ਪੰਜਾਬਪਟਿਆਲਾ

ਖਾਲਸਾ ਗਰਲਜ਼ ਕਾਲਜ ਆਕੜ ਵਿਖੇ ਮਾਤਾ ਸਾਹਿਬ ਕੌਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ

ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਵਿਦਿਆਰਥੀਆਂ ਨੂੰ 90 ਹਜ਼ਾਰ ਦੀ ਸਹਾਇਤਾ ਰਾਸ਼ੀ ਕੀਤੀ ਤਕਸੀਮ

ਰਾਜਪੁਰਾ/ਪਟਿਆਲਾ 3 ਨਵੰਬਰ (ਰਮਨਦੀਪ/ਮਧੂਸਾਰ ਬਿਊਰੋ) ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਗਰਲਜ਼ ਕਾਲਜ ਆਕੜ ਵਿਖੇ ਮਾਤਾ ਸਾਹਿਬ ਕੌਰ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮਾਤਾ ਸਾਹਿਬ ਕੌਰ ਨੂੰ ਯਾਦ ਕਰਦਿਆਂ ਕਾਲਜ ਦੀਆਂ ਵਿਦਿਆਰਥਣਾਂ ਅੰਮਿ੍ਰਤਪ੍ਰੀਤ ਕੌਰ ਅਤੇ ਪਰਵਿੰਦਰ ਕੌਰ ਨੇ ਕਵੀਸ਼ਰੀ ਗਾਇਨ ਕੀਤੀ ਅਤੇ ਉਪਰੰਤ ਕਾਦਰ ਤੇ ਕੁਦਰ ਦੀ ਵਡਿਆਈ ਕਰਦਿਆਂ ਲਵਪ੍ਰੀਤ ਕੌਰ ਨੇ ਧਾਰਮਕ ਗੀਤ ਪੇਸ਼ ਕੀਤਾ। ਵਿਦਿਆਰਥਣ ਮਨਜੋਤ ਕੌਰ ਵੱਲੋਂ ਕਵਿਤਾ ‘ਸਿੱਖਾਂ ਦਾ ਦਿ੍ਰੜ ਇਰਾਦਾ ਦੀ ਪੇਸ਼ਕਾਰੀ ਕੀਤੀ ਗਈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ’ਚ ਗੁਰਬਾਣੀ ਕੀਰਤਨ ਤੋਂ ਉਪਰੰਤ ਆਨੰਦ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ।

ਗੁਰਮਤਿ ਸਮਾਗਮ ਦੌਰਾਨ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪਹੁੰਚੇ ਹੋਏ ਸਨ, ਜਿਨ੍ਹਾਂ ਨੇ ਸਮਾਗਮ ਦੇ ਅੰਤ ਵਿਚ ਆਪਣੇ ਅਖਤਿਆਰੀ ਕੋਟੇ ’ਚੋਂ ਜ਼ਰੂਰਤਮੰਦ ਕਾਲਜ ਦੀਆਂ ਵਿਦਿਆਰਥਣਾਂ ਨੂੰ 90 ਹਜ਼ਾਰ ਦੇ ਕਰੀਬ ਰਾਸ਼ੀ ਦੇ ਚੈਕ ਵੰਡੇ। ਉਨ੍ਹਾਂ ਵਿਦਿਆਰਥਣਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਦਸਮੇਸ਼ ਪਿਤਾ ਦੇ ਮਾਤਾ ਜੀ ਮਾਤਾ ਸਾਹਿਬ ਕੌਰ ਨਾਲ ਸਬੰਧਤ ਇਤਿਹਾਸ ’ਤੇ ਵੀ ਚਾਨਣਾ ਪਾਇਆ ਅਤੇ ਪ੍ਰੇਰਨਾ ਦਿੱਤੀ ਕਿ ਸਿੱਖ ਇਤਿਹਾਸ ਦਾ ਮਹਾਨ ਵਿਰਾਸ ਸਾਨੂੰ ਆਪਣੀ ਗੌਰਵਮਈ ਇਤਿਹਾਸ ਨਾਲ ਜੋੜਦਾ ਜਿਥੋਂ ਸਾਨੂੰ ਧਰਮ ਦੀ ਰਾਹ ’ਤੇ ਚੱਲਣ ਅਤੇ ਦਿ੍ਰੜਤਾ ਪ੍ਰਦਾਨ ਹੁੰਦੀ ਹੈ। ਕਾਲਜ ਪ੍ਰਬੰਧਕਾਂ ਵੱਲੋਂ ਪ੍ਰੋ. ਬਡੂੰਗਰ ਨੂੰ ਸਿਰੋਪਾਓ ਦੇ ਕੇ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਡਮ ਰਵਨੀਤ ਕੌਰ, ਅਕਵਿੰਦਰ ਕੌਰ, ਹਰਪ੍ਰੀਤ ਕੌਰ, ਜਸਪਿੰਦਰ ਕੌਰ, ਗੁਰਮੀਤ ਕੌਰ, ਪਰਮਜੀਤ ਕੌਰ, ਗੁਰਤੇਜ ਸਿੰਘ ਠੀਕਰੀਵਾਲ ਤੋਂ ਇਲਾਵਾ ਮੈਨੇਜਰ ਜਰਨੈਲ ਸਿੰਘ ਮੁਕਤਸਰੀ, ਮਨਜੀਤ ਸਿੰਘ, ਬਿੰਦਰ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *