ਪਟਿਆਲਾ

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਵਿਦਿਆਰਥੀਆਂ ਲਈ ਕਰੀਅਰ ਕਾਉਂਸਲਿੰਗ ਸੈਸ਼ਨ ਦਾ ਆਯੋਜਨ

ਪਟਿਆਲਾ (ਰਮਨਦੀਪ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਦੇ ਡਾ. ਗੰਡਾ ਸਿੰਘ ਕੈਰੀਅਰ ਗਾਈਡੈਂਸ ਕਾਉਂਸਲਿੰਗ ਅਤੇ ਪਲੇਸਮੈਂਟ ਸੈੱਲ, ਵਲੋਂ ਬੈਚਲਰ ਆਫ਼ ਕਾਮਰਸ ਦੇ ਵਿਦਿਆਰਥੀਆਂ ਲਈ ‘ਕੈਰੀਅਰ ਕਾਉਂਸਲਿੰਗ ਸੈਸ਼ਨ’ ਦਾ ਆਯੋਜਨ ਕੀਤਾ ਗਿਆ। ਇੰਟਰਨੈਸ਼ਨਲ ਸਕਿੱਲ ਡਿਵੈਲਪਮੈਂਟ ਕਾਰਪੋਰੇਸ਼ਨ ਨਾਲ ਜੁੜੇ ਸ਼੍ਰੀ ਵਿਕਾਸ ਖੋਸਲਾ, ਸ਼੍ਰੀ ਰੋਹਨ ਰਾਜਵੰਸ਼ੀ, ਬਿਜ਼ਨਸ ਰਿਲੇਸ਼ਨ ਮੈਨੇਜਰ, ਏ.ਸੀ.ਸੀ.ਏ ਅਤੇ ਸ਼੍ਰੀ ਨਿਖਿਲ ਸ਼ਰਮਾ, ਖੇਤਰੀ ਮੈਨੇਜਰ, ਇੰਟਰਨੈਸ਼ਨਲ ਸਕਿੱਲ ਡਿਵੈਲਪਮੈਂਟ ਕਾਰਪੋਰੇਸ਼ਨ ਨੇ ਇਸ ਮੌਕੇ ਰਿਸੋਰਸ ਪਰਸਨ ਵਜੋਂ ਸ਼ਿਰਕਤ ਕੀਤੀ । ਸ੍ਰੀ ਵਿਕਾਸ ਖੋਸਲਾ ਨੇ ਆਪਣੇ ਸੰਬੋਧਨ ਵਿੱਚ ਅੱਜ ਦੇ ਉੱਚ ਤਕਨੀਕੀ ਯੁੱਗ ਵਿੱਚ ਪੇਸ਼ੇਵਰ ਯੋਗਤਾਵਾਂ ਦੀ ਸਾਰਥਕਤਾ ਬਾਰੇ ਗੱਲ ਕੀਤੀ ਅਤੇ ਕੈਰੀਅਰ ਕਾਊਂਸਲਿੰਗ ’ਤੇ ਜ਼ੋਰ ਦਿੱਤਾ ਤਾਂ ਜੋ ਵਿਦਿਆਰਥੀਆਂ ਨੂੰ ਆਪਣਾ ਭਵਿੱਖ ਉਜਵਲ ਕਰਨ ਲਈ ਲੋੜੀਂਦਾ ਗਿਆਨ ਅਤੇ ਹੁਨਰ ਪ੍ਰਾਪਤ ਹੋ ਸਕੇ। ਸ੍ਰੀ ਰੋਹਨ ਰਾਜਵੰਸ਼ੀ ਨੇ ਭਵਿੱਖ ਦੇ ਕਰੀਅਰ ਦੇ ਵਿਕਾਸ ਵਿੱਚ ਆਪਣੀਆਂ ਉਮੀਦਾਂ ਦੇ ਮਹੱਤਵ ਬਾਰੇ ਵਿਸਥਾਰ ਨਾਲ ਦੱਸਿਆ। ਸ੍ਰੀ ਨਿਖਿਲ ਸ਼ਰਮਾ ਨੇ ਕਾਮਰਸ ਦੇ ਵਿਦਿਆਰਥੀਆਂ ਲਈ ਕਰੀਅਰ ਦੇ ਮੁੱਖ ਵਿਕਲਪਾਂ ’ਤੇ ਜ਼ੋਰ ਦਿੱਤਾ ਅਤੇ ਉਨ੍ਹਾਂ ਨੂੰ ਕੁਝ ਮਹੱਤਵਪੂਰਨ ਸੁਝਾਅ ਦਿੱਤੇ।

ਕਾਲਜ ਦੇ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਕਾਲਜ ਦੇ ਪਲੇਸਮੈਂਟ ਸੈੱਲ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸੈਸ਼ਨ ਵਿਦਿਆਰਥੀਆਂ ਦੇ ਜੀਵਨ ਨੂੰ ਸੰਵਾਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਡਾ. ਜਸਲੀਨ ਕੌਰ, ਡਿਪਟੀ ਪਿ੍ਰੰਸੀਪਲ ਅਤੇ ਸਕੂਲ ਆਫ਼ ਕਾਮਰਸ ਐਂਡ ਮੈਨੇਜਮੈਂਟ ਦੇ ਮੁਖੀ ਨੇ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ। ਪਲੇਸਮੈਂਟ ਸੈੱਲ ਦੀ ਕਨਵੀਨਰ ਡਾ. ਨਿਪੁੰਨਜੋਤ ਕੌਰ ਨੇ ਆਏ ਹੋਏ ਮਹਿਮਾਨਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਕਾਉਂਸਲਿੰਗ ਸੈਸ਼ਨ ਵਿਚ 136 ਵਿਦਿਆਰਥੀਆਂ ਨੇ ਸ਼ਿਰਕਤ ਕੀਤੀ ਅਤੇ ਲਾਭ ਉਠਾਇਆ।

Leave a Reply

Your email address will not be published. Required fields are marked *