ਪੰਜਾਬ

ਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਪੰਜਾਬ ਪੁਲਿਸ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ

ਪੰਜਾਬ ਪੁਲਿਸ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ: ਡੀਜੀਪੀ ਗੌਰਵ ਯਾਦਵ

ਜਲੰਧਰ, 21 ਅਕਤੂਬਰ: (ਮਧੂਸਾਰ ਬਿਊਰੋ) ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸੂਬੇ ਦੇ ਬਹਾਦਰ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਅੱਜ ਪੰਜਾਬ ਆਰਮਡ ਪੁਲਿਸ (ਪੀਏਪੀ) ਹੈੱਡਕੁਆਰਟਰ ਵਿਖੇ 63ਵਾਂ ਸੂਬਾ ਪੱਧਰੀ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ।
ਸੂਬੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਇੱਕ ਬੇਮਿਸਾਲ ਫੋਰਸ ਹੈ ਜਿਸ ਨੇ ਸ਼ਾਂਤ ਅਤੇ ਅਸ਼ਾਂਤ ਮਾਹੌਲ ਵਿੱਚ ਦੇਸ਼ ਦੀ ਤਨਦੇਹੀ ਨਾਲ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਤੰਬਰ 1981 ਤੋਂ ਅਗਸਤ 1992 ਦੇ ਸਮੇਂ ਦੌਰਾਨ 1792 ਪੁਲਿਸ ਅਧਿਕਾਰੀਆਂ ਨੇ ਅੱਤਵਾਦ ਨਾਲ ਲੜਦੇ ਹੋਏ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਕੁੱਲ 1792 ਸ਼ਹੀਦ ਪੁਲਿਸ ਅਧਿਕਾਰੀਆਂ ਵਿੱਚ ਪੰਜਾਬ ਪੁਲਿਸ ਦੇ 1604 ਅਧਿਕਾਰੀ ਅਤੇ ਸਿਪਾਹੀ ਸ਼ਾਮਲ ਹਨ, ਜਦਕਿ ਬਾਕੀ 188 ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀ.ਏ.ਪੀ.ਐਫ.) ਦੇ ਮੁਲਾਜ਼ਮ ਹਨ।

ਪੀਏਪੀ ਕੈਂਪਸ ਅੰਦਰ ਬਣੇ ਪੁਲਿਸ ਸ਼ਹੀਦ ਸਮਾਰਕ ਵਿਖੇ ਇੱਕ ਸੁਚੱਜੇ ਢੰਗ ਨਾਲ ਯਾਦਗਾਰੀ ਪਰੇਡ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਡੀ.ਜੀ.ਪੀ.ਪੰਜਾਬ ਵੱਲੋਂ ਸਲਾਮੀ ਲਈ ਗਈ। ਇਸ ਉਪਰੰਤ ਕਮਾਂਡੈਂਟ 80ਵੀਂ ਬਟਾਲੀਅਨ ਵੱਲੋਂ ਇਸ ਸਾਲ ਦੇ ਸ਼ਹੀਦ ਹੋਣ ਬਾਲੇ ਪੁਲਿਸ ਬਲ ਦੇ ਸਾਰੇ 261 ਸ਼ਹੀਦਾਂ ਦੇ ਨਾਂ ਪੜ੍ਹੇ ਗਏ। ਉਹਨਾਂ ਨੂੰ ਯਾਦ ਕਰਦਿਆਂ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ ਅਤੇ ਬਾਅਦ ਵਿੱਚ ਸੀਨੀਅਰ ਅਧਿਕਾਰੀਆਂ ਨੇ ਸ਼ਹੀਦੀ ਸਮਾਰਕ ‘ਤੇ ਫੁੱਲਮਾਲਾਵਾਂ ਭੇਟ ਕੀਤੀਆਂ।
ਇਸ ਮੌਕੇ ਬੋਲਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਪੂਰਨ ਸਹਿਯੋਗ ਅਤੇ ਸਮਰਥਣ ਦਾ ਭਰੋਸਾ ਦਿੱਤਾ। ਉਹਨਾਂ ਅੱਗੇ ਕਿਹਾ, “ਅਸੀਂ ਆਪਣੇ ਨਾਇਕਾਂ ਦੀਆਂ ਕੁਰਬਾਨੀਆਂ ਨੂੰ ਵਿਅਰਥ ਨਹੀਂ ਜਾਣ ਦੇਵਾਂਗੇ। ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਪੰਜਾਬ ਪੁਲਿਸ ਸਰਹੱਦੀ ਰਾਜ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਅਤੇ ਬਹਾਦਰੀ ਨਾਲ ਸੇਵਾ ਕਰਦੀ ਰਹੇਗੀ। ਸਮਾਗਮ ਤੋਂ ਬਾਅਦ ਡੀਜੀਪੀ ਨੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਹਮਦਰਦੀ ਨਾਲ ਉਨ੍ਹਾਂ ਦੀ ਗੱਲ ਸੁਣੀ। ਉਨ੍ਹਾਂ ਪੰਜਾਬ ਪੁਲਿਸ ਵੱਲੋਂ ਸ਼ਹੀਦ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ।

Leave a Reply

Your email address will not be published. Required fields are marked *