ਵੀਂ ਸੀਪੀਸੀ ਸਿਫ਼ਾਰਸ਼ਾਂ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ (ਯੂਜੀਸੀ) ਦੁਆਰਾ ਭਾਰਤ ਦੀਆਂ ਸਾਰੀਆਂ ਉੱਚ ਵਿਦਿਅਕ ਸੰਸਥਾਵਾਂ ਲਈ 1,ਜਨਵਰੀ 2016 ਤੋਂ ਪ੍ਰਸਤਾਵਿਤ ਕੀਤੀਆਂ ਗਈਆਂ ਸਨ। ਭਾਰਤ ਦੇ ਲਗਭਗ ਹਰ ਰਾਜ ਨੇ ਇਨ੍ਹਾਂ ਸਿਫ਼ਾਰਸ਼ਾਂ ਨੂੰ ਲਾਗੂ ਕੀਤਾ, ਪਰ ਇਨ੍ਹਾਂ ਨਿਯਮਾਂ ਨੂੰ ਲਾਗੂ ਨਾ ਕਰਨ ਕਰਕੇ ਪੰਜਾਬ ਇਕੱਲਾ ਰਹਿ ਗਿਆ। ਇਸ ਸੰਦਰਭ ਵਿੱਚ ਅਧਿਆਪਕਾਂ ਨੇ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਦੇ ਗ੍ਰਹਿ ਸ਼ਹਿਰ ਬਰਨਾਲਾ ਵਿੱਚ ਸੂਬਾ ਪੱਧਰੀ ਰੈਲੀ ਕਰਨ ਦਾ ਪ੍ਰਸਤਾਵ ਰੱਖਿਆ। ਪਰ 31 ਅਗਸਤ ਨੂੰ ਵਿੱਤ ਮੰਤਰੀ ਅਤੇ ਉਚੇਰੀ ਸਿੱਖਿਆ ਮੰਤਰੀ ਨਾਲ ਅਧਿਆਪਕ ਜਥੇਬੰਦੀਆਂ ਦੀ ਹੋਈ ਮੀਟਿੰਗ ਵਿੱਚ ਸਰਕਾਰ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨਾਲ ਸਲਾਹ ਕਰਕੇ ਸਿਫ਼ਾਰਸ਼ਾਂ ਲਾਗੂ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਅੱਜ ਮੁੱਖ ਮੰਤਰੀ ਮਾਨ ਨੇ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਸਾਰੇ ਅਧਿਆਪਕਾਂ ਲਈ ਸਿਫਾਰਿਸ਼ ਦਾ ਐਲਾਨ ਕੀਤਾ ਹੈ।

ਖ਼ਾਲਸਾ ਕਾਲਜ ਪਟਿਆਲਾ ਦੀ ਟੀਚਿੰਗ ਯੂਨੀਅਨ ਦੇ ਪ੍ਰਧਾਨ ਪ੍ਰੋਫੈਸਰ ਰਾਜਦੀਪ ਸਿੰਘ ਧਾਲੀਵਾਲ ਨੇ ਮੁੱਖ ਮੰਤਰੀ ਸ. ਭਗਵੰਤ ਮਾਨ, ਵਿੱਤ ਮੰਤਰੀ ਸ. ਹਰਪਾਲ ਚੀਮਾ ਅਤੇ ਉਚੇਰੀ ਸਿੱਖਿਆ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਜਿਸ ਨੇ ਚੋਣਾਂ ਦੌਰਾਨ ਕੀਤੇ ਵਾਅਦੇ ਅਨੁਸਾਰ 7ਵੇਂ ਤਨਖਾਹ ਕਮਿਸ਼ਨ ਨੂੰ ਆਪਣੇ ਕਾਰਜਕਾਲ ਦੇ ਛੇ ਮਹੀਨਿਆਂ ਅੰਦਰ ਲਾਗੂ ਕਰ ਦਿੱਤਾ ਹੈ। ਟੀਚਿੰਗ ਯੂਨੀਅਨ ਦੇ ਸਕੱਤਰ ਡਾ. ਪੂਨਮਦੀਪ ਸਿੰਘ ਨੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਸੂਬਾ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਨੂੰ ਨਵੇਂ ਤਨਖਾਹ ਸਕੇਲ ਦਾ ਤੋਹਫ਼ਾ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਉਚੇਰੀ ਸਿੱਖਿਆ ਮੰਤਰੀ ਵੱਲੋਂ ਅਧਿਆਪਕ ਭਾਈਚਾਰੇ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੀ ਪੂਰਤੀ ਲਈ ਕੀਤੇ ਜਾ ਰਹੇ ਯਤਨਾਂ ਦੀ ਵਿਸ਼ੇਸ਼ ਤੌਰ ‘ਤੇ ਸ਼ਲਾਘਾ ਕੀਤੀ। ਮੁੱਖ ਮੰਤਰੀ ਦੇ ਐਲਾਨ ਦਾ ਅਧਿਆਪਕਾਂ ਨੇ ਇੱਕ ਦੂਜੇ ਨੂੰ ਮਠਿਆਈਆਂ ਦੇ ਕੇ ਜਸ਼ਨ ਮਨਾਇਆ।ਇਸ ਮੌਕੇ ਅਧਿਆਪਕ ਜਥੇਬੰਦੀ ਦੇ ਸੀਨੀਅਰ ਆਗੂ ਡਾ.ਬਿਕਰਮਜੀਤ ਸਿੰਘ ਸੰਧੂ, ਜ਼ਿਲਾ ਪ੍ਰਧਾਨ ਡਾ. ਸਰਬਜੀਤ ਸਿੰਘ ਭਾਟੀਆ, ਵਾਈਸ ਪ੍ਰਧਾਨ ਡਾ. ਰਤਨਪਾਲ ਸਿੰਘ ਰੰਧਾਵਾ, ਡੈਲੀਗੇਟ ਡਾ. ਵਿਕਰਮ ਗੁਪਤਾ, ਡੈਲੀਗੇਟ ਡਾ. ਜਸਵਿੰਦਰ ਸਿੰਘ ਅਤੇ ਜਿਲ੍ਹਾ ਸਕੱਤਰ ਡਾ.ਨੀਰਜ ਗੋਇਲ ਵੀ ਮੌਜੂਦ ਸਨ।

Leave a Reply

Your email address will not be published. Required fields are marked *