ਅੰਮ੍ਰਿਤਸਰਪੰਜਾਬ

ਐਡਵੋਕੇਟ ਧਾਮੀ ਨੇ ਸ. ਪਾਲ ਸਿੰਘ ਪੁਰੇਵਾਲ ਦੇ ਚਲਾਣੇ ’ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ

ਅੰਮ੍ਰਿਤਸਰ, 27 ਸਤੰਬਰ- (ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਿੱਖ ਬੁੱਧੀਜੀਵੀ ਸ. ਪਾਲ ਸਿੰਘ ਪੁਰੇਵਾਲ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਸ. ਪੁਰੇਵਾਲ ਦੇ ਪਰਿਵਾਰ ਨੂੰ ਭੇਜੇ ਲਿਖਤੀ ਸ਼ੋਕ ਸੰਦੇਸ਼ ਵਿਚ ਕਿਹਾ ਹੈ

ਕਿ ਸ. ਪੁਰੇਵਾਲ ਨੇ ਗੁਰਸਿੱਖੀ ਜੀਵਨ ਵਿਚ ਵਿਚਰਦਿਆਂ ਪੰਥਕ ਕਾਰਜਾਂ ਵਿਚ ਅਹਿਮ ਯੋਗਦਾਨ ਪਾਇਆ ਹੈ। ਸ. ਪਾਲ ਸਿੰਘ ਪੁਰੇਵਾਲ ਇਕ ਵਿਦਵਾਨ ਵਿਅਕਤੀ ਸਨ, ਜਿਨ੍ਹਾਂ ਦਾ ਵਿਛੋੜਾ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਸ. ਪੁਰੇਵਾਲ ਦਾ ਅਕਾਲ ਚਲਾਣਾ ਪਰਿਵਾਰ ਅਤੇ ਸਿੱਖ ਕੌਮ ਲਈ ਵੱਡਾ ਘਾਟਾ ਹੈ। ਐਡਵੋਕੇਟ ਧਾਮੀ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਅਕਾਲ ਪੁਰਖ ਦੇ ਚਰਣਾਂ ਵਿਚ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਪ੍ਰਦਾਨ ਕਰਨ।

Leave a Reply

Your email address will not be published. Required fields are marked *