ਅੰਮ੍ਰਿਤਸਰਪੰਜਾਬ

ਬਾਬਾ ਫੂਲਾ ਸਿੰਘ ਸ਼ਹੀਦ ਦੀ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਦੀਆਂ ਸੰਗਤਾਂ ਨੇ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਹਾਜ਼ਰੀ ਭਰੀ

ਅੰਮਿ੍ਰਤਸਰ 29 ਅਕਤੂਬਰ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਗੁਰੂ ਗੋਬਿੰਦ ਸਿੰਘ ਜੀ ਦੀਆਂ ਲਾਡਲੀਆਂ ਅਕਾਲੀ ਫੌਜਾਂ ਦਾ ਮੁਖ ਦਲ ਪੰਥ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਦੇ ਛੇਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ ਦੋ ਸੌ ਸਾਲਾ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਅਤੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਨਵੀਂ ਦਿੱਲੀ ਤੋਂ ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਹਿ ਸਿੰਘ ਜੀ ਇਸਤਰੀ ਸਤਿਸੰਗ ਸਭਾ ਨੇ ਸੁਖਮਨੀ ਦੇ ਪਾਠ ਅਤੇ ਮਨੋਹਰ ਕੀਰਤਨ ਕਰਕੇ ਆਪਣੀ ਹਾਜ਼ਰੀ ਲਵਾਈ।

ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦਿੱਲੀ ਤੋਂ ਪੁਜੀ ਸੁਸਾਇਟੀ ਨੂੰ ਜੀ ਆਇਆ ਕਿਹਾ ਅਤੇ ਸਭਾ ਦੀ ਮੁਖੀ ਬੀਬੀ ਤਿ੍ਰਪਤ ਕੌਰ ਨੂੰ ਸਨਮਾਨਿਤ ਕੀਤਾ। ਸ: ਬੇਦੀ ਨੇ ਸੋਸਾਇਟੀ ਨੂੰ ਸੰਬੋਧਨ ਕਰਦਿਆ ਗੁਰਦੁਆਰਾ ਸਾਹਿਬ ਦੇ ਇਤਿਹਾਸ ਬਾਰੇ ਸੰਖੇਪ ਵਿੱਚ ਜਾਣਕਾਰੀ ਦਿਤੀ ਅਤੇ ਅਕਾਲੀ ਬਾਬਾ ਫੂਲਾ ਸਿੰਘ ਦੇ ਜੀਵਨ ਬਾਰੇ ਇਤਿਹਾਸਕ ਤੇ ਧਾਰਮਿਕ ਪੱਖ ਤੋਂ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਖਾਲਸਾ ਪੰਥ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਜਥੇਦਾਰ ਰਹੇ ਮਹਾਨ ਜਰਨੈਲ ਬਾਬਾ ਫੂਲਾ ਸਿੰਘ ਸ਼ਹੀਦ ਦੀ ਸ਼ਹੀਦੀ ਸ਼ਤਾਬਦੀ ਮਨਾਉਣ ਦਾ ਜੋ ਉਪਰਾਲਾ ਕੀਤਾ ਹੈ, ਉਸ ਨੂੰ ਸਮੁਚੇ ਖਾਲਸਾ ਪੰਥ ਵਲੋਂ ਵਿਸ਼ੇਸ਼ ਸਹਿਯੋਗ ਤੇ ਹੁੰਗਾਰਾ ਮਿਲ ਰਿਹਾ ਹੈ। ਸ: ਬੇਦੀ ਨੇ ਦਿੱਲੀ ਤੋਂ ਪੁਜੀ ਸੰਗਤ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਬੁੱਢਾ ਦਲ ਵਲੋਂ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਇਸ ਸਮੇਂ ਵੱਖ-ਵੱਖ ਸੇਵਾ ਸੁਸਾਇਟੀਆਂ ਦੀਆਂ ਮੁੱਖ ਬੀਬੀਆਂ ਜਿਨ੍ਹਾਂ ਵਿਚ ਬੀਬੀ ਗੁਰਚਰਨ ਕੌਰ, ਬੀਬੀ ਚਰਨਜੀਤ ਕੌਰ, ਬੀਬੀ ਪਰਮਿੰਦਰ ਕੌਰ, ਬੀਬੀ ਕਮਲਦੀਪ ਕੌਰ, ਬੀਬੀ ਬਲਬੀਰ ਕੌਰ, ਬੀਬੀ ਨਰਿੰਦਰ ਕੌਰ ਤਹਿਸੀਲ ਪੁਰਾ, ਬੀਬੀ ਸੁਰਜੀਤ ਕੌਰ, ਬੀਬੀ ਰਾਜਵੰਤ ਕੌਰ, ਬੀਬੀ ਨਰਿੰਦਰ ਕੌਰ ਗੁਰਨਾਮ ਨਗਰ, ਬੀਬੀ ਹਰਜਿੰਦਰ ਕੌਰ, ਬੀਬੀ ਪ੍ਰੀਤ ਕੌਰ, ਬੀਬੀ ਪਰਮਜੀਤ ਕੌਰ ਪਿੰਕੀ, ਬੀਬੀ ਨਰਿੰਦਰ ਕੌਰ ਨੇ ਵੀ ਹਾਜ਼ਰੀ ਭਰੀ।

Leave a Reply

Your email address will not be published. Required fields are marked *