ਸ਼ੋ੍ਰਮਣੀ ਕਮੇਟੀ ਮੈਂਬਰ ਜ਼ਮੀਰ ਦੀ ਅਵਾਜ਼ ਨਾਲ ਬੀਬੀ ਜਗੀਰ ਕੌਰ ਨੂੰ ਵੋਟਾਂ ਪਾਉਣ : ਰਾਮੂਵਾਲੀਆ
ਪਟਿਆਲਾ 7 ਨਵੰਬਰ (ਮਧੂਸਾਰ ਬਿਊਰੋ) ਲੋਕ ਭਲਾਈ ਪਾਰਟੀ ਦੇ ਪ੍ਰਧਾਨ ਬਲਵੰਤ ਸਿੰਘ ਰਾਮੂਵਾਲੀਆ ਨੇ ਸ਼ੋ੍ਰਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਹੱਕ ’ਚ ਵੱਡਾ ਬਿਆਨ ਦਿੰਦਿਆਂ ਸ਼ੋ੍ਰਮਣੀ ਕਮੇਟੀ ਮੈਂਬਰਾਂ ਨੂੰ ਜਗੀਰ ਕੌਰ ਦੇ ਹੱਕ ਵਿਚ ਵੋਟਾਂ ਪਾਉਣ ਅਪੀਲ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ’ਤੇ ਵੱਡੇ ਨਿਸ਼ਾਨੇ ਲਾਉਂਦਿਆਂ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਅਕਾਲੀ ਦਲ ਵਿਚੋਂ ਕੱਢਣ ਵਾਲੇ ਅਕਾਲੀ ਆਗੂਆਂ ਨੂੰ ਲੋਕ ਪੂਰੀ ਤਰ੍ਹਾਂ ਨਕਾਰ ਚੁੱਕੇ ਹਨ ਇਕੋਂ ਤੱਕ ਅਕਾਲੀ ਦਲ ਦਾ ਨਾਮ ਲੈਣਾ ਵੀ ਪਸੰਦ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਮੈਂਬਰ ਜ਼ਮੀਰ ਦੀ ਅਵਾਜ਼ ਨਾਲ ਬੀਬੀ ਜਗੀਰ ਕੌਰ ਨੂੰ ਵੋਟ ਪਾ ਕੇ ਜਿਤਾਉਣ।
ਰਾਮੂਵਾਲੀਆ ਨੇ ਕਿਹਾ ਕਿ ਬੀਬੀ ਜਗੀਰ ਕੌਰ ਉਹ ਸ਼ੇਰਨੀ ਹੈ, ਜਿਸ ਨੇ ਬਾਦਲਾਂ ਨੂੰ ਲਲਕਾਰਿਆ ਅਤੇ ਬਾਦਲਾਂ ਦੇ ਲਿਫਾਫਾ ਕਲਚਰ ਦੇ ਖਿਲਾਫ਼ ਆਵਾਜ਼ ਉਠਾਈ ਹੈ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਮੈਂਬਰਾਂ ਨੂੰ ਆਪਣੀ ਕੀਮਤੀ ਵੋਟ ਬੀਬੀ ਜਗੀਰ ਕੌਰ ਨੂੰ ਪਾਉਣੀ ਚਾਹੀਦੀ ਹੈ ਤਾਂ ਕਿ ਉਹ ਸ਼ੋ੍ਰਮਣੀ ਕਮੇਟੀ ’ਚ ਪੰਥਕ ਕੰਮਾਂ ’ਚ ਪਾਰਦਰਸ਼ਤਾ ਆ ਸਕੇ। ਬਲਵੰਤ ਸਿੰਘ ਰਾਮੂਵਾਲੀਆ ਨੇ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਅਕਾਲੀ ਦਲ ਵਿਚੋਂ ਕੱਢਿਆ ਨਹੀਂ ਗਿਆ ਬਲਕਿ ਉਹ ਤਾਂ ਗੁਲਾਮੀ ਤੋਂ ਅਜ਼ਾਦ ਹੋ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸ਼ੋ੍ਰਮਣੀ ਕਮੇਟੀ ਵਿਚ ਔਰਤਾਂ ਲਈ ਉਨ੍ਹਾਂ ਸਭ ਤੋਂ ਪਹਿਲਾਂ ਆਵਾਜ਼ ਚੁੱਕੀ ਸੀ ਤੀ ਪੰਥ ਰਤਨ ਜਥਦੇਾਰ ਟੌਹੜਾ ਸਮੇਂ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀਆਂ ਲਈ 30 ਦੇ ਕਰੀਬ ਵੋਟਾਂ ਪੱਕੀਆਂ ਕੀਤੀਆਂ ਸਨ, ਜਿਸ ਕਾਰਨ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀਆਂ ਨੂੰ ਵੋਟ ਪਾਉਣ ਦਾ ਹੱਕ ਮਿਲਿਆ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ’ਚ ਬਾਦਲਾਂ ਦੀ ਦਖਲਅੰਦਾਜ਼ੀ ਨੇ ਪੰਥ ਦਾ ਵੱਡਾ ਨੁਕਸਾਨ ਕੀਤਾ।

