ਪੰਜਾਬਪਟਿਆਲਾ

ਵਿਧਾਇਕਾਂ ਦੀ ਤਿਕੜੀ ਨੂੰ ਸੈਨੇਟ ਮੈਂਬਰ ਲਾਉਣਾ ਪੰਜਾਬੀ ਯੂਨੀਵਰਸਿਟੀ ਲਈ ਲਾਹੇਵੰਦ- ਤੇਜਿੰਦਰ ਮਹਿਤਾ

ਪਟਿਆਲਾ 28 ਅਕਤੂਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪੰਜਾਬ ਸਰਕਾਰ ਵੱਲੋਂ ਵਿਧਾਇਕ ਡਾ. ਬਲਵੀਰ, ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਸੈਨੇਟ ਮੈਂਬਰ ਨਿਯੁਕਤ ਕੀਤੇ ਜਾਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪਟਿਆਲਾ ਤੋਂ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੜ੍ਹੇ ਲਿਖੇ ਵਿਧਾਇਕਾਂ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਸੈਨੇਟ ਮੈਂਬਰ ਨਿਯੁਕਤ ਕੀਤੇ ਜਾਣ ਦਾ ਫ਼ੈਸਲਾ ਬਹੁਤ ਹੀ ਸ਼ਲਾਘਾਯੋਗ ਹੈ,

ਉਨ੍ਹਾਂ ਕਿਹਾ ਕਿ ਸੈਨੇਟ ਮੈਂਬਰ ਨਿਯੁਕਤ ਕੀਤੇ ਤਿੰਨੋਂ ਵਿਧਾਇਕਾਂ ਨੇ ਆਪੋ ਆਪਣੇ ਖੇਤਰਾਂ ਵਿਚ ਉਚੇਰੀ ਵਿੱਦਿਆ ਹਾਸਲ ਕੀਤੀ ਹੋਈ ਹੈ, ਇਸ ਲਈ ਵਿਧਾਇਕਾਂ ਦੀ ਇਹ ਤਿਕੜੀ ਯੂਨੀਵਰਸਿਟੀ ਨੂੰ ਬੁਲੰਦੀਆਂ ਤੱਕ ਲੈ ਕੇ ਜਾਵੇਗੀ। ਉਨ੍ਹਾਂ ਕਿਹਾ ਕਿ ਵਿਧਾਇਕ ਡਾ. ਬਲਬੀਰ ਨੇ ਡਾਕਟਰੀ ਖਿੱਤੇ ਵਿੱਚ, ਵਿਧਾਇਕ ਅਜੀਤਪਾਲ ਕੋਹਲੀ ਨੇ ਰਾਜਨੀਤਿਕ ਅਤੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਾਨੂੰਨ ਦੀ ਡਿਗਰੀ ਕੀਤੀ ਹੋਈ ਹੈ ਅਤੇ ਉਕਤ ਤਿੰਨੋ ਖੇਤਰਾਂ ਦਾ ਵਿਦਿਆਰਥੀਆਂ ਨੂੰ ਪੈਰਾਂ ਤੇ ਖੜ੍ਹੇ ਕਰਨ ਵਿੱਚ ਅਹਿਮ ਯੋਗਦਾਨ ਹੈ। ਇਸ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਹੁਣ ਕਿੱਤਾਮੁਖੀ ਕੋਰਸ ਕਰਵਾ ਕੇ ਵਿਦੇਸ਼ ਨੂੰ ਭੱਜ ਰਹੇ ਨੌਜਵਾਨਾਂ ਦਾ ਮੁੜ ਪੰਜਾਬ ਵੱਲ ਰੁਝਾਨ ਕਰੇਗੀ।

Leave a Reply

Your email address will not be published. Required fields are marked *