ਉਮੰਗ ਫਾਉਂਡੇਸ਼ਨ ਵੱਲੋਂ ਇਲੈਕਟ੍ਰੋਨਿਕ ਮੀਡੀਆ ਕਲੱਬ ਦਾ ਸਨਮਾਨ
ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪ੍ਰਸਿੱਧ ਸਮਾਜ ਸੇਵੀ ਸੰਸਥਾ ਉਮੰਗ ਵੈਲਫੇਅਰ ਫਾਉਂਡੇਸ਼ਨ ਵੱਲੋਂ ਇਲੈਕਟ੍ਰੋਨਿਕ ਮੀਡੀਆ ਕਲੱਬ ਦੇ ਅਹੁਦੇਦਾਰਾਂ ਦੀ ਨਵੀਂ ਚੁਣੀ ਗਈ ਟੀਮ ਦਾ ਸਨਮਾਨ ਕੀਤਾ ਗਿਆ। ਸੰਸਥਾਂ ਵਲੋ ਅਹੁਦੇਦਾਰਾਂ ਅਤੇ ਹੋਰਨਾਂ ਸੰਸਥਾਵਾਂ ਲਈ ਰੱਖੇ ਸਨਮਾਨ ਸਮਾਰੋਹ ਮੌਕੇ ਕਲੱਬ ਦੇ ਪ੍ਰਧਾਨ ਅਨੁਰਾਗ ਸ਼ਰਮਾ ਅਤੇ ਕਲੱਬ ਦੇ ਅਹੁਦੇਦਾਰ ਮੁੱਖ ਮਹਿਮਾਨ ਵਜੋਂ ਪਧਾਰੇ, ਜਦਕਿ ਸਮਾਰੋਹ ਦੀ ਪ੍ਰਧਾਨਗੀ ਉਮੰਗ ਸੰਸਥਾਂ ਦੇ ਪ੍ਰਧਾਨ ਅਰਵਿੰਦਰ ਸਿੰਘ ਨੇ ਕੀਤੀ। ਸਮਾਜ ਸੇਵੀ ਅੰਗਰੇਜ਼ ਸਿੰਘ ਵਿਰਕ ਅਤੇ ਵਿਨੋਦ ਬਾਲੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਰੋਹ ਨੂੰ ਸੰਬੋਧਿਤ ਕਰਦੇ ਹੋਏ ਅਨੁਰਾਗ ਸ਼ਰਮਾ ਨੇ ਕਿਹਾ ਕਿ ਉਮੰਗ ਫਾਉਂਡੇਸ਼ਨ ਤੋਂ ਸਨਮਾਨ ਪ੍ਰਾਪਤ ਕਰਨਾ ਉਨ੍ਹਾਂ ਦੇ ਕਲੱਬ ਲਈ ਮਾਣ ਵਾਲੀ ਗੱਲ ਹੈ ਕਿਉੰਕਿ ਉਮੰਗ ਸ਼ਹਿਰ ਦੇ ਉਨ੍ਹਾਂ ਗਿਣੇ-ਚੁਣੇ ਸੰਗਠਨਾਂ ‘ਚ ਸ਼ਾਮਲ ਹੈ ਜੋ ਅਸਲ ਮਾਅਨਿਆਂ ਵਿੱਚ ਸਮਾਜ ਅਤੇ ਵਾਤਾਵਰਣ ਸੇਵਾ ਦਾ ਕੰਮ ਕਰ ਰਹੇ ਹਨ। ਉਨ੍ਹਾਂ ਉਮੰਗ ਵੱਲੋਂ ਲੋਕ ਹਿੱਤ ਵਿੱਚ ਕੀਤੇ ਦਾ ਰਹੇ ਕੰਮਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਲੱਬ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।
ਪ੍ਰਧਾਨ ਅਰਵਿੰਦਰ ਸਿੰਘ ਨੇ ਕਿਹਾ ਕਿ ਉਮੰਗ ਫਾਉਂਡੇਸ਼ਨ ਵੱਲੋਂ ਡੀਸੀ ਸਾਕਸ਼ੀ ਸਾਹਨੀ ਦੀ ਰਹਿਨੁਮਾਈ ਹੇਠ ਜਿਲਾ ਪ੍ਰਸ਼ਾਸਨ ਅਤੇ ਵਣ ਮੰਡਲ (ਵਿਸਥਾਰ) ਪਟਿਆਲਾ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਹਰਿਆਵਲ ਲਹਿਰ ਤਹਿਤ ਸ਼ਹੀਦ ਭਗਤ ਸਿੰਘ ਜੀ ਦੇ ਜਨਮਦਿਵਸ ਨੂੰ ਸਮਰਪਿਤ ਪੌਦਾਰੋਪਣ ਸਪਤਾਹ ਮਨਾਇਆ ਗਿਆ ਸੀ। ਇਸ ਸਪਤਾਹ ਪ੍ਰਤੀ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਅਤੇ ਲੋਕਾਂ ਨੂੰ ਬੂਟੇ ਲਗਾਉਣ ਲਈ ਪ੍ਰੇਰਿਤ ਕਰਨ ਵਿੱਚ ਇਲੈਕਟ੍ਰਾਨਿਕ ਮੀਡੀਆ ਕਲੱਬ ਵੱਲੋਂ ਮਹੱਤਵਪੂਰਨ ਯੋਗਦਾਨ ਦਿੱਤਾ ਗਿਆ ਸੀ। ਕਲੱਬ ਤੇ ਸਾਰੇ ਮੈਂਬਰਾਂ ਵੱਲੋਂ ਬੂਟੇ ਵੀ ਲਗਾਏ ਗਏ ਸਨ। ਇਸ ਤੋਂ ਇਲਾਵਾ ਵੀ ਕਲੱਬ ਦੇ ਅਹੁਦੇਦਾਰਾਂ ਵੱਲੋਂ ਹਰ ਸਮਾਜਿਕ ਹਿੱਤ ਦੇ ਕੰਮ ਵਿੱਚ ਵੱਧ-ਚੜ੍ਹਕੇ ਭਾਗ ਲਿਆ ਜਾਂਦਾ ਹੈ। ਇਸ ਲਈ ਫਾਉੰਡੇਸ਼ਨ ਵੱਲੋਂ ਇਲੈਕਟ੍ਰੋਨਿਕ ਮੀਡੀਆ ਕਲੱਬ ਦਾ ਸਨਮਾਨ ਕਰਨਾ ਆਪਣਾ ਫ਼ਰਜ਼ ਸਮਝਿਆ ਗਿਆ। ਇਸ ਪ੍ਰਕਾਰ ਸ਼ਹੀਦ ਭਗਤ ਸਿੰਘ ਪੌਦਾਰੋਪਣ ਸਪਤਾਹ ਵਿੱਚ ਯੋਗਦਾਨ ਦੇਣ ਲਈ ਹਿਊਮਨ ਰਾਈਟਸ ਮਿਸ਼ਨ ਪ੍ਰੋਟੈਕਸ਼ਨ ਦੇ ਪ੍ਰਧਾਨ ਅੰਗਰੇਜ਼ ਸਿੰਘ ਵਿਰਕ ਅਤੇ ਪੰਜਾਬ ਐਂਟੀ ਕਰੱਪਸ਼ਨ ਫਰੰਟ ਦੇ ਸਹਿ-ਸੰਯੋਜਕ ਵਿਨੋਦ ਬਾਲੀ ਨੂੰ ਵੀ ਸਨਮਾਨਿਤ ਕੀਤਾ ਗਿਆ ਹੈ।
ਅੰਗਰੇਜ਼ ਸਿੰਘ ਵਿਰਕ ਨੇ ਸਮਾਜ ਸੇਵਾ ਦੇ ਕੰਮਾਂ ਵਿੱਚ ਮੀਡੀਆ ਦੀ ਭੂਮਿਕਾ ਬਾਰੇ ਵਿਸਥਾਰ ਨਾਲ ਗੱਲ ਕੀਤੀ। ਉਮੰਗ ਦੇ ਲੀਗਲ ਐਡਵਾਈਜਰ ਐਡਵੋਕੇਟ ਯੋਗੇਸ਼ ਪਾਠਕ ਨੇ ਮਹਿਮਾਨਾਂ ਦਾ ਧੰਨਵਾਦ ਕੀਤੀ। ਉਮੰਗ ਦੇ ਸਲਾਹਕਾਰ ਅਮਨ ਅਰੋੜਾ ਨੇ ਬਾਖੂਬੀ ਮੰਚ ਸੰਚਾਲਨ ਕੀਤਾ। ਇਸ ਮੌਕੇ ਤੇ ਤਾਇਕਵਾਂਡੋ ਕੋਚ ਸੁਰਿੰਦਰ ਪਾਲ, ਐਡਵੋਕੇਟ ਯੋਗੇਸ਼ ਪਾਠਕ, ਇਲੈਕਟ੍ਰੋਨਿਕ ਮੀਡੀਆ ਕਲੱਬ ਤੋਂ ਪ੍ਰਧਾਨ ਅਨੁਰਾਗ ਸ਼ਰਮਾ, ਜਰਨਲ ਸੈਕਟਰੀ ਚਰਨਜੀਤ ਸਿੰਘ ਕੋਹਲੀ, ਜਸਬੀਰ ਸਿੰਘ ਸੁਖੀਜਾ ਸਰਪ੍ਰਸਤ- ਕਮ- ਕੈਸ਼ੀਅਰ, ਪਰਮਜੀਤ ਬੇਦੀ ਸਰਪ੍ਰਸਤ, ਬਿੰਦਰ ਬਾਤਿਸ਼ ਤਾਲਮੇਲ ਸੈਕਟਰੀ, ਮੈਬਰ ਜਿਤੇਸ਼ ਜੌਲੀ ਅਤੇ ਹੋਰ ਪਤਵੰਤੇ ਲੋਕ ਹਾਜ਼ਰ ਸਨ।

