ਅੰਮ੍ਰਿਤਸਰਪੰਜਾਬ

ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਦੀ ਅਰੰਭਤਾ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਰਦਾਸ ਨਾਲ ਹੋਈ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਮ ਸੰਦੇਸ਼ ਜਾਰੀ ਕੀਤਾ ਅਕਾਲ ਤਖਤ,ਬੁੱਢਾ ਦਲ ਸ਼੍ਰੋਮਣੀ ਕਮੇਟੀ ਮਿਲ ਕੇ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਮਨਉਣਗੇ।

ਅੰਮਿ੍ਰਤਸਰ 15 ਸਤੰਬਰ (ਮਧੂਸਾਰ ਬਿਊਰੋ) ਅਮਰ ਸ਼ਹੀਦ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਛੇੇਵੇਂ ਮੁਖੀ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਅਤੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਸ਼ਹੀਦੀ ਦੀ ਦੂਸਰੀ ਸ਼ਤਾਬਦੀ ਦੇ ਹੋਣ ਵਾਲੇ ਗੁਰਮਤਿ ਸਮਾਗਮਾਂ ਦੀ ਅਰੰਭਤਾ ਸਬੰਧੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਮੁਖੀ ਬੁੱਢਾ ਦਲ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਰੱਖੇ ਅਖੰਡ ਪਾਠਾਂ ਦੇ ਭੋਗ ਪੈਣ ਉਪਰੰਤ ਅੱਜ ਰਸਮੀ ਤੌਰ ਤੇ ਸ਼ੁਰੂਆਤ ਹੋ ਗਈ ਹੈ। ਇਸ ਸ਼ਤਾਬਦੀ ਦੇ ਸਾਰੇ ਸਮਾਗਮ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਸ੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਮਿਲ ਕੇ ਮਨਾਏ ਜਾਣਗੇ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਦੀ ਅਰਦਾਸ ਭਾਈ ਗੁਰਚਰਨ ਸਿੰਘ ਅਰਦਾਸੀਆ ਸ੍ਰੀ ਹਰਿਮੰਦਰ ਸਾਹਿਬ ਨੇ ਕੀਤੀ, ਮੁਖਵਾਕ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਮੁਖ ਗ੍ਰੰਥੀ ਸ੍ਰੀ ਅਕਾਲ ਤਖਤ ਸਾਹਿਬ ਨੇ ਲਿਆ। ਭਾਈ ਅਵਤਾਰ ਸਿੰਘ, ਭਾਈ ਕੁਲਦੀਪ ਸਿੰਘ ਅਨੰਦਪੁਰੀ ਦੇ ਰਾਗੀ ਜਥਿਆਂ ਨੇ ਗੁਰਬਾਣੀ ਦਾ ਮਨੋਹਰ ਕੀਤਾ।

ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਸਿੱਖ ਰਾਜ ਦੇ ਥੰਮ੍ਹ ਵਜੋਂ ਪ੍ਰਵਾਨੇ ਗਏ ਸ਼ਹੀਦ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸਿੱਖ ਇਤਿਹਾਸ ਵਿੱਚ ਸ਼ਾਨਾਮਤੀ ਸਮੂਲੀਅਤ ਹੈ। ਉਨ੍ਹਾਂ ਇਕੋ ਸਮੇਂ ਜਥੇਦਾਰ ਅਕਾਲ ਤਖਤ ਸਾਹਿਬ, ਤੇ ਬੁੱਢਾ ਦਲ ਦੀ ਅਗਵਾਈ ਕੀਤੀ। ਉਨ੍ਹਾਂ ਸਿੱਖ ਮਰਯਾਦਾ ਤੇ ਸਿੱਖ ਸਿਧਾਤਾਂ ਦੀ ਰੋਸ਼ਨੀ ਵਿੱਚ ਮਹਾਰਾਜਾ ਰਣਜੀਤ ਸਿੰਘ ਵਰਗੇ ਸ਼ਾਸਕ ਨੂੰ ਵੀ ਤਲਬ ਕਰਨ ਤੋਂ ਗੁਰੇਜ ਨਹੀ ਕੀਤਾ।ਅਕਾਲੀ ਫੂਲਾ ਸਿੰਘ ਨੇ ਧਰਮ ਅਸਥਾਨਾਂ ਦੀ ਬੇਹਤਰੀ ਤੇ ਚੜਦੀ ਕਲਾ ਲਈ ਪੂਰਨ ਦਿੜਤਾ ਨਾਲ ਸਿੱਖ ਮਰਯਾਦਾ ਬਹਾਲ ਕਰਾਉਣ ਦੇ ਲਈ ਸੁਯੋਗ ਅਗਵਾਈ ਕੀਤੀ। ਉਨ੍ਹਾਂ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਸ੍ਰੀ ਅਕਾਲ ਤਖਤ ਸਾਹਿਬ, ਸ਼੍ਰੋਮਣੀ ਕਮੇਟੀ ਅਤੇ ਬੁੱਢਾ ਦਲ ਵਲੋਂ ਰਲ ਕੇ ਮਨਾਈ ਜਾਵੇਗੀ ਇਸ ਦੇ ਸਮਾਗਮਾਂ ਦੀ ਰੂਪ ਰੇਖਾ ਤੇ ਤਰੀਕਾਂ ਦਾ ਤਿੰਨ ਸੰਸਥਾਵਾਂ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ, ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਅਤੇ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਲ ਬੈਠ ਕੇ ਐਲਾਨ ਜਲਦ ਹੀ ਕਰ ਦੇਣਗੇ। ਉਨ੍ਹਾਂ ਕਿਹਾ ਕਿ ਅਕਾਲੀ ਬਾਬਾ ਫੂਲਾ ਸਿੰਘ ਦੇ ਜੀਵਨ ਤੋਂ ਖਾਸ ਕਰ ਸਭ ਸੰਸਥਾਵਾਂ ਦੇ ਮੁਖੀਆ, ਰਾਜਨੀਤਕ ਤੇ, ਧਾਰਮਿਕ ਆਗੂਆਂ ਨੂੰ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੋਟ ਰਾਜ ਨੇ ਵੋਟਾਂ ਦੀ ਵੱਧਦੀ ਗਿਣਤੀ ਕਾਰਨ ਗਰਾਵਟ ਲੈਆਂਦੀ ਹੈ ਜੋ ਖਤਰਨਾਕ ਹੈ। ਉਨ੍ਹਾਂ ਕਿਹਾ ਕਿ ਸਿੱਖ ਰਾਜ ਸਮੇਂ ਯਮਨਾ ਤੋਂ ਅਟਕ ਤੀਕ ਸਿੱਖ ਰਾਜ ਦੇ ਨਿਸ਼ਾਨ ਝੂਲਦੇ ਸਨ, ਕੁਝ ਗ਼ਦਾਰਾਂ ਕਾਰਨ ਸਿੱਖ ਰਾਜ ਪਤਨ ਵਾਲਾ ਚਲਾ ਗਿਆ। ਇਸ ਸਮੇਂ ਲੋੜ ਹੈ ਕੌਮੀ ਗਿਰਾਵਟਾਂ ਨੂੰ ਦੂਰ ਕਰਨ ਅਤੇ ਸਿੱਖ ਸੰਸਥਾਵਾਂ ਨੂੰ ਇਕਜੁਟ ਹੋ ਕੇ ਬਚਾਉਣ ਤੇ ਮਜਬੂਤ ਕਰਨ ਲਈ ਸਿਰਜੋੜ ਹਮਲਾ ਮਾਰਨ ਦੀ। ਇਕ ਦੂਜੇ ਦੀਆਂ ਲੱਤਾਂ ਖਿਚਣ ਨਾਲ ਸ਼ਕਤੀ ਖੀਨ ਹੋਵੇਗੀ।

ਉਨ੍ਹਾਂ ਕਿਹਾ ਹਜ਼ੂਰ ਸਾਹਿਬ ਦਾ ਬੋਰਡ ਭੰਗ, ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਬੋਰਡ ਕਿਥੇ ਕੰਮ ਕਰ ਰਿਹਾ, ਕੋਈ ਸਿੱਖ ਬੋਲਿਆ ਤਕ ਨਹੀਂ। ਕਿਵੇਂ ਸੰਸਥਾਵਾਂ ਨੂੰ ਬਚਾਉਗੇ। ਉਨ੍ਹਾਂ ਇਹ ਵੀ ਕਿਹਾ ਕਿ ਤਖਤਾਂ ਦੇ ਜਥੇਦਾਰਾਂ ਦੀ ਨਿਯੁਕਤੀ, ਬਰਤਫੀ, ਮੁਕਤੀ ਦੇ ਮਾਪਦੰਡ ਕਿਉਂੇ ਨਹੀਂ ਬਣ ਰਹੇ ਜੋ ਜ਼ਰੂਰੀ ਹਨ। ਅੱਜ ਦੇ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁਖ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਗਿਆਨੀ ਗੁਰਮੁੱਖ ਸਿੰਘ ਮੁਖ ਗ੍ਰੰਥੀ ਸ੍ਰੀ ਅਕਾਲ ਤਖਤ, ਬਾਬਾ ਅਵਤਾਰ ਸਿੰਘ ਮੁਖੀ ਬਾਬਾ ਬਿਧੀ ਚੰਦ ਸੰਪਰਦਾਇ ਸੁਰ ਸਿੰਘ ਵਾਲੇ, ਬਾਬਾ ਮੇਜਰ ਸਿੰਘ ਸੋਢੀ ਦਸ਼ਮੇਸ਼ ਤਰਨਾ ਦਲ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਲੋਂ ਬਾਬਾ ਨੌਰੰਗ ਸਿੰਘ, ਬਾਬਾ ਮਨਮੋਹਨ ਸਿੰਘ ਬਾਰਨਵਾਲੇ, ਬਾਬਾ ਕੁਲਵੰਤ ਸਿੰਘ ਮਹਿਤੀਆਣਾ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਘਾਲਾ ਸਿੰਘ ਨਾਨਕਸਰ ਵਾਲੇ, ਸ. ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਪ੍ਰਗਟ ਸਿੰਘ, ਬਾਬਾ ਨਾਹਰ ਸਿੰਘ ਸਾਧ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਵੱਸਣ ਸਿੰਘ, ਬਾਬਾ ਬਘੇਲ ਸਿੰਘ, ਬਾਬਾ ਰਘੁਬੀਰ ਸਿੰਘ ਖਿਆਲਾ, ਬਾਬਾ ਸੁਖਦੇਵ ਸਿੰਘ ਖਿਆਲਾ, ਗਿਆਨੀ ਇਕਬਾਲ ਸਿੰਘ ਪਟਨੇ ਵਾਲੇ, ਬਾਬਾ ਸੁਖਦੇਵ ਸਿੰਘ ਦਮਦਮੀ ਟਕਸਾਲ, ਗਿਆਨੀ ਹਰਪਾਲ ਸਿੰਘ ਫਤਿਹਗੜ ਸਾਹਿਬ, ਗਿਆਨੀ ਗੁਰਬਖਸ਼ ਸਿੰਘ ਗੁਲਸ਼ਨ ਯੂ.ਕੇ ਵਾਲੇ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਸੁਖਵਿੰਦਰ ਸਿੰਘ ਮੋਰ, ਬਾਬਾ ਬੂਟਾ ਸਿੰਘ, ਬਾਬਾ ਸ਼ੇਰ ਸਿੰਘ, ਬਾਬਾ ਪਰਮਜੀਤ ਸਿੰਘ, ਬਾਬਾ ਹਰਜੀਤ ਸਿੰਘ ਖੰਡਾ ਖੜਕੇਗਾ, ਬਾਬਾ ਵਿਸ਼ਵਪ੍ਰਤਾਪ ਸਿੰਘ, ਸ. ਹਰਪ੍ਰੀਤ ਸਿੰਘ ਹੈਪੀ, ਬਾਬਾ ਚਰਨ ਸਿੰਘ ਫਤਿਹਗੜ ਸਾਹਿਬ,ਸ. ਪਰਮਜੀਤ ਸਿੰਘ ਮੈਨੇਜਰ, ਸ. ਪਰਮਜੀਤ ਸਿੰਘ ਸਰੋਆ, ਸ. ਵਿਜੈ ਸਿੰਘ ਬਾਦੀਆਂ ਦੋਵੇਂ ਵਧੀਕ ਸਕੱਤਰ, ਸ. ਸੁਲੱਖਣ ਸਿੰਘ ਮੈਨੇਜਰ, ਸ. ਨਿਸ਼ਾਨ ਸਿੰਘ, ਐਡੀ ਮੈਨੇਜਰ, ਸ. ਅਜਾਇਬ ਸਿੰਘ ਅਭਿਆਸੀ, ਸ.ਹਰਪਾਲ ਸਿੰਘ ਜੱਲਾ ਮੈਂਬਰ ਸ਼੍ਰੋਮਣੀ ਕਮੇਟੀ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Leave a Reply

Your email address will not be published. Required fields are marked *