ਅੰਮ੍ਰਿਤਸਰ

ਲਾਈਫ ਕੇਅਰ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਵਲੋਂ ਕੁੰਵਰ ਹਸਪਤਾਲ ਵਿਖੇ ਐੱਸਪੀ ਕੇਵਲ ਕੁਮਾਰ ਸਨਮਾਨਿਤ

ਅੰਮ੍ਰਿਤਸਰ (ਸੁਖਬੀਰ ਸਿੰਘ/ਮਧੂਸਾਰ ਬਿਊਰੋ) ਖੰਡਵਾਲਾ ਸੰਧੂ ਕਾਲੋਨੀ ਸਥਿਤ ਕੁੰਵਰ ਰਿਹੇਬਸ ਹਸਪਤਾਲ ਵਿਖੇ ਭਾਰਤੀਯ ਜਨਤਾ ਪਾਰਟੀ ਦੇ ਸਾਬਕਾ ਜਨਰਲ ਸਕੱਤਰ ਪੰਜਾਬ ਐੱਸਪੀ ਕੇਵਲ ਕੁਮਾਰ ਨੂੰ ਲਾਈਫ ਕੇਅਰ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਦੇ ਚੇਅਰਮੈਨ ਦੀਪਕ ਸੂਰੀ, ਸਰਪ੍ਰਸਤ ਡਾ. ਕੁੰਵਰ ਵਿਸ਼ਾਲ ਅਤੇ ਪ੍ਰਧਾਨ ਕਸ਼ਮੀਰ ਸਹੋਤਾ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਦੀਪਕ ਸੂਰੀ ਨੇ ਐੱਸਪੀ ਕੇਵਲ ਕੁਮਾਰ ਨੂੰ ਸਨਮਾਨ ਚਿੰਨ੍ਹ ਅਤੇ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ ਅਤੇ ਸੁਸਾਇਟੀ ਵਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸੁਸਾਇਟੀ ਪਿਛਲੇ 5 ਸਾਲਾਂ ਤੋਂ ਸਮਾਜ ਭਲਾਈ ਦੇ ਕੰਮ ਰਹੀ ਹੈ, ਜਿਵੇਂ ਕਿ ਲੜਕੀਆਂ ਦੇ ਵਿਆਹ ਤੇ ਰਾਸ਼ਨ ਸਮੱਗਰੀ, ਮੈਡੀਕਲ ਕੈਂਪ, ਪੌਦੇ ਲਗਾਉਣਾ, ਸਕੂਲਾਂ ਵਿਚ ਬੱਚਿਆਂ ਨੂੰ ਕਾਪੀਆਂ ਕਿਤਾਬਾਂ ਦੇਣਾ ਅਤੇ ਬਜੁਰਗਾਂ ਨੂੰ ਰਾਸ਼ਨ ਆਦਿ ਦੇਣਾ ਸੁਸਾਇਟੀ ਦਾ ਮੁੱਖ ਉਦੇਸ਼ ਹੈ।

ਸਰਪ੍ਰਸਤ ਡਾ. ਕੁੰਵਰ ਵਿਸ਼ਾਲ ਨੇ ਕਿਹਾ ਕਿ ਸਾਡੀ ਇਹੀ ਕੋਸ਼ਿਸ਼ ਹਮੇਸ਼ਾਂ ਰਹਿੰਦੀ ਹੈ ਸਾਨੂੰ ਕਿਸੇ ਵੀ ਸ਼ਹਿਰ ਤੋਂ ਕਿਸੇ ਵੀ ਲੋੜਵੰਦ ਦੀ ਮਦਦ ਕਰਨ ਦਾ ਸੁਨੇਹਾ ਮਿਲੇ ਤਾਂ ਅਸੀ ਉਸ ਦੀ ਮਦਦ ਕਰ ਸਕੀਏ। ਉਹ ਕਈ ਪਿੰਡਾਂ ਵਿਚ ਵੀ ਬੇਟੀਆਂ ਦੇ ਵਿਆਹਾਂ ਲਈ ਆਪਣਾ ਯੋਗਦਾਨ ਪਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲਾਈਫ ਕੇਅਰ ਸੁਸਾਇਟੀ ਦੇ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਵਿਸ਼ੇਸ ਉਪਰਾਲੇ ਕੀਤੇ ਜਾਂਦੇ ਹਨ। ਐੱਸਪੀ ਕੇਵਲ ਕੁਮਾਰ ਨੇ ਸੁਸਾਇਟੀ ਦੇ ਮੈਂਬਰਾਂ ਨੂੰ ਉਤਸ਼ਾਹਿਤ ਕੀਤਾ ਅਤੇ ਹਰ ਪੱਖੋਂ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਮੁੱਖ ਸਲਾਹਕਾਰ ਮਨਦੀਪ ਸਿੰਘ ਮੈਨੇਜਰ ਸਾਡਾ ਪਿੰਡ, ਜਨਰਲ ਸੈਕਟਰੀ ਹਰਪਾਲ ਸਿੰਘ ਸੰਧੂ, ਸੈਕਟਰੀ ਨਿਸ਼ਾਨ ਸਿੰਘ ਸਿੰਘ ਅਟਾਰੀ, ਸੁਸਾਇਟੀ ਦੇ ਮੀਡੀਆ ਇੰਚਾਰਜ ਅਮਨਦੀਪ ਸਿੰਘ, ਮੰਗਲ ਸਿੰਘ, ਪ੍ਰੇਮ ਸਿੰਘ, ਗੁਰਮੀਤ ਸਿੰਘ, ਬਲਵਿੰਦਰ ਸ਼ਰਮਾ, ਹਰਜਿੰਦਰ ਸਿੰਘ ਅਟਾਰੀ, ਗੁਰਮੀਤ ਸਿੰਘ ਸੋਹਲ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *