ਦੇਸ਼-ਵਿਦੇਸ਼ਪੰਜਾਬ

ਬੀਬੀ ਜਗੀਰ ਕੌਰ ਨੂੰ ਸ਼ੋ੍ਰਮਣੀ ਅਕਾਲੀ ਦਲ ਨੇ ਆਖਿਰ ਦਿਖਾਇਆ ਬਾਹਰ ਦਾ ਰਸਤਾ

ਚੰਡੀਗੜ੍ਹ, 7 ਨਵੰਬਰ (ਮਧੂਸਾਰ ਬਿਊਰੋ) ਸ੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ਵਿਰੋਧੀ ਸਰਗਰਮੀਆਂ ਤੇ ਅਨੁਸ਼ਾਸਨਹੀਣਤਾ ਦੇ ਦੋਸ਼ ’ਚ ਪਾਰਟੀ ’ਚੋਂ ਬਾਹਰ ਕੱਢ ਦਿੱਤਾ ਹੈ। ਬੀਬੀ ਨੇ ਪਾਰਟੀ ਤੋਂ ਬਾਗੀ ਹੁੰਦਿਆਂ 9 ਨਵੰਬਰ ਲਈ ਤਜਵੀਜਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿੱਚ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਐਲਾਨ ਕੀਤਾ ਸੀ।

ਪਾਰਟੀ ਨੇ ਬੀਬੀ ਨੂੰ ਆਪਣਾ ਫੈਸਲਾ ਵਾਪਸ ਲੈਣ ਲਈ ਕਿਹਾ ਸੀ, ਪਰ ਉਨ੍ਹਾਂ ਸਾਫ ਨਾਂਹ ਕਰ ਦਿੱਤੀ। ਪਾਰਟੀ ਨੇ ਬੀਬੀ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕਰਦਿਆਂ ਸੋਮਵਾਰ ਬਾਅਦ ਦੁਪਹਿਰ ਪਾਰਟੀ ਹੈੱਡਕੁਆਰਟਰ ’ਤੇ ਪੇਸ਼ ਹੋਣ ਲਈ ਕਿਹਾ ਸੀ। ਇਸ ਦੌਰਾਨ ਅਨੁਸ਼ਾਸਨੀ ਕਮੇਟੀ ਦੇ ਮੈਂਬਰ ਵਿਰਸਾ ਸਿੰਘ ਵਲਟੋਹਾ ਨੇ ਦਾਅਵਾ ਕੀਤਾ ਕਿ ਭਾਜਪਾ ਆਗੂ ਤੇ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਪਾਰਟੀ ਤੇ ਸ਼੍ਰੋਮਣੀ ਕਮੇਟੀ ਦਰਮਿਆਨ ਪਾੜ ਪਾਉਣ ਦੀਆਂ ਵਿਉਂਤਾਂ ਘੜ ਰਹੇ ਹਨ।

Leave a Reply

Your email address will not be published. Required fields are marked *