ਬੁੱਢਾ ਦਲ ਪਬਲਿਕ ਸਕੂਲ, ਪਟਿਆਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ
ਪਟਿਆਲਾ 7 ਨਵੰਬਰ (ਮਧੂਸਾਰ ਬਿਊਰੋ) ਬੁੱਢਾ ਦਲ ਪਬਲਿਕ ਸਕੂਲ ਵਿਖੇ ਸਮੁੱਚੇ ਵਿਦਿਆਰਥੀਆਂ ਅਤੇ ਅਧਿਆਪਕਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਸਕੂਲ ਪ੍ਰਧਾਨ ਸ਼੍ਰੀਮਤੀ ਸੁਖਵਿੰਦਰਜੀਤ ਕੌਰ, ਸਕੂਲ ਡਾਇਰੈਕਟਰ ਆਫ ਐਜੂਕੇਸਨ ਅਤੇ ਸਲਾਹਕਾਰ ਐਡਵੋਕੇਟ ਕਰਨ ਰਾਜਬੀਰ ਸਿੰਘ ਅਤੇ ਸਕੂਲ ਪਿ੍ਰੰਸੀਪਲ ਸ੍ਰੀਮਤੀ ਹਰਪ੍ਰੀਤ ਕੌਰ ਦੀ ਅਗਵਾਈ ਵਿੱਚ ਮਨਾਇਆ ਗਿਆ।
ਸਮਾਰੋਹ ਦੀ ਸ਼ੁਰੂਆਤ ਗੁਰਬਾਣੀ ਸਬਦ ਨਾਲ ਹੋਈ ਉਪਰੰਤ ਪ੍ਰਭਾਤ ਫੇਰੀ ਦਾ ਪ੍ਰਦਰਸਨ ਕੀਤਾ ਗਿਆ। ਵਿਦਿਆਰਥੀਆਂ ਵਲੋਂ ਗੁਰੂ ਜੀ ਦੇ ਜੀਵਨ ਅਤੇ ਘਟਨਾਵਾਂ ਬਾਰੇ ਸਵੈ ਰਚਿਤ ਕਵਿਤਾ ਅਤੇ ਭਾਸਣ ਪੇਸ ਕੀਤੇ ਗਏ। ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਗੁਰੂਧਾਮਾਂ ਨੂੰ ਦਰਸਾਉਂਦੇ ਹੋਈ ਵਿਸੇਸ ਪੇਸਕਾਰੀ ਨੇ ਦਰਸਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਇਆ। ਗੁਰੂ ਜੀ ਦੀ ਬਾਣੀ ਉਪਦੇਸ਼ ਨੇ ਸਰੋਤਿਆਂ ਨੂੰ ਧਰਮੀ ਹੋਣ ਲਈ ਪ੍ਰੇਰਿਆ। ਅਧਿਆਪਕਾਂ ਵਲੋਂ ਏਕਤਾ ਅਤੇ ਭਾਈਚਾਰੇ ਦਾ ਸੰਦੇਸ ਦੇਣ ਵਾਲੀਆਂ ਗੁਰੂ ਜੀ ਦੀਆਂ ਉਦਾਸੀਆਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਵਿਦਿਆਰਥੀਆਂ ਵੱਲੋਂ ਸਰਧਾ ਭਾਵਨਾ ਨਾਲ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਸਕੂਲ ਦਾ ਸਾਰਾ ਮਾਹੌਲ ਸ਼ਰਧਾ ਅਤੇ ਧਾਰਮਿਕ ਭਾਵਨਾਵਾਂ ਨਾਲ ਇਕਮਿਕ ਹੋਇਆ ਦਿਖਾਈ ਦਿੱਤਾ। ਗੁਰੂ ਦੀ ਦੇਗ ਅਤੁੱਟ ਵਰਤਾਈ ਗਈ।

