ਆਮ ਆਦਮੀ ਪਾਰਟੀ ਦੀ ਪੰਜਾਬ ਯੂਨੀਵਰਸਿਟੀ ਵਿੱਚ ਧਮਾਕੇਦਾਰ ਐਂਟਰੀ
ਪੰਜਾਬ ਯੂਨੀਵਰਸਿਟੀ ਵਿੱਚ ਆਮ ਆਦਮੀ ਪਾਰਟੀ ਬਣੀ ਨੌਜਵਾਨਾਂ ਦੀ ਪਹਿਲੀ ਪਸੰਦ: ਦੀਕਸ਼ਿਤ ਰਾਜ ਕਪੂਰ
ਆਪ ਦੀ ਹਨੇਰੀ ਗੁਜਰਾਤ ਅਤੇ ਸਾਲ 2024 ਦੇ ਅੰਦਰ ਮੁਲਕ ਵਿਚ ਵੀ ਦੇਖਣ ਨੂੰ ਮਿਲੇਗਾ
ਪਟਿਆਲਾ, 19 ਅਕਤੂਬਰ (ਰਮਨਦੀਪ/ਮਧੂਸਾਰ ਬਿਊਰੋ) ਪੰਜਾਬ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ‘ਛਤਰ ਯੁਵਾ ਸੰਘਰਸ਼ ਸਮਿਤੀ’ (ਸੀਵਾਈਐੱਸਐੱਸ) ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਸੀਵਾਈਐੱਸਐੱਸ ਦੇ ਆਯੂਸ਼ ਖਟਕੜ ਨੂੰ ਵਪੰਜਾਬ ਯੂਨੀਵਰਸਿਟੀ ਦਾ ਨਵਾਂ ਪ੍ਰਧਾਨ ਚੁਣੇ ਜਾਣ ‘ਤੇ ਪਟਿਆਲਾ ਦੇ ਪ੍ਰਸਿੱਧ ਸਮਾਜਸੇਵੀ ਅਡਵੋਕੈਟ ਦੀਕਸ਼ਿਤ ਰਾਜ ਕਪੂਰ ਨੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੀ ਵਾਈ ਐੱਸ ਐੱਸ ਨੇ ਪਹਿਲੀ ਵਾਰ ਵਿਦਿਆਰਥੀ ਚੋਣਾਂ ਵਿੱਚ ਹਿੱਸਾ ਲਿਆ ਅਤੇ ਪਹਿਲੀ ਵਾਰ ‘ਚ ਹੀ ਸ਼ਾਨਦਾਰ ਜਿੱਤ ਹਾਸਲ ਕੀਤੀ। ਐਡਵੋਕੇਟ ਦੀਕਸ਼ਿਤ ਰਾਜ ਕਪੂਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਹਨੇਰੀ ਦਿੱਲੀ ਤੋਂ ਸ਼ੁਰੂ ਹੋ ਕੇ ਪੰਜਾਬ ਵਿੱਚ ਪਹੁੰਚ ਕੈ 92 ਸੀਟਾਂ ‘ਤੇ ਜਿੱਤ ਹਾਸਿਲ ਕੀਤੀ।
ਹੁਣ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਵੀ ਨੌਜਵਾਨਾਂ ਦੀ ਪਹਿਲੀ ਪਸੰਦ ਬਨਾ ਕੇ ਉਭਰੀ ਹੈ, ਜਿਸ ਨੇ ਭਾਜਪਾ ਦੀ ਵਿਦਿਆਰਥੀ ਜਥੇਬੰਦੀ ਏਬੀਵੀਪੀ ਨੂੰ 600 ਤੋਂ ਵੱਧ ਵੋਟਾਂ ਦੇ ਫਰਕ ਤੋਂ ਹਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਟੂਡੈਂਟ ਯੂਨੀਅਨ ਦੀਆਂ ਚੋਣਾਂ ਵਿੱਚ ‘ਆਪ’ ਦੇ ਵਿਦਿਆਰਥੀ ਵਿੰਗ ਸੀ.ਵਾਈ.ਐਸ.ਐਸ ਦੀ ਵੱਡੀ ਜਿੱਤ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਦੀ ਜਿੱਤ ਹੈ, ਨੌਜਵਾਨਾਂ ਨੇ ਭਾਜਪਾ ਦੀ ਫਿਰਕੂ ਸੋਚ ਅਤੇ ਅਪਰੇਸ਼ਨ ਲੋਟਸ ਨੂੰ ਰੱਦ ਕੀਤਾ।” ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਹਨੇਰੀ ਦਿੱਲੀ ਅਤੇ ਪੰਜਾਬ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਵਿੱਚ ਪਹੁੰਚ ਗਈ ਹੈ। ਇਹ ਹਨੇਰੀ ਹੀ ਅੱਗੇ ਗੁਜਰਾਤ ਵਿੱਚ ਅਤੇ ਸਾਲ 2024 ਵਿੱਚ ਲੋਕ ਸਭਾ ਚੋਣਾਂ ਦੌਰਾਨ ਰੰਗ ਲਗਾਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼ ਹਿੱਤ ਵਿੱਚ ਕੰਮ ਕਰਦੀ ਆ ਰਹੀ ਹੈ ਅਤੇ ਭਵਿੱਖ ਵਿੱਚ ਵੀ ਕਰੇਗੀ।

