ਪਟਿਆਲਾ

ਗੁਜਰਾਤ, ਹਿਮਾਚਲ ‘ਚ ਚੋਣ ਪ੍ਰਚਾਰ ਲਈ ਪੰਜਾਬ ਦੇ ਖਜ਼ਾਨੇ ਦੀ ਹੋ ਰਹੀ ਹੈ ਦੁਰਵਰਤੋਂ – ਰੱਖੜਾ

ਪੰਜਾਬ ਦੇ ਪਾਣੀਆਂ ਨੂੰ ਲੈ ਕੇ ਆਪ ਸਰਕਾਰ ਦਿਖਾ ਰਹੀ ਹੈ ਦੋਹਰਾਂ ਕਿਰਦਾਰ – ਵਿੰਦਾ

ਪਟਿਆਲਾ (ਰਮਨਦੀਪ/ਮਧੂਸਾਰ ਬਿਊਰੋ) ਸਾਬਕਾ ਕੈਬਨਿਟ ਮੰਤਰੀ ਪੰਜਾਬ ਤੇ ਜਿਲਾ ਪਟਿਆਲਾ ਦਿਹਾਤੀ ਪ੍ਰਧਾਨ ਸ੍ਰ.ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਕੀਤੇ ਵੱਡੇ-ਵੱਡੇ ਵਾਅਦੇ ਕਰਕੇ ਬਣੀ ਆਪ ਸਰਕਾਰ ਨੇ 7 ਮਹੀਨੇ ਦੇ ਰਾਜ ਵਿੱਚ ਲੋਕਾਂ ਦੀ ਭਲਾਈ ਲਈ ਕੋਈ ਵੀ ਕੰਮ ਨਹੀ ਕੀਤਾ। ਆਪ ਪਾਰਟੀੇ ਵਲੋਂ ਚੋਣਾਂ ਤੋ ਪਹਿਲਾ ਦਿੱਤੀਆਂ ਝੂਠੀਆ ਗਾਰੰਟੀਆ,ਵਾਅਦਿਆ ਕਰ ਕੇ ਲੋਕ ਹੁਣ ਇਸ ਸਰਕਾਰ ਤੋਂ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਸ.ਰੱਖੜਾ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਹੈ, ਸੂਬੇ `ਚ ਵਿਗੜਦੀ ਜਾ ਰਹੀ ਅਮਨ ਕਾਨੂੰਨ ਦੀ ਸਥਿਤੀ ਕਾਰਨ ਪੰਜਾਬੀਆਂ ਵਿੱਚ ਡਰ ਦਾ ਮਾਹੌਲ ਬਣ ਰਿਹਾ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ,ਮੰਤਰੀ ਤੇ ਖਾਸ ਕਰ ਮੁੱਖ ਮੰਤਰੀ, ਪੰਜਾਬ ਦੇ ਖਜ਼ਾਨੇ ਦੀ ਦੁਰਵਰਤੋਂ ਕਰ ਕੇ ਗੁਜਰਾਤ ਹਿਮਾਚਲ ‘ਚ ਚੋਣ ਪ੍ਰਚਾਰ ਕਰਨ ਵਿੱਚ ਲੱਗੇ ਹੋਏ ਹਨ। ਪੰਜਾਬ ਨੂੰ ਦਰਪੇਸ਼ ਮੁਸ਼ਕਲਾਂ ਵਿੱਚੋਂ ਕੱਢਣ ਦੀ ਥਾਂ ਬੇਲੋੜੀ ਇਸ਼ਤਿਹਾਰਬਾਜ਼ੀ, ਗੁਜਰਾਤ ਹਿਮਾਚਲ ਚੋਣ ਪ੍ਰਚਾਰ ਹਿੱਤ ਖਜ਼ਾਨੇ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਸ੍ਰ.ਰੱਖੜਾ ਨੇ ਕਿਹਾ ਕਿ ਪੰਜਾਬ ਦੇ ਸਿਰ ਤੋਂ ਕਰਜ਼ੇ ਦੀ ਪੰਡ ਲਾਹੁਣ ਦੀਆ ਗੱਲਾਂ ਕਰਨ ਵਾਲੀ ਆਪ ਸਰਕਾਰ ਨੇ ਪਹਿਲੇ 5 ਮਹੀਨਿਆ ਦੌਰਾਨ ਹੀ ਕਈ ਹਜ਼ਾਰ ਕਰੋੜਾ ਰੁਪਏ ਤੋਂ ਉੱਤੇ ਦਾ ਨਵਾਂ ਕਰਜ਼ ਲਿਆ ਹੈ,

ਜਿਸ ਨੇ ਸੂਬੇ ਨੂੰ ਆਰਥਿਕ ਤੌਰ ਤੇ ਕਮਜ਼ੋਰ ਕੀਤਾ ਹੈ। ਸ੍ਰ. ਰੱਖੜਾ ਨੇ ਕਿਹਾ ਕਿ ਆਪ ਪਾਰਟੀ ਵਲੋਂ ਚੋਣਾਂ ਤੋਂ ਪਹਿਲਾਂ ਸਸਤਾ ਰੇਤਾ ਤੇ ਬੱਜਰੀ ਵਾਅਦਿਆ ਦੇ ਉਲਟ ਸੂਬੇ ਵਿਚ ਰੇਤੇ ਦੇ ਰੇਟ ਅਸਮਾਨੀ ਛੂਹ ਗਏ ਹਨ। ਜਿਸ ਕਰਕੇ ਉਸਾਰੀ ਦੇ ਸਾਰੇ ਕੰਮ ਠੱਪ ਹੋ ਕੇ ਰਹਿ ਗਏ ਹਨ ਅਤੇ ਕਾਰੀਗਰ ਤੇ ਮਜ਼ਦੂਰ ਕੰਮ ਨਾ ਹੋਣ ਕਰਕੇ ਘਰਾ ਵਿੱਚ ਵਿਹਲੇ ਹੋ ਕੇ ਬੈਠੇ ਹਨ। ਪੰਜਾਬ ਸਰਕਾਰ ਨੂੰ ਰੇਤਾ ਬੱਜਰੀ ਮਾਫੀਆ ਨੂੰ ਨੱਥ ਪਾ ਕੇ ਅਸਮਾਨੀ ਚੜ ਚੁੱਕੇ ਰੇਟ ਘਟਾਉਣੇ ਚਾਹੀਦੇ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਸੀਨੀਅਰ ਆਗੂ ਸ੍ਰ. ਰਵਿੰਦਰ ਸਿੰਘ ਵਿੰਦਾ ਨੇ ਕਿਹਾ ਕਿ ਐਸ.ਵਾਈ.ਐਲ ਪੰਜਾਬ ਦੇ ਪਾਣੀਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਹਨਾਂ ਦੇ ਸਾਥੀ ਮੰਤਰੀ, ਕੇਜਰੀਵਾਲ ਦੀ ਤਰਾਂ ਦੋਹਰੇ ਕਿਰਦਾਰ ਵਿੱਚ ਦਿਖਾਈ ਦੇ ਰਹੇ ਹਨ। ਪੰਜਾਬ ਦੇ ਹਿੱਤ ਛੱਡਕੇ ਸਰਕਾਰ ਸਵਾਰਥਾਂ ਦੀ ਪੂਰਤੀ ਲਈ ਕੰਮ ਕਰ ਰਹੀ ਹੈ। ਸ. ਵਿੰਦਾ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਯਾਦ ਕਰਨ ਲੱਗ ਪਏ ਹਨ । ਉਹਨਾ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਇਕੋ ਇਕ ਐਸੀ ਪੰਥਕ ਪਾਰਟੀ ਹੈ, ਜੋ ਪੰਥਕ ਸੇਵਾ ਕਰਨ ਦੇ ਨਾਲ ਨਾਲ ਰਾਜਨੀਤੀ ਵਿੱਚ ਵੀ ਪੰਜਾਬ ਦੇ ਲੋਕਾਂ ਦੀ ਸੇਵਾ ਕਰਦੀ ਹੈ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦੇ ਨਾਲ ਅਕਾਲੀ ਆਗੂ ਤੇ ਸਾਬਕਾ ਮੈਂਬਰ ਇੰਪਰੂਵਮੈਂਟ ਟਰੱਸਟ ਪਟਿਆਲਾ ਸ.ਰਵਿੰਦਰ ਸਿੰਘ ਵਿੰਦਾ, ਜ਼ਿਲਾ ਯੂਥ ਕੋਆਰਡੀਨੇਟਰ ਸਤਿੰਦਰ ਸਿੰਘ ਸ਼ੱਕੂ ਗਰੋਵਰ,ਹਰਮਨਜੋਤ ਸਿੰਘ ,ਸਰਬਜੀਤ ਸਿੰਘ , ਇਕਬਾਲ ਸਿੰਘ ਰਣਬੀਰਪੁਰਾ ਵੀ ਮੌਜੂਦ ਸਨ।

Leave a Reply

Your email address will not be published. Required fields are marked *