ਪੰਜਾਬਪਟਿਆਲਾ

ਵਰਲਡ ਯੂਨੀਵਰਸਿਟੀ ਨੇ ਐੱਚਆਈਵੀ ਏਡਜ਼ ‘ਤੇ ਕੁਇਜ਼ ਮੁਕਾਬਲੇ ਦਾ ਕੀਤਾ ਆਯੋਜਨ

ਫਤਹਿਗੜ੍ਹ ਸਾਹਿਬ (ਮਧੂਸਾਰ ਬਿਊਰੋ) ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਵਿਖੇ ਰੈੱਡ ਰਿਬਨ ਕਲੱਬਾਂ ਨੇ ਐੱਚਆਈਵੀ ਏਡਜ਼, ਟੀਬੀ ਅਤੇ ਖੂਨਦਾਨ ਵਿਸ਼ਿਆਂ ‘ਤੇ ਕੁਇਜ਼ ਮੁਕਾਬਲਾ ਕਰਵਾਇਆ। ਇਸ ਮੌਕੇ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਨੇ ਭਾਗ ਲਿਆ। ਫਿਜ਼ੀਓਥੈਰੇਪੀ ਵਿਭਾਗ ਦੇ ਤੀਜੇ ਸਾਲ ਦੇ ਵਿਦਿਆਰਥੀ ਜਸਪ੍ਰੀਤ ਕੌਰ, ਗੁਰਸੇਵਕ ਸਿੰਘ ਅਤੇ ਨਵਪ੍ਰੀਤ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ। ਯੂਨੀਵਰਸਿਟੀ ਦੇ ਪ੍ਰੋ ਚਾਂਸਲਰ ਪ੍ਰੋ.ਅਜਾਇਬ ਸਿੰਘ ਬਰਾੜ, ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ.(ਡਾ.) ਪ੍ਰਿਤ ਪਾਲ ਸਿੰਘ ਅਤੇ ਡੀਨ ਅਕਾਦਮਿਕ ਮਾਮਲੇ ਪ੍ਰੋ.(ਡਾ.) ਐਸ.ਐਸ. ਬਿਲਿੰਗ ਨੇ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਭਾਗ ਲੈਣ ਵਾਲਿਆਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਸਮਾਗਮ ਦੇ ਸਫਲ ਆਯੋਜਨ ਲਈ ਫੈਕਲਟੀ ਮੈਂਬਰਾਂ ਦੀ ਟੀਮ ਦੀ ਸ਼ਲਾਘਾ ਕੀਤੀ। ਡੀਨ ਸਟੂਡੈਂਟਸ ਵੈਲਫੇਅਰ, ਡਾ. ਪ੍ਰੀਤ ਕੌਰ ਨੇ ਯੂਨੀਵਰਸਿਟੀ ਦੇ ਅਧਿਕਾਰੀਆਂ, ਭਾਗੀਦਾਰਾਂ ਅਤੇ ਸਮਾਗਮ ਦੇ ਹਾਜ਼ਰੀਨ ਦਾ ਰਸਮੀ ਤੌਰ ‘ਤੇ ਧੰਨਵਾਦ ਕੀਤਾ।

Leave a Reply

Your email address will not be published. Required fields are marked *