ਸਾਬਕਾ ਮੇਅਰ ਬਜਾਜ ਵੱਲੋਂ ਬਿਕਰਮ ਮਜੀਠੀਆ ਨਾਲ ਮੁਲਾਕਾਤ
ਬੁੱਕਾ ਭੇੰਟ ਕਰਕੇ ਦੀਵਾਲੀ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ
ਆਗਾਮੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਅਕਾਲੀ ਦਲ ਨੇ ਕੀਤੀ ਤਿਆਰੀ: ਸਾਬਕਾ ਮੇਅਰ ਅਮਰਿੰਦਰ ਬਜਾਜ
ਸੱਤ ਮਹੀਨਿਆਂ ਵਿੱਚ ਹੀ ਸਰਕਾਰ ਤੋਂ ਨਿਰਾਸ਼ ਨਜ਼ਰ ਆਉਣ ਲੱਗੇ ਲੋਕ : ਸਾਬਕਾ ਮੇਅਰ ਬਜਾਜ
ਪਟਿਆਲਾ 22 ਅਕਤੂਬਰ (ਰਮਨਦੀਪ/ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਨਾਲ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ ਵੱਲੋਂ ਮੁਲਾਕਾਤ ਕੀਤੀ ਗਈ। ਮੁਲਾਕਾਤ ਦੌਰਾਨ ਸਾਬਕਾ ਬਜਾਜ ਨੇ ਬੁੱਕਾ ਭੇਟ ਕਰਕੇ ਬਿਕਰਮ ਮਜੀਠੀਆ ਨੂੰ ਦੀਵਾਲੀ ਦੀ ਸ਼ੁਭਕਾਮਨਾਵਾਂ ਵੀ ਦਿੱਤੀਆਂ। ਇਸ ਮੁਲਾਕਾਤ ਦੌਰਾਨ ਸਾਬਕਾ ਮੇਅਰ ਬਜਾਜ ਨੇ ਪਟਿਆਲਾ ਸ਼ਹਿਰੀ ਦੀ ਮੌਜੂਦਾ ਸਥਿਤੀ ਅਤੇ ਅਗਾਮੀ ਨਗਰ ਨਿਗਮਾਂ ਦੀਆਂ ਚੋਣਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਵੀ ਕੀਤਾ। ਸਾਬਕਾ ਮੇਅਰ ਬਜਾਜ ਨੇ ਦੱਸਿਆ ਕਿ ਇਹ ਮੁਲਾਕਾਤ ਬਹੁਤ ਹੀ ਚੰਗੇ ਮਾਹੌਲ ਵਿੱਚ ਹੋਈ ਹੈ ਅਤੇ ਇਸ ਦੌਰਾਨ ਪਾਰਟੀ ਦੀ ਬਿਹਤਰੀ ਅਤੇ ਮਜ਼ਬੂਤੀ ਨੂੰ ਲੈ ਕੇ ਚਰਚਾ ਹੋਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਲੀਡਰਸ਼ਿਪ ਆਗਾਮੀ ਚੋਣਾਂ ਨੂੰ ਲੈ ਕੇ ਰੂਪ ਰੇਖਾ ਵੀ ਉਲੀਕੇਗੀ। ਸਾਬਕਾ ਮੇਅਰ ਬਜਾਜ ਨੇ ਕਿਹਾ ਕਿ ਸੱਤ ਮਹੀਨਿਆਂ ਵਾਲੀ ਆਪ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋਣਾ ਸ਼ੁਰੂ ਹੋ ਚੁੱਕਿਆ ਹੈ ਅਤੇ ਅੱਜ ਲੋਕ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਅਤੇ ਪਾਰਟੀ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਕੰਮਾਂ ਦੀ ਸ਼ਲਾਘਾ ਵੀ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੂਰ ਅੰਦੇਸ਼ੀ ਸੋਚ ਸਦਕਾ ਇਕ ਵਾਰ ਫਿਰ ਅਕਾਲੀ ਦਲ ਪੰਜਾਬ ਦੀ ਸੱਤਾ ਤੇ ਆਪਣਾ ਪਰਚਮ ਲਹਿਰਾਏਗਾ। ਉਨ੍ਹਾਂ ਕਿਹਾ ਕਿ ਆਪ ਦੀ ਸਰਕਾਰ ਨੇ ਲੋਕਾਂ ਨਾਲ ਵੱਡੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਪਰ ਕੀਤੇ ਗਏ ਵਾਅਦੇ ਜ਼ਮੀਨੀ ਹਕੀਕਤਾਂ ਤੋਂ ਕਿਤੇ ਦੂਰ ਹਨ ਅਤੇ ਲੋਕ ਖ਼ੁਦ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਪ ਦੀ ਸਰਕਾਰ ਫ਼ੈਸਲੇ ਤਾਂ ਲੈਂਦੀ ਹੈ ਪ੍ਰੰਤੂ ਜਲਦ ਹੀ ਲਏ ਜਾਂਦੇ ਯੂ ਟਰਨ ਸਪੱਸ਼ਟ ਕਰ ਦਿੰਦੇ ਹਨ ਕਿ ਸੱਤ ਮਹੀਨਿਆਂ ਦੌਰਾਨ ਸਰਕਾਰ ਨੂੰ ਅਸਲ ਦਿਸ਼ਾ ਹੀ ਨਹੀਂ ਲੱਭ ਸਕੀ। ਉਨ੍ਹਾਂ ਕਿਹਾ ਕਿ ਵੱਡੇ ਵੱਡੇ ਇਸ਼ਤਿਹਾਰ ਅਖ਼ਬਾਰਾਂ ਵਿੱਚ ਦੇ ਕੇ ਕੰਮਾਂ ਦਾ ਢੰਡੋਰਾ ਪਿੱਟਿਆ ਜਾ ਰਿਹਾ ਹੈ ਅਤੇ ਪੰਜਾਬ ਦਾ ਖਜ਼ਾਨਾ ਖਾਲੀ ਕੀਤਾ ਜਾ ਰਿਹਾ ਹੈ ਜਿਸ ਕਾਰਨ ਆਉਣ ਵਾਲੇ ਸਮੇਂ ਵਿੱਚ ਆਰਥਿਕ ਸੰਕਟ ਵੀ ਪੰਜਾਬ ਲਈ ਵੱਡੀ ਚੁਣੌਤੀ ਹੋਵੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਨਵਜੋਤ ਸਿੰਘ ਬਜਾਜ ਅਤੇ ਸਮੀਰ ਕੁਰੈਸ਼ੀ ਆਦਿ ਹਾਜ਼ਰ ਸਨ।

