ਅੰਮ੍ਰਿਤਸਰਪੰਜਾਬ

ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘ ਬੁੱਢਾ ਦਲ ਵਿਖੇ ਨਵਾਬ ਕਪੂਰ ਸਿੰਘ ਤੇ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਬਰਸੀ ਸਮਾਗਮ ਅੱਜ: ਸਕੱਤਰ

ਅੰਮਿ੍ਰਤਸਰ, 19 ਅਕਤੂਬਰ (ਮਧੂਸਾਰ ਬਿਊਰੋ) ਸ਼੍ਰਮੋਣੀ ਪੰਥ ਅਕਾਲੀ ਬੁੱਢਾ ਦਲ ਦੇ ਤੀਸਰੇ ਜਥੇਦਾਰ ਸਿੱਖ ਜਰਨੈਲ ਨਵਾਬ ਕਪੂਰ ਤੇ ਚੌਥੇ ਜਥੇਦਾਰ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਯਾਦ ਨੂੰ ਸਮਰਪਿਤ ਬਰਸੀ ਗੁਰਮਤਿ ਸਮਾਗਮ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਸਰਪ੍ਰਸਤੀ ਹੇਠ 20 ਅਕਤੂਬਰ ਨੂੰ ਗੁਰਦੁਆਰਾ ਮੱਲ ਅਖਾੜਾ ਪਾ: ਛੇਵੀਂ ਛਾਉਣੀ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਵਿਖੇ ਹੋਣਗੇ।

ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸਵੇਰੇ 10:30 ਵਜੇ ਗੁਰਦੁਆਰਾ ਮੱਲ ਅਖਾੜਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪੈਣਗੇ। ਉਪਰੰਤ ਬਾਬਾ ਤਰਸੇਮ ਸਿੰਘ ਮੋਰਾਂਵਾਲੀ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਮਨਮੋਹਨ ਸਿੰਘ ਬਾਰਨਵਾਲੇ, ਭਾਈ ਕੇਵਲ ਸਿੰਘ ਕੋਮਲ ਦਾ ਢਾਡੀ ਜੱਥਾ ਉਚੇਚੇ ਤੌਰ ਤੇ ਹਾਜ਼ਰੀ ਭਰਨਗੇ ਤੇ ਹੋਰ ਰਾਗੀ ਸਿੰਘ ਗੁਰਬਾਣੀ ਕੀਰਤਨ, ਗੁਰਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ। ਪੰਥ ਦੀ ਸਖਸ਼ੀਅਤਾਂ ਵਿਸ਼ੇਸ਼ ਤੌਰ ਹਾਜ਼ਰੀ ਭਰਨਗੀਆਂ।

Leave a Reply

Your email address will not be published. Required fields are marked *