ਬਾਬਾ ਬੰਦਾ ਸਿੰਘ ਬਹਾਦਰ ਇੰਜੀ: ਕਾਲਜ ਫਤਹਿਗੜ੍ਹ ਸਾਹਿਬ ਵਿਚ ਨਵੇਂ ਅਕਾਦਮਿਕ ਸੈਸ਼ਨ ਦਾ ਆਗਾਜ
ਫਤਹਿਗੜ੍ਹ ਸਾਹਿਬ (ਰਮਨਦੀਪ/ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚਲ ਰਹੇ ਬਾਬਾ ਬੰਦਾ ਸਿੰਘ ਬਹਾਦਰ ਇੰਜੀ: ਕਾਲਜ ਫਤਹਿਗੜ੍ਹ ਸਾਹਿਬ ਵਿਚ ਨਵੇਂ ਅਕਾਦਮਿਕ ਸੈਸ਼ਨ ਦਾ ਆਗਾਜ ਕੀਤਾ ਗਿਆ । ਇਕ ਮਹੀਨਾ ਚੱਲਣ ਵਾਲੇ ਇਸ ਓਰੀਆਂਟੇਸ਼ਨ ਪ੍ਰੋਗਰਾਂਮ ਵਿਚ ਵੱਖ ਵੱਖ ਵਿਸ਼ਾ ਮਾਹਿਰ ਅਤੇ ਹੋਰ ਬੁਲਾਰੇ ਨਵੇਂ ਬੱਚਿਆਂ ਨੂੰ ਵਿਸ਼ੇਸ ਜਾਣਕਾਰੀ ਦੇਣਗੇ । ਪ੍ਰਿੰਸੀਪਲ ਡਾ. ਲਖਵੀਰ ਸਿੰਘ, ਨੇ ਇਸ ਮੌਕੇ ਤੇ ਦਾਖਲਾ ਲੈਣ ਵਾਲੇ ਸਮੂਹ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਉਹਨਾਂ ਕਾਲਜ ਬਾਰੇ ਜਾਣਕਰੀ ਦਿੰਦਿਆਂ ਹੋਇਆ ਦੱਸਿਆ ਕਿ ਕਾਲਜ ਨੂੰ ਨੈਕ ਦੁਆਰਾ “ਏ” ਗ੍ਰੇਡ ਅਤੇ ਐਨ ਬੀ ਏ ਵੱਲੋਂ ਮਾਨਤਾ ਪ੍ਰਾਪਤ ਹੈ ਜੋ ਕੇ ਸੰਸਥਾ ਦੇ ਅੰਤਰਰਾਸਟਰੀ ਪੱਧਰ ਨੂੰ ਦਰਸਾਉਂਦੀ ਹੈ।
ਉਹਨਾਂ ਕਿਹਾ ਕਿ ਇਹ ਸੰਸਥਾ ਪਿਛਲੇ 28 ਸਾਲਾਂ ਤੋਂ ਤਕਨੀਕੀ ਸਿੱਖਿਆ ਦੇ ਖੇਤਰ ਵਿੱਚ ਮੱਲਾਂ ਮਾਰ ਰਹੀ ਹੈ ਅਤੇ ਇਥੋਂ ਪੜ੍ਹ ਕੇ ਵਿਦਿਆਰਥੀ ਅੰਤਰਰਾਸਟਰੀ ਪੱਧਰ ਤੇ ਵੱਖ ਵੱਖ ਕੰਪਨੀਆਂ ਵਿੱਚ ਵੱਡੇ ਅਹੁਦਿਆਂ ਤੇ ਕੰਮ ਕਰ ਰਹੇ ਹਨ । ਇਸ ਤੌਂ ਇਲਾਵਾ ਕਾਲਜ ਦੀਆਂ ਲੈਬ ਅਤੇ ਵਰਕਸ਼ਾਪ ਵਿੱਚ ਵਿਦਿਆਰਥੀਆਂ ਨੂੰ ਵੱਖ ਵੱਖ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਤੇ ਵੱਖ ਵੱਖ ਵਿਭਾਗਾਂ ਦੇ ਮੁਖੀ ਅਤੇ ਡੀਨਜ ਨੇ ਕਾਲਜ ਬਾਰੇ ਬੱਚਿਆਂ ਨਾਲ ਜਾਣਕਾਰੀ ਸਾਂਝੀ ਕੀਤੀ । ਉਹਨਾਂ ਬੱਚਿਆਂ ਨੂੰ ਪੜ੍ਹਾਈ ਤੋਂ ਇਲਾਵਾ ਵੱਖ ਵੱਖ ਕਲੱਬਾਂ ਅਤੇ ਗਤੀਵਿਧਿਆਂ ਵਿੱਚ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ ।

