ਪਟਿਆਲਾ

ਪਟਿਆਲਾ ਦੇ ਪੈਰਾ ਬੈਡਮਿੰਟਨ ਖਿਡਾਰੀ ਨੇ ਪੈਰਾ ਬੈਡਮਿੰਟਨ ਚੈਂਪੀਅਨਸ਼ਿਪ ‘ਚ ਜਿੱਤਿਆਂ ਕਾਂਸੀ ਦਾ ਤਗਮਾ

ਪਟਿਆਲਾ, 9 ਨਵੰਬਰ: (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਜ਼ਿਲ੍ਹਾ ਖੇਡ ਅਫ਼ਸਰ ਸ਼ਾਸ਼ਵਤ ਰਾਜ਼ਦਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੋਲੋ ਗਰਾਊਂਡ ਪਟਿਆਲਾ ਦੇ ਪੈਰਾ ਬੈਡਮਿੰਟਨ ਖਿਡਾਰੀ ਰਾਜ ਕੁਮਾਰ ਨੇ ਵਰਲਡ ਪੈਰਾ ਬੈਡਮਿੰਟਨ ਚੈਂਪੀਅਨਸ਼ਿਪ 2022 ਜੋ ਕਿ ਟੋਕੀਓ ਜਾਪਾਨ ਵਿੱਚ ਸੰਪੰਨ ਹੋਈਆਂ, ਵਿੱਚ ਡਬਲਜ ਈਵੈਂਟ ਵਿੱਚ ਕਾਂਸੀ ਦਾ ਤਗਮਾ ਹਾਸਲ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਭਾਰਤ ਲਈ ਕਾਂਸੀ ਦਾ ਤਗਮਾ ਹਾਸਲ ਕਰਕੇ ਰਾਜ ਕੁਮਾਰ ਪੈਰਾ ਬੈਡਮਿੰਟਨ ਖਿਡਾਰੀ ਨੇ ਭਾਰਤ ਅਤੇ ਪਟਿਆਲਾ ਜ਼ਿਲ੍ਹੇ ਦਾ ਮਾਣ ਵਧਾਇਆ ਹੈ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸ਼ਾਸਿਤ ਰਾਜ਼ਦਾਨ ਵੱਲੋਂ ਸ੍ਰੀ ਰਾਜ ਕੁਮਾਰ ਨੂੰ ਸਨਮਾਨਿਤ ਕੀਤਾ ਗਿਆ ਅਤੇ ਵਧਾਈ ਦਿੱਤੀ ਗਈ ਅਤੇ ਆਉਣ ਵਾਲੇ ਸਮੇਂ ਵਿੱਚ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਉਕਤ ਚੈਂਪੀਅਨਸ਼ਿਪ ਵਿੱਚ ਇੰਡੋਨੇਸ਼ੀਆ ਨੇ ਗੋਲਡ ਮੈਡਲ, ਮਲੇਸ਼ੀਆ ਨੇ ਸਿਲਵਰ ਮੈਡਲ ਅਤੇ ਇੰਡੀਆ ਨੇ ਬ੍ਰੋਨਜ ਮੈਡਲ ਹਾਸਲ ਕੀਤਾ ਹੈ।

Leave a Reply

Your email address will not be published. Required fields are marked *