ਮੁੱਖ ਮੰਤਰੀ ਦੀ ਪਤਨੀ ਅਤੇ ਭੈਣ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨਤਮਸਤਕ
ਪਟਿਆਲਾ 29 ਸਤੰਬਰ (ਰਮਨਦੀਪ/ਮਧੂਸਾਰ ਬਿਊਰੋ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਭੈਣ ਮਨਪ੍ਰੀਤ ਕੌਰ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਅਤੇ ਗੁਰਦੁਆਰਾ ਪ੍ਰਬੰਧਕਾਂ ਨੇ ਉਨ੍ਹਾਂ ਨੂੰ ਜੀ ਆਇਆ ਆਖਿਆ ਅਤੇ ਸਿਰੋਪਾਓ ਦੀ ਬਖਸ਼ਿਸ਼ ਕੀਤੀ।
ਗੁਰੂ ਦਰਬਾਰ ਵਿਚ ਨਤਮਸਤਕ ਹੋਣ ਤੋਂ ਇਲਾਵਾ ਉਨ੍ਹਾਂ ਨੇ ਗੁਰਦੁਆਰਾ ਪ੍ਰਬੰਧਕਾਂ ਪਾਸੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਪਾਵਨ ਅਸਥਾਨ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਸ਼ਾਸਨਿਕ ਅਧਿਕਾਰੀਆਂ ਵਿਚ ਡਿਪਟੀ ਕਮਿਸ਼ਨਰ ਸਾਕਸ਼ੀ ਸਿਨਹਾ, ਏਡੀਸੀ ਗੁਰਪ੍ਰੀਤ ਸਿਘ ਥਿੰਦ, ਮੈਨੇਜਰ ਜਰਨੈਲ ਸਿੰਘ ਮੁਕਤਸਰੀ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਗੁਰਮੀਤ ਸਿੰਘ ਸੁਨਾਮ ਤੋਂ ਇਲਾਵਾ ਪ੍ਰਬੰਧਕੀ ਸਟਾਫ ਦੇ ਮੈਂਬਰ ਆਦਿ ਸ਼ਾਮਲ ਸਨ।

