ਪੰਜਾਬਪਟਿਆਲਾ

ਪ੍ਰੋ. ਬਡੂੰਗਰ ਨੇ ਜਥੇਦਾਰ ਅਵਤਾਰ ਹਿੱਤ ਦੇ ਸਦੀਵੀ ਵਿਛੋੜੇ ’ਤੇ ਦੁੱਖ ਪ੍ਰਗਟਾਇਆ

ਪਟਿਆਲਾ 10 ਸਤੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਦੇ ਸਦੀਵੀ ਵਿਛੋੜੇ ’ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਧਾਰਮਕ ਕਾਰਜਾਂ ਵਿਚ ਜਥੇਦਾਰ ਅਵਤਾਰ ਹਿੱਤ ਆਪਣਾ ਸਹਿਯੋਗ ਤੇ ਯੋਗਦਾਨ ਪਾਉਂਦੇ ਆ ਰਹੇ ਹਨ, ਜਿਨ੍ਹਾਂ ਨੇ ਹਮੇਸ਼ਾ ਹੀ ਸਿੱਖੀ ਦੇ ਪ੍ਰਚਾਰ ਪਸਾਰ ਵਿਚ ਅਹਿਮ ਰੋਲ ਅਦਾ ਕੀਤਾ। ਪ੍ਰੋ. ਬਡੂੰਗਰ ਨੇ ਕਿਹਾ ਕਿ ਜਥੇਦਾਰ ਅਵਤਾਰ ਹਿੱਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਹਮੇਸ਼ਾ ਯਾਦ ਰੱਖੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਪੰਥਕ ਕਾਰਜਾਂ ਅਤੇ ਕੌਮੀ ਮਸਲਿਆਂ ਵਿਚ ਜਥੇਦਾਰ ਹਿੱਤ ਨੇ ਹਮੇਸ਼ਾ ਉਸਾਰੂ ਸੋਚ ਨਾਲ ਸਹਿਯੋਗ ਕੀਤਾ। ਉਨ੍ਹਾਂ ਦਾ ਸਦੀਵੀ ਵਿਛੋੜਾ ਅਕਹਿ ਅਤੇ ਅਸਹਿ ਹੈ। ਪ੍ਰੋ. ਬਡੂੰਗਰ ਨੇ ਜਥੇਦਾਰ ਅਵਤਾਰ ਹਿੱਤ ਦੇ ਸਦੀਵੀ ਵਿਛੋੜੇ ’ਤੇ ਅਰਦਾਸ ਕੀਤੀ ਪ੍ਰਮਾਤਮਾ ਆਪਣੇ ਚਰਨਾਂ ’ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। ਜਥੇਦਾਰ ਅਵਤਾਰ ਹਿੱਤ ਦੇ ਅਕਾਲ ਚਲਾਣੇ ’ਤੇ ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨ ਜਿਨ੍ਹਾਂ ਵਿਚ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਬੀਬੀ ਕੁਲਦੀਪ ਕੌਰ ਟੌਹੜਾ ਨੇ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ।

Leave a Reply

Your email address will not be published. Required fields are marked *