ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ’ਚ ਮਾਰੀਆਂ ਮੱਲਾਂ
ਪਟਿਆਲਾ (ਰਮਨਦੀਪ/ਮਧੂਸਾਰ ਬਿਊਰੋ) : ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸ਼ਾਂਤੀ ਨਗਰ ਪਟਿਆਲਾ ਵਿਖੇ ਸੀ ਬੀ ਐੱਸ ਈ ਸਹੋਦਿਆ ਕਲੱਸਟਰ ਬਾਸਕੇਟਬਾਲ ਅੰਡਰ-19 ਟੂਰਨਾਮੈਂਂਟ ਮੁਕਾਬਲਿਆਂ ਵਿਚ ਕਲਾਸ ਗਿਆਰਵੀਂ ਦੇ ਸਾਗਰਪ੍ਰੀਤ ਸਿੰਘ ਦੀ ਅਗਵਾਈ ਅਧੀਨ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਲਈ ਪਿ੍ਰੰਸੀਪਲ ਮੈਡਮ ਡਾ. ਕੰਵਲਜੀਤ ਕੌਰ ਵੱਲੋਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਖੇਡਾਂ ਦੇ ਮਹੱਤਵ ਬਾਰੇ ਦੱਸਦੇ ਹੋਏ ਬਾਕੀ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਡਾਇਰੈਕਟਰ ਸ੍ਰੀਮਤੀ ਜਸਵਿੰਦਰ ਕੌਰ ਦਰਦੀ ਨੇ ਵਿਦਿਆਰਥੀਆਂ ਨੂੰ ਉਹਨਾਂ ਦੇ ਵਧੀਆ ਪ੍ਰਦਰਸ਼ਨ ਲਈ ਵਧਾਈ ਦਿੱਤੀ ਅਤੇ ਹਰ ਮੈਦਾਨ ਫ਼ਤਿਹ ਕਰਨ ਦੀ ਅਸੀਸ ਦਿੱਤੀ।

