ਦੇਸ਼-ਵਿਦੇਸ਼ਪੰਜਾਬਪਟਿਆਲਾ

ਪ੍ਰਨੀਤ ਕੌਰ ਨੇ ਕੇਂਦਰੀ ਨਾਗਰਿਕ ਹਵਾਬਾਜੀ ਮੰਤਰੀ ਨੂੰ ਪੱਤਰ ਲਿਖਿਆ : ਪੰਜਾਬ ਤੋਂ ਸ੍ਰੀ ਹਜੂਰ ਸਾਹਿਬ ਲਈ ਸਿੱਧੀਆਂ ਉਡਾਣਾਂ ਕੀਤੀਆਂ ਜਾਣ ਬਹਾਲ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਾਮੀ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਿੱਖ ਸੰਗਤਾਂ ਦੀ ਇਹ ਇੱਕ ਅਹਿਮ ਮੰਗ ਹੈ: ਸੰਸਦ ਮੈਂਬਰ ਪਟਿਆਲਾ
ਪਟਿਆਲਾ, 7 ਨਵੰਬਰ (ਰਮਨਦੀਪ/ਮਧੂਸਾਰ ਬਿਊਰੋ) ਸਾਬਕਾ ਵਿਦੇਸ ਰਾਜ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕੇਂਦਰੀ ਨਾਗਰਿਕ ਹਵਾਬਾਜੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੂੰ ਪੱਤਰ ਲਿਖ ਕੇ ਪੰਜਾਬ ਤੋਂ ਪਵਿੱਤਰ ਸ੍ਰੀ ਹਜੂਰ ਸਾਹਿਬ, ਨਾਂਦੇੜ ਲਈ ਸਿੱਧੀਆਂ ਉਡਾਣਾਂ ਮੁੜ ਸੁਰੂ ਕਰਨ ਦੀ ਬੇਨਤੀ ਕੀਤੀ।

ਕੇਂਦਰੀ ਮੰਤਰੀ ਨੂੰ ਲਿਖੇ ਆਪਣੇ ਪੱਤਰ ਵਿੱਚ ਪ੍ਰਨੀਤ ਕੌਰ ਨੇ ਲਿਖਿਆ, “ਤਖਤ ਸੱਚਖੰਡ ਸ੍ਰੀ ਹਜੂਰ ਸਾਹਿਬ ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਇੱਕ ਬਹੁਤ ਹੀ ਸਤਿਕਾਰਯੋਗ ਇਤਿਹਾਸਕ ਧਾਰਮਿਕ ਸਥਾਨ ਹੈ ਅਤੇ ਹਰ ਸਾਲ ਪੰਜਾਬ ਅਤੇ ਦੁਨੀਆ ਭਰ ਤੋਂ ਲੱਖਾਂ ਸਰਧਾਲੂ ਇੱਥੇ ਨਤਮਸਤਕ ਹੋਣ ਲਈ ਆਉਂਦੇ ਹਨ।“
ਉਸਨੇ ਅੱਗੇ ਦੱਸਿਆ ਕਿ, “ਕੋਵਿਡ-19 ਮਹਾਂਮਾਰੀ ਜਿਸ ਨੇ ਵਿਸਵ ਨੂੰ ਠੱਪ ਕਰ ਦਿੱਤਾ ਸੀ, ਉਸ ਤੋਂ ਪਹਿਲਾਂ ਪੰਜਾਬ ਤੋਂ ਮਹਾਰਾਸਟਰ ਦੇ ਸ੍ਰੀ ਹਜੂਰ ਸਾਹਿਬ, ਨਾਂਦੇੜ ਲਈ ਸਿੱਧੀਆਂ ਉਡਾਣਾਂ ਉਪਲਬਧ ਸਨ ਪਰ ਹੁਣ ਦੇਸ ਵਿੱਚ ਜ ਿਆਦਾਤਰ ਉਡਾਣਾਂ ਮੁੜ ਸੁਰੂ ਹੋਣ ਤੋਂ ਬਾਅਦ ਵੀ, ਪੰਜਾਬ ਤੋਂ ਸ੍ਰੀ ਹਜੂਰ ਸਾਹਿਬ ਤੱਕ ਦੀ ਸਿੱਧੀ ਉਡਾਣ ਦੀ ਸਹੂਲਤ ਨਹੀਂ ਹੈ, ਜਿਸ ਕਾਰਨ ਸਰਧਾਲੂਆਂ ਖਾਸ ਕਰਕੇ ਬਜੁਰਗਾਂ, ਮਰੀਜਾਂ ਅਤੇ ਸਰੀਰਕ ਤੌਰ ‘ਤੇ ਅਪਾਹਜ ਸਰਧਾਲੂਆਂ ਨੂੰ ਇਸ ਪਵਿੱਤਰ ਅਸਥਾਨ ਦੇ ਦਰਸਨ ਕਰਨ ਅਤੇ ਇਸ ਇਤਿਹਾਸਕ ਅਸਥਾਨ ‘ਤੇ ਨਤਮਸਤਕ ਹੋਣ ਵਿੱਚ ਭਾਰੀ ਪ੍ਰੇਸਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।“ ਪਟਿਆਲਾ ਦੇ ਸੰਸਦ ਮੈਂਬਰ ਨੇ ਅੱਗੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਦਿਨ ਵਿੱਚ ਘੱਟੋ-ਘੱਟ ਇੱਕ ਵਾਰ ਚੰਡੀਗੜ੍ਹ ਹਵਾਈ ਅੱਡੇ ਅਤੇ ਅੰਮਿ੍ਰਤਸਰ ਹਵਾਈ ਅੱਡੇ ਤੋਂ ਹਜੂਰ ਸਾਹਿਬ, ਨਾਂਦੇੜ ਨੂੰ ਸਿੱਧੀਆਂ ਉਡਾਣਾਂ ਨੂੰ ਮੁੜ ਸੁਰੂ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਸਰਧਾਲੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਦੇ ਦਰਸਨ ਕਰ ਸਕਣ।“
ਉਨ੍ਹਾਂ ਨੇ 29 ਦਸੰਬਰ ਨੂੰ ਆਉਣ ਵਾਲੇ ਗੁਰੂ ਗੋਬਿੰਦ ਸਿੰਘ ਜੀ ਦੇ ਆਗਾਮੀ ਗੁਰਪੁਰਬ ਲਈ ਯਾਤਰਾ ਦੀ ਜਰੂਰਤ ਨੂੰ ਪੂਰਾ ਕਰਨ ਲਈ ਇਸ ਮਹੱਤਵਪੂਰਨ ਮੰਗ ਨੂੰ ਤੁਰੰਤ ਤਰਜੀਹ ਦੇਣ ਅਤੇ ਸਮੇਂ ਸਿਰ ਉਡਾਣਾਂ ਮੁੜ ਸੁਰੂ ਕਰਨ ਦੀ ਬੇਨਤੀ ਕਰਦਿਆਂ ਆਪਣੀ ਚਿੱਠੀ ਦਾ ਅੰਤ ਕੀਤਾ

Leave a Reply

Your email address will not be published. Required fields are marked *