ਖ਼ਾਲਸਾ ਕਾਲਜ ਵੈਟਰਨਰੀ ਦੇ ਵਿਦਿਆਰਥੀਆਂ ਨੇ ਟੇਬਲ ਟੈਨਿਸ ’ਚ ਜਿੱਤਿਆ ਚਾਂਦੀ ਦਾ ਤਗਮਾ
ਅੰਮ੍ਰਿਤਸਰ, 15 ਸਤੰਬਰ (ਮਧੂਸਾਰ ਬਿਊਰੋ) ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੀ ਟੇਬਲ ਟੈਨਿਸ ਟੀਮ ਨੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ) ਦੀ ਅੰਤਰ-ਕਾਲਜ ਟੇਬਲ ਟੈਨਿਸ ਚੈਂਪੀਅਨਸ਼ਿਪ ’ਚ ਚਾਂਦੀ ਦੇ ਤਗਮੇ ਨਾਲ ਦੂਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਇਹ ਮੁਕਾਬਲਾ ਗਡਵਾਸੂ ਵੱਲੋਂ ਲੁਧਿਆਣਾ ਵਿਖੇ ਕਰਵਾਇਆ ਗਿਆ ਸੀ ਅਤੇ ਇਸ ਪ੍ਰਤੀਯੋਗਤਾ ’ਚ ਯੂਨੀਵਰਸਿਟੀ ਦੇ ਸਮੂਹ ਕਾਲਜਾਂ ਨੇ ਭਾਗ ਲਿਆ ਸੀ।
ਇਸ ਖੁਸ਼ੀ ਦੇ ਮੌਕੇ ’ਤੇ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਨੇ ਜੇਤੂ ਟੀਮ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਕਾਲਜ ਟੀਮ ਦੀ ਨੁਮਾਇੰਦਗੀ ਅਨੁਰਾਗ, ਕਾਰਤਿਕ ਅਤੇ ਮਨਸਿਮਰ ਨੇ ਕੀਤੀ। ਉਨ੍ਹਾਂ ਕਿਹਾ ਕਿ ਵਿਭਾਗ ਮੁੱਖੀ ਅਤੇ ਵੈਟਰਨਰੀ ਐਕਸਟੈਂਸ਼ਨ ਦੇ ਮੈਨੇਜਰ-ਕਮ-ਕੋਚ ਵਜੋਂ ਡਾ. ਐਸ. ਐਸ.ਰੱਥ ਟੀਮ ਦੇ ਨਾਲ ਸਨ। ਉਨ੍ਹਾਂ ਕਿਹਾ ਕਿਹਾ ਕਾਲਜ ਸਮਾਜ ਦੀ ਸੇਵਾ ਤੇ ਆਲ-ਰਾਊਂਡਰ ਕਿਸਮ ਦੇ ਸਿਖਲਾਈ ਪ੍ਰਾਪਤ ਵੈਟਰਨਰੀਅਨ ਤਿਆਰ ਕਰਨ ਲਈ ਖੇਡਾਂ ਅਤੇ ਹੋਰਨਾਂ ਸੱਭਿਆਚਾਰਕ, ਪਾਠਕ੍ਰਮ ਸਬੰਧੀ ਬਾਹਰਲੀਆਂ ਗਤੀਵਿਧੀਆਂ ’ਚ ਵਿਦਿਆਰਥੀਆਂ ਦੀ ਸਹਾਇਤਾ ਕਰ ਰਿਹਾ ਹੈ। ਇਸ ਮੌਕੇ ਇਨਾਮ ਵੰਡ ਸਮਾਰੋਹ ’ਚ ਮੁੱਖ ਮਹਿਮਾਨ ਵਜੋਂ ਸ਼ਾਮਲ ਪ੍ਰਿੰ: ਡਾ. ਵਰਮਾ ਨੇ ਜੇਤੂਆਂ ਨੂੰ ਇਨਾਮ ਤੇ ਸਰਟੀਫ਼ਿਕੇਟ ਤਕਸੀਮ ਕੀਤੇ। ਇਸ ਮੌਕੇ ਉਨ੍ਹਾਂ ਜੇਤੂ ਖਿਡਾਰੀਆਂ ਨੂੰ ਭਵਿੱਖ ਹੋਰ ਉਚਾਈਆਂ ਨੂੰ ਛੂਹਣ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਡਾ: ਐਸ.ਕੇ. ਨਾਗਪਾਲ ਨੇ ਵੀ ਜੇਤੂਆਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਵਧਾਈ ਦਿੱਤੀ।

