ਖਾਨ ਤੋਂ ਸਿੰਘ ਸਜੇ ਕਰਮਜੀਤ ਸਿੰਘ ਖਾਲਸਾ ਨੂੰ ਗੁਰਦੁਆਰਾ ਪ੍ਰਬੰਧਕਾਂ ਨੇ ਕੀਤਾ ਸਨਮਾਨਤ
ਅਜੌਕੀ ਪੀੜੀ ਧਰਮ ਦੀ ਪ੍ਰਚਾਰ ਪਸਾਰ ਲਹਿਰ ਨਾਲ ਜੁੜੇ : ਜਥੇਦਾਰ ਸਤਵਿੰਦਰ ਸਿੰਘ ਟੌਹੜਾ
ਪਟਿਆਲਾ 28 ਸਤੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਗਈ ਧਰਮ ਪ੍ਰਚਾਰ ਪਸਾਰ ਲਹਿਰ ਨਾਲ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਜੁੜਨਾ ਸ਼ੁਰੂ ਕਰ ਦਿੱਤਾ ਅਤੇ ਸਮਾਜਕ ਬੁਰਾਈਆਂ ਨੂੰ ਛੱਡਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਲਈ ਅਜੌਕੀ ਪੀੜੀ ਤਰਜੀਹ ਦੇ ਰਹੀ ਹੈ ਅਤੇ ਅਜਿਹੇ ਨੌਜਵਾਨਾਂ ਨੂੰ ਸਨਮਾਨਤ ਵੀ ਕੀਤਾ ਜਾ ਰਿਹਾ ਹੈ। ਮੁਸਲਿਮ ਪਰਿਵਾਰ ਨਾਲ ਸਬੰਧਤ ਪਿੰਡ ਲੁਬਾਣਾ ਟੇਕੂ ਦੇ ਰਹਿਣ ਵਾਲੇ ਨੌਜਵਾਨ ਜੋ ਕਰਮਦੀਨ ਖਾਨ ਕਰਕੇ ਜਾਣਿਆ ਜਾਂਦਾ ਸੀ ਨੇ ਹੁਣ ਪਤਿਤਪੁਣਾ ਛੱਡਕੇ ਸਿੰਘ ਸਜਕੇ ਕਰਮਜੀਤ ਸਿੰਘ ਖਾਲਸਾ ਬਣਕੇ ਪਹਿਚਾਣ ਹਾਸਲ ਕੀਤੀ ਹੈ ਨੂੰ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਅਤੇ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਸਿਰੋਪਾਓ ਅਤੇ ਸਨਮਾਨਤ ਚਿੰਨ੍ਹ ਦੇ ਕੇ ਸਨਮਾਨਤ ਵੀ ਕੀਤਾ ਗਿਆ।
ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮਾਜਕ ਬੁਰਾਈਆਂ ਦੇ ਖਾਤਮੇ ਲਈ ਧਰਮ ਦੀ ਪ੍ਰਚਾਰ ਪਸਾਰ ਚਲਾਈ ਜਾ ਰਹੀ ਹੈ ਅਤੇ ਸਮਾਜ ਵਿਚ ਵੱਧ ਚੁੱਕਿਆ ਨਸ਼ਾ ਅਤੇ ਪਤਿਤਪੁਣੇ ਨੂੰ ਠੱਲ ਪਾਉਣ ਲਈ ਅਜੌਕੀ ਪੀੜੀ ਨੂੰ ਪ੍ਰਚਾਰ ਪਸਾਰ ਲਹਿਰ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੰਘ ਸਜ ਚੁੱਕਿਆ ਕਰਮਜੀਤ ਸਿੰਘ ਖਾਲਸਾ ਹੋਰਨਾਂ ਨੌਜਵਾਨਾਂ ਨੂੰ ਸਿੱਖੀ ਸਰੂਪ ਵਿਚ ਲਿਆਉਣ ਲਈ ਵੀ ਮਾਰਗ ਦਰਸ਼ਕ ਬਣਿਆ ਹੈ, ਜੋ ਕਦੇ ਕਰਮਦੀਨ ਖਾਨ ਕਰਕੇ ਜਾਣਿਆ ਜਾਂਦਾ ਸੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਗਿਆਨੀ ਪਿ੍ਰਤਪਾਲ ਸਿੰਘ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਮੈਨੇਜਰ ਕਰਨੈਲ ਸਿੰਘ ਮੁਕਤਸਰੀ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਗੁਰਮੀਤ ਸਿੰਘ ਸੁਨਾਮ, ਭਰਪੂਰ ਸਿੰਘ ਡਾਇਰੈਕਟਰ ਸੈਂਟਰਲ ਕੋਆਪ੍ਰੇਟਿਵ ਬੈਂਕ, ਲਖਵਿੰਦਰ ਸਿੰਘ ਪਹਿਲਵਾਨ, ਨੇਤਰਪਾਲ ਸਿੰਘ ਆਦਿ ਸਖਸ਼ੀਅਤਾਂ ਹਾਜ਼ਰ ਸਨ।

