ਦੇਸ਼-ਵਿਦੇਸ਼ਪੰਜਾਬ

ਬੇਅੰਤ ਸਿੰਘ ਕਤਲਕਾਂਡ: ਰਾਜੋਆਣਾ ਦੀ ਪਟੀਸ਼ਨ ’ਤੇ 1 ਨਵੰਬਰ ਨੂੰ ਮਾਮਲੇ ’ਚ ਅੰਤਿਮ ਸੁਣਵਾਈ ਕਰੇਗਾ

ਨਵੀਂ ਦਿੱਲੀ 11 ਅਕਤੂਬਰ (ਮਧੂਸਾਰ ਬਿਊਰੋ) ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ ’ਚ ਸਜਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ’ਚ ਅੱਜ ਅਹਿਮ ਸੁਣਵਾਈ ਹੋਈ। ਇਸ ਬਾਬਤ ਸੁਪਰੀਮ ਕੋਰਟ ’ਚ ਬਲਵੰਤ ਸਿੰਘ ਰਾਜੋਆਣਾ ਦੇ ਵਕੀਲ ਨੇ ਕਿਹਾ ਕਿ ਮੇਰਾ ਕਲਾਇੰਟ 26 ਸਾਲ ਤੋਂ ਜੇਲ੍ਹ ’ਚ ਬੰਦ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਇਸ ਦੌਰਾਨ ਕੇਂਦਰ ਸਰਕਾਰ ਫੈਸਲਾ ਲੈਣ ਲਈ ਆਜਾਦ ਹੈ। ਹਾਲਾਂਕਿ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ’ਚ ਹਲਫਨਾਮਾ ਦਾਇਰ ਕੀਤਾ। ਕੇਂਦਰ ਸਰਕਾਰ ਵਲੋਂ ਕਿਹਾ ਗਿਆ ਕਿ ਸੁਰੱਖਿਆ ਕਾਰਨਾਂ ਕਰ ਕੇ ਫੈਸਲਾ ਨਹੀਂ ਲਿਆ ਜਾ ਸਕਿਆ ਹੈ। ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਮਗਰੋਂ ਸੁਪਰੀਮ ਕੋਰਟ ਹੁਣ 1 ਨਵੰਬਰ ਨੂੰ ਮਾਮਲੇ ’ਚ ਅੰਤਿਮ ਸੁਣਵਾਈ ਕਰੇਗਾ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਵਲੋਂ ਫੈਸਲਾ ਲੈਣ ’ਚ ਦੇਰੀ ’ਤੇ ਨਾਰਾਜਗੀ ਜਾਹਰ ਕੀਤੀ ਸੀ ਅਤੇ ਸੁਣਵਾਈ ਟਾਲ ਦਿੱਤੀ ਸੀ। ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜਾ ਸੁਣਾਏ ਗਏ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜਾ ’ਚ ਤਬਦੀਲੀ ਦੀ ਅਰਜੀ ’ਤੇ ਛੇਤੀ ਫੈਸਲਾ ਲੈਣ ਲਈ ਕਿਹਾ ਹੈ। ਦਰਅਸਲ ਰਾਜੋਆਣਾ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ’ਚ ਫਾਂਸੀ ਦੀ ਸਜਾ ਸੁਣਾਈ ਗਈ ਸੀ। ਰਾਜੋਆਣਾ ਨੇ ਸਜਾ ਨੂੰ ਉਮਰਕੈਦ ’ਚ ਤਬਦੀਲ ਕਰਨ ਦੀ ਅਰਜੀ ਦਾਖਲ ਕੀਤੀ ਹੋਈ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਕਤਲ 1995 ’ਚ ਕੀਤਾ ਗਿਆ ਸੀ। ਇਸ ਮਾਮਲੇ ’ਚ ਮੌਤ ਦੀ ਸਜਾ ਪ੍ਰਾਪਤ ਰਾਜੋਆਣਾ ਨੇ 26 ਸਾਲ ਜੇਲ੍ਹ ਕੱਟਣ ਦੇ ਆਧਾਰ ’ਤੇ ਆਪਣੀ ਸਜਾ ਨੂੰ ਉਮਰਕੈਦ ’ਚ ਬਦਲੇ ਜਾਣ ਦੀ ਗੁਹਾਰ ਲਾਈ ਹੈ।

Leave a Reply

Your email address will not be published. Required fields are marked *