ਪੰਜਾਬਪਟਿਆਲਾ

ਪੰਚਮੀ ਦੇ ਦਿਹਾੜੇ ਮੌਕੇ ਸਾਕਾ ਪੰਜਾ ਸਾਹਿਬ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ

ਸੰਗਤਾਂ ਨੇ ਪਵਿੱਤਰ ਸਰੋਵਰ ’ਚ ਇਸ਼ਨਾਨ ਕਰਕੇ ਕੀਤੀ ਪੰਗਤ-ਸੰਗਤ

ਸਿੱਖ ਇਤਿਹਾਸ ਅੰਦਰ ਮੋਰਚੇ ਅਤੇ ਸਾਕਿਆਂ ਦੀ ਗਾਥਾ ਪ੍ਰੇਰਨਾ ਸਰੋਤ : ਪ੍ਰੋ. ਬਡੂੰਗਰ

ਪਟਿਆਲਾ 29 ਅਕਤੂਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਨੌਵਂੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸਾਕਾ ਪੰਜਾ ਸਾਹਿਬ ਦੀ 100 ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਤੜਕ ਸਵੇਰੇ ਕਵਾੜ੍ਹ ਖੁੱਲਣ ਮਗਰੋਂ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਮਨੁੱਖਤਾ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਗੁਰੂ ਘਰ ਨਤਮਸਤਕ ਹੋਣ ਪੁੱਜੀ ਸੰਗਤ ਨੇ ਗੁਰੂ ਦਰਬਾਰ ਸਾਹਿਬ ਵਿਚ ਸੀਸ ਨਿਵਾਇਆ ਅਤੇ ਪਵਿੱਤਰ ਸਰੋਵਰ ਇਸ਼ਨਾਨ ਕਰਕੇ ਪੰਗਤ ਸੰਗਤ ਕਰਨ ਮਗਰੋਂ ਦੀਵਾਨ ਹਾਲ ਵਿਚ ਢਾਡੀ ਕਵੀਸ਼ਰੀ ਜੱਥਿਆਂ ’ਚ ਭਾਈ ਨਿਰਮਲ ਸਿੰਘ ਨੂਰ, ਭਾਈ ਜਸਵੰਤ ਸਿੰਘ ਬਡਾਣਾ, ਭਾਈ ਗੁਰਪਿਆਰ ਸਿੰਘ ਜੌਹਰ, ਭਾਈ ਚਮਕੌਰ ਸਿੰਘ ਕਕਰਾਲਾ, ਭਾਈ ਤਰਸੇਮ ਸਿੰਘ ਪ੍ਰੀਤ, ਭਾਈ ਹਰਪ੍ਰੀਤ ਸਿੰਘ, ਭਾਈ ਗੁਰਜੰਟ ਸਿੰਘ ਲੁਧਿਆਣਾ ਵਾਲੇ ਢਾਡੀ ਸਾਹਿਬਾਨ ਨੇ ਸੰਗਤਾਂ ਨੂੰ ਦਸਮੇਸ਼ ਪਿਤਾ ਜੀ ਦੇ ਜੋਤਿ ਜੋਤ ਪੁਰਬ ਅਤੇ ਸਾਕਾ ਪੰਜਾ ਸਾਹਿਬ ਦੇ ਸ਼ਹੀਦਾਂ ਦਾ ਇਤਿਹਾਸ ਸੁਣਾਇਆ।

ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਦੌਰਾਨ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਸਿੱਖ ਇਤਿਹਾਸ ਅੰਦਰ ਮੋਰਚੇ ਅਤੇ ਸਾਕਿਆਂ ਦੀ ਗਾਥਾ ਇਸ ਕਰਕੇ ਪ੍ਰੇਰਨਾ ਸਰੋਤ ਹੈ ਕਿਉਂਕਿ ਗੁਰੂ ਸਾਹਿਬਾਨ ਦੀਆਂ ਪ੍ਰੰਪਰਾਵਾਂ, ਰਵਾਇਤਾਂ ਨਾਲ ਸਮੁੱਚੀ ਮਾਨਵਤਾ ਨੂੰ ਜੋੜਕੇ ਰੱਖਿਆ ਜਾ ਸਕੇ। ਪ੍ਰੋ. ਬਡੂੰਗਰ ਨੇ ਕਿਹਾ ਕਿ ਸਾਕਾ ਪੰਜਾ ਸਾਹਿਬ ਮੋਰਚੇ ਦਾ ਇਤਿਹਾਸ ਧਰਮ ’ਚ ਦਿ੍ਰੜ ਰਹਿਣ ਦਾ ਮਾਰਗ ਵਿਖਾਉਂਦਾ ਹੈ ਅਤੇ ਅਨਿਆਂ ਦੇ ਖਿਲਾਫ਼ ਸੰਘਰਸ਼ ਅਤੇ ਲੜਨ ਦੀ ਜੀਵਨ ਜਾਂਚ ਪ੍ਰਦਾਨ ਕਰਦਾ। ਉਨ੍ਹਾਂ ਕਿਹਾ ਕਿ ਸਾਕਾ ਪੰਜਾ ਸਾਹਿਬ ਮੋਰਚੇ ਦੌਰਾਨ ਸਿੱਖਾਂ ਦੀ ਸੂਰਬੀਰਤਾ ਅਤੇ ਸਹਿਣਸ਼ੀਲਤਾ ਦੀ ਮਿਸਾਲ ਵੀ ਵੇਖਣ ਨੂੰ ਮਿਲਦੀ ਹੈ, ਜਿਨ੍ਹਾਂ ਵਿਚੋ ਦੋ ਅਜਿਹੇ ਸਿੱਖ ਭਾਈ ਕਰਮ ਸਿੰਘ ਅਤੇ ਭਾਈ ਪ੍ਰਤਾਪ ਸਿੰਘ ਸਨ ਜਿਨ੍ਹਾਂ ਨੇ ਪੰਜਾ ਸਾਹਿਬ ਦੇ ਮੋਰਚੇ ਦੌਰਾਨ ਆਪਣੀ ਸ਼ਹੀਦੀ ਰੇਲ ਗੱਡੀ ਅੱਗੇ ਆਣ ਕੇ ਦਿੱਤੀ ਇਸ ਦੌਰਾਨ ਅਨੇਕਾਂ ਬੀਬੀਆਂ ਨੇ ਵੀ ਆਪਣੀ ਸ਼ਹਾਦਤ ਦਿੱਤੀ। ਪ੍ਰੋ. ਬਡੂੰਗਰ ਨੇ ਕਿਹਾ ਕਿ ਧਰਮ ਦੀ ਪਗਡੰਡੀ ’ਤੇ ਚੱਲਕੇ ਸਿੱਖੀ ਸਿਦਕ ਕੇਸਾਂ ਸੰਗ ਨਿਭਾਉਣਾ ਸਮੇਂ ਦੀ ਵੱਡੀ ਲੋੜ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਜਰਨੈਲ ਸਿੰਘ ਮੁਕਤਸਰੀ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਗੁਰਮੀਤ ਸਿੰਘ ਸੂਨਾਮ, ਜਨਰਲ ਸਕੱਤਰ ਦਲਿਤ ਫਰੰਟ ਜੋਗਿੰਦਰ ਸਿੰਘ ਪੰਛੀ, ਗੁਰਦੁਆਰਾ ਰਵਿਦਾਸ ਕਮੇਟੀ ਦੇ ਪ੍ਰਧਾਨ ਰਾਜ ਸਿੰਘ ਸਮਾਣਾ, ਪ੍ਰਚਾਰ ਪਰਵਿੰਦਰ ਸਿੰਘ ਬਰਾੜਾ, ਭਾਈ ਬੇਅੰਤ ਸਿੰਘ, ਭਾਈ ਜਸਵੀਰ ਸਿੰਘ ਪ੍ਰਚਾਰਕ ਆਦਿ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦਾ ਸਮੁੱਚਾ ਸਟਾਫ ਅਤੇ ਅਧਿਕਾਰੀ ਸ਼ਾਮਲ ਸਨ।

Leave a Reply

Your email address will not be published. Required fields are marked *