ਪੰਜਾਬਪਟਿਆਲਾ

ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਘੋਲ ਅਤੇ ਕੁਰਬਾਨੀ ਨੂੰ ਅਣਡਿੱਠ ਨਹੀਂ ਕੀਤਾ ਜਾ ਸਕਦਾ : ਜਥੇ. ਪੰਜੋਲੀ

ਪਟਿਆਲਾ 6 ਸਤੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਮਨੁੱਖੀ ਅਧਿਕਾਰਾਂ ਲਈ ਘੋਲ ਅਤੇ ਕੁਰਬਾਨੀ ਕਰਨ ਵਾਲੇ ਸ਼ਹੀਦ ਜਸਵੰਤ ਸਿੰਘ ਖਾਲੜਾ ਨੂੰ ਯਾਦ ਕਰਦਿਆਂ ਸ਼ਰਧਾ ਸਤਿਕਾਰ ਭੇਂਟ ਕੀਤਾ। ਜਥੇਦਾਰ ਪੰਜੋਲੀ ਨੇ ਕਿਹਾ ਕਿ ਪੰਜਾਬ ਦੇ ਮਾੜੇ ਦੌਰ ਵਿਚ ਝੂਠੇ ਪੁਲਿਸ ਮੁਕਾਬਲੇ ਬਣਾ ਕੇ ਅਨੇਕਾਂ ਹੀ ਸਿੱਖ ਨੌਜਵਾਨਾਂ ਨੂੰ ਮਾਰ ਮੁਕਾ ਦਿੱਤਾ ਗਿਆ, ਜਿਨ੍ਹਾਂ ਦੀ ਸ਼ਨਾਖਤ ਨੂੰ ਲੈ ਕੇ ਸ਼ਹੀਦ ਜਸਵੰਤ ਸਿੰਘ ਖਾਲੜਾ ਨੇ ਲੰਮਾ ਸੰਘਰਸ਼ ਕਰਦਿਆਂ ਸਰਕਾਰਾਂ ਦੀਆਂ ਬਦਨਨੀਤੀਆਂ ਖਿਲਾਫ਼ ਮਾੜੇ ਸਿਸਟਮ ਵਿਰੁੱਧ ਘੋਲ ਕਰਦਿਆਂ ਆਪਣੀ ਜਾਨ ਤੱਕ ਗਵਾ ਦਿੱਤੀ।

ਉਨ੍ਹਾਂ ਕਿਹਾ ਕਿ ਸ਼ਹੀਦ ਜਸਵੰਤ ਸਿੰਘ ਖਾਲੜਾ ਨੇ ਝੂਠ ਨੂੰ ਬੇਨਕਾਬ ਕਰਕੇ ਸੱਚ ਸਾਹਮਣੇ ਲਿਆਂਦਾ, ਜਿਸ ਨਾਲ ਬੇਦੋਸ਼ੇ ਬੇਕਸੂਰ ਪੀੜਤ ਪਰਿਵਾਰਾਂ ਨੂੰ ਇਨਸਾਫ ਮਿਲਿਆ ਅਤੇ ਕਈ ਝੂਠੇ ਪੁਲਿਸ ਮੁਕਾਬਲੇ ਬਣਾਉਣ ਵਾਲੇ ਪੁਲਿਸ ਅਧਿਕਾਰੀਆਂ ਸਮੇਤ ਮੁਲਜ਼ਮ ਲੋਕ ਕਾਨੂੰਨ ਦੇ ਕਟਹਿਰੇ ਵਿਚ ਪੁੱਜੇ। ਜਥੇਦਾਰ ਪੰਜੋਲੀ ਨੇ ਕਿਹਾ ਕਿ ਸ਼ਹੀਦ ਜਸਵੰਤ ਸਿੰਘ ਖਾਲੜਾ ਵਰਗੀ ਸਖਸ਼ੀਅਤ ਸਾਰਿਆਂ ਲਈ ਮਾਰਗ ਦਰਸ਼ਨ ਹੈ ਅਤੇ ਉਨ੍ਹਾਂ ਵੱਲੋਂ ਕੀਤਾ ਘੋਲ ਸਮਾਜਕ ਬੁਰਾਈਆਂ ਦੇ ਖਾਤਮੇ ਖਿਲਾਫ਼ ਲੜਨ ਲਈ ਪ੍ਰੇਰਦਾ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੇ ਰਾਖੀ ਲਈ ਸ਼ਹੀਦ ਜਸਵੰਤ ਸਿੰਘ ਖਾਲੜਾ ਵੱਲੋਂ ਕੀਤਾ ਘੋਲ ਅਤੇ ਦਿੱਤੀ ਕੁਰਬਾਨੀ ਨੂੰ ਕਦੇ ਵੀ ਅਣਡਿੱਠ ਨਹੀਂ ਕੀਤਾ ਜਾ ਸਕਦਾ।

Leave a Reply

Your email address will not be published. Required fields are marked *