ਸ਼੍ਰੋਮਣੀ ਕਮੇਟੀ ਦੀ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਨੇ ਸ. ਅਵਤਾਰ ਸਿੰਘ ਹਿੱਤ ਦੀ ਮੌਤ ਤੇ ਗਹਿਰਾ ਦੁੱਖ ਪ੍ਰਗਟਾਇਆ।
ਅੰਮਿ੍ਰਤਸਰ 10 ਸਤੰਬਰ (ਮਧੂਸਾਰ ਬਿਊਰੋ) ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਅਵਤਾਰ ਸਿੰਘ ਹਿੱਤ ਦੇ ਅਚਨਚੇਤੀ ਅਕਾਲ ਚਲਾਣਾ ਕਰ ਜਾਣ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਕਰਮਚਾਰੀ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰ ਨੇ ਗਹਿਰੇ ਦੱੁਖ ਦਾ ਇਜ਼ਹਾਰ ਕੀਤਾ ਹੈ।
ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਸ. ਜੋਗਿੰਦਰ ਸਿੰਘ ਅਦਲੀਵਾਲ ਨੇ ਕਿਹਾ ਸ. ਅਵਤਾਰ ਸਿੰਘ ਹਿੱਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਦਿੱਲੀ ਸਟੇਟ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਰਹੇ ਹਨ। ਉਹ ਨਿਧੜਕ, ਬੇਬਾਕ ਤੇ ਸਾਫਗੋਈ ਵਾਲੇ ਨੇਤਾ ਸਨ, ਉਨ੍ਹਾਂ ਦੇ ਜਾਣ ਨਾਲ ਸਿੱਖ ਸਮਾਜ ਨੂੰ ਵੱਡਾ ਘਾਟਾ ਪਿਆ ਹੈ। ਸਮੂਹ ਐਸੋਸੀਏਸ਼ਨ ਮੈਬਰਾਂ ਨੇ ਹਿੱਤ ਪ੍ਰਵਾਰ ਨਾਲ ਗਹਿਰਾ ਦੁੱਖ ਤੇ ਹਮਦਰਦੀ ਪ੍ਰਗਟਾਈ ਹੈ।

