ਆਪ ਸਰਕਾਰ ਸੂਬਾ ਚਲਾਉਣ ਵਾਲੇ ਮੁਲਾਜ਼ਮਾਂ ਨੂੰ ਤਨਖਾਹ ਤਾ ਦੇ ਨਹੀਂ ਸਕਦੀ,ਹੋਰ ਇਸ ਤੋਂ ਕੀ ਆਸਾਂ ਹਨ ਪੰਜਾਬੀਆ ਨੂੰ:— ਸੁਖਬੀਰ ਬਾਦਲ, ਰਾਜੂ ਖੰਨਾ।
ਹਰ ਵਿਭਾਗ ਲਈ ਸਰਕਾਰ ਵੱਲੋਂ ਬਜ਼ਟ ਵਿੱਚ ਕਰੋੜਾਂ ਰੁਪਏ ਰਾਖਵੇਂ ਰੱਖੇ ਜਾਂਦੇ ਹਨ।
ਰਾਜੂ ਖੰਨਾ ਨੇ ਪਾਰਟੀ ਪ੍ਰਧਾਨ ਬਾਦਲ ਨੂੰ ਕਰਵਾਇਆ ਹਲਕਾ ਅਮਲੋਹ ਦੀਆਂ ਸਮੱਸਿਆਂਵਾਂ ਤੋਂ ਜਾਣੂ।
ਅਮਲੋਹ,7 ਸਤੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪੰਜਾਬ ਦੀ ਭਗਵੰਤ ਮਾਨ ਦੀ ਆਪ ਸਰਕਾਰ ਜਦੋਂ ਸੂਬਾ ਚਲਾਉਣ ਵਾਲੇ ਮੁਲਾਜ਼ਮਾਂ ਨੂੰ ਤਨਖਾਹਾਂ ਹੀ ਨਹੀਂ ਦੇ ਸਕਦੀ।ਤਾ ਪੰਜਾਬੀਆਂ ਨੂੰ ਇਸ ਝੂਠੀ ਸਰਕਾਰ ਤੋਂ ਹੋਰ ਕੀ ਆਸਾਂ ਤੇ ਉਮੀਦਾਂ ਹਨ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਸਾਂਝੇ ਤੌਰ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇੱਥੇ ਇਹ ਵਰਣਨਯੋਗ ਹੈ ਕਿ ਗੁਰਪ੍ਰੀਤ ਸਿੰਘ ਰਾਜੂ ਖੰਨਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਲਕਾ ਅਮਲੋਹ ਦੇ ਲੋਕਾਂ ਦੀਆਂ ਸਮੱਸਿਆਂਵਾਂ ਨੂੰ ਲੈਕੇ ਕਿ ਅੱਜ ਉਹਨਾਂ ਨੂੰ ਚੰਡੀਗੜ੍ਹ ਵਿਖੇ ਮਿਲੇ। ਜਿਥੇ ਸੁਖਬੀਰ ਸਿੰਘ ਬਾਦਲ ਵੱਲੋਂ ਲੋਕਾਂ ਦੀਆਂ ਸਮੱਸਿਆਂਵਾਂ ਨੂੰ ਗੰਭੀਰਤਾ ਨਾਲ ਲੈਦੇ ਹੋਏ ਰਾਜੂ ਖੰਨਾ ਨੂੰ ਭਰੋਸਾ ਦਿੱਤਾ ਕਿ ਉਹ ਜਲਦ ਇਹਨਾਂ ਸਮੱਸਿਆਵਾਂ ਦਾ ਹੱਲ ਕਰਨਗੇ। ਸੁਖਬੀਰ ਸਿੰਘ ਬਾਦਲ ਨੇ ਅੱਗੇ ਕਿਹਾ ਕਿ ਜਿਸ ਸੂਬੇ ਵਿੱਚ ਮੁਲਾਜ਼ਮ ਆਪਣੀਆਂ ਤਨਖਾਹਾਂ ਨੂੰ ਲੈਕੇ ਸੜਕਾਂ ਤੇ ਪ੍ਰਦਰਸ਼ਨ ਕਰ ਰਹੇ ਹਨ। ਜਿਹਨਾਂ ਵੱਲੋਂ ਸਰਕਾਰ ਦੇ ਹਰ ਇੱਕ ਪ੍ਰੋਗਰਾਮ ਨੂੰ ਲਾਗੂ ਕਰਨ ਤੇ ਲੋਕਾਂ ਤੱਕ ਪਹੁੰਚਾਉਣ ਦਾ ਦਿਨ ਰਾਤ ਯਤਨ ਕੀਤਾ ਜਾਂਦਾ ਹੈ। ਉਹਨਾਂ ਨਾਲ ਆਪ ਸਰਕਾਰ ਵੱਲੋਂ ਤਨਖਾਹਾਂ ਨਾ ਦੇ ਕੇ ਧੱਕੇਸ਼ਾਹੀ ਕੀਤੀ ਜਾ ਰਹੀ ਹੈ।
ਤੇ ਉੱਲਟਾ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਸਰਕਾਰ ਦਾ ਖਜ਼ਾਨਾ ਖ਼ਾਲੀ ਹੈ। ਸੁਖਬੀਰ ਸਿੰਘ ਬਾਦਲ ਨੇ ਸਰਕਾਰ ਦੇ ਖਜ਼ਾਨੇ ਤੋਂ ਪਰਦਾ ਚੁੱਕਦੇ ਹੋਏ ਕਿਹਾ ਕਿ ਜਿਥੇ ਪੰਜਾਬ ਸਰਕਾਰ ਵੱਲੋਂ ਵਾਧੂ ਟੈਕਸਾਂ ਰਾਹੀਂ ਵਧੇਰੇ ਆਮਦਨ ਦੀ ਗੱਲ ਕੀਤੀ ਜਾ ਰਹੀ ਹੈ। ਉਥੇ ਜਦੋਂ ਵੀ ਸੂਬੇ ਦਾ ਬਜ਼ਟ ਤੈਅ ਕੀਤਾ ਜਾਂਦਾ ਹੈ।ਤਾ ਹਰ ਇੱਕ ਵਿਭਾਗ ਨੂੰ ਚਲਾਉਣ ਨੂੰ ਕਰੋੜਾਂ ਰੁਪਏ ਰਾਖਵੇਂ ਰੱਖੇ ਜਾਂਦੇ ਹਨ।ਤੇ ਫਿਰ ਖਜ਼ਾਨਾ ਖ਼ਾਲੀ ਕਿਵੇਂ ਹੋਇਆ ਤੇ ਮੁਲਾਜ਼ਮਾਂ ਨੂੰ ਤਨਖਾਹਾਂ ਕਿਉ ਨਹੀ ਮਿਲ ਰਹੀਆ। ਬਾਦਲ ਨੇ ਅੱਗੇ ਕਿਹਾ ਕਿ ਹਰ ਮੁਲਾਜ਼ਮ ਵੱਲੋਂ ਆਪਣੇ ਤਨਖਾਹ ਅਨੁਸਾਰ ਘਰ ਦੇ ਖ਼ਰਚੇ ਬਣਾਏ ਹੁੰਦੇ ਹਨ।ਤੇ ਇਸ ਮਹਿੰਗਾਈ ਦੇ ਦੌਰ ਵਿੱਚ ਹਰ ਘਰੇਲ਼ੂ ਵਸਤੂ ਹਰ ਮੁਲਾਜ਼ਮ ਤੇ ਆਮ ਵਿਆਕਤੀ ਨੂੰ ਮਹਿੰਗੇ ਭਾਅ ਖਰੀਦਣੀ ਪੈ ਰਹੀ ਹੈ।ਤੇ ਉੱਪਰੋਂ ਆਪ ਸਰਕਾਰ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਨੂੰ ਤਨਖਾਹ ਨਾ ਦੇ ਕੇ ਉਹਨਾਂ ਦੇ ਜਜ਼ਬਾਤਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਜਿਸ ਦੀ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਪੂਰਜੋਰ ਨਿਖੇਧੀ ਕਰਦਾ ਹੋਇਆ। ਭਗਵੰਤ ਮਾਨ ਸਰਕਾਰ ਨੂੰ ਜਲਦ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਜਾਰੀ ਕਰਨ ਦੀ ਅਪੀਲ ਕਰਦਾਂ ਹੈ। ਬਾਦਲ ਨੇ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਮੁਲਜ਼ਮਾਂ ਦੀਆਂ ਤਨਖ਼ਾਹਾਂ ਜਾਰੀ ਨਾ ਕੀਤੀਆਂ ਗਈਆਂ।ਤਾ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਮੁਲਾਜ਼ਮਾਂ ਦੇ ਹੱਕਾਂ ਦੀ ਲੜਾਈ ਲੜਦਾ ਹੋਇਆ ਮੁਲਾਜ਼ਮ ਸਘੰਰਸ਼ ਦੀ ਡੱਟ ਕੇ ਹਮਾਇਤ ਕਰੇਗਾ। ਸੁਖਬੀਰ ਸਿੰਘ ਬਾਦਲ ਨੂੰ ਮਿਲੇ ਵਫ਼ਦ ਵਿੱਚ ਹਲਕਾ ਇੰਚਾਰਜ ਪਟਿਆਲਾ ਦਿਹਾਤੀ ਜਸਪਾਲ ਸਿੰਘ ਬਿੱਟੂ ਚੱਠਾ, ਸੀਨੀਅਰ ਯੂਥ ਆਗੂ ਕੁਲਜੀਤ ਸਿੰਘ ਨਰੈਣਗੜ, ਜਥੇਦਾਰ ਹਰਭਜਨ ਸਿੰਘ ਅਮਲੋਹ, ਯੂਥ ਆਗੂ ਹਰਵਿੰਦਰ ਸਿੰਘ ਬਿੰਦਾ, ਯੂਥ ਆਗੂ ਗੁਰਜੀਤ ਸਿੰਘ ਕੋਟਲਾ, ਕੌਸਲਰ ਹਰਵਿੰਦਰ ਸਿੰਘ ਬੱਬੂ, ਯੂਥ ਆਗੂ ਲਾਡੀ ਬਾਰਨ, ਧਰਮਪਾਲ ਭੜੀ ਪੀ ਏ ਰਾਜੂ ਖੰਨਾ ਵਿਸ਼ੇਸ਼ ਤੌਰ ਤੇ ਹਾਜਰ ਸਨ।

