ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਦੀ ਪਿੱਠ ’ਵਿੱਚ ਛੁਰਾ ਮਾਰਿਆ- ਜਥੇਦਾਰ ਹਰਬੰਸ ਬਡਾਲੀ।
ਸਮੁੱਚੇ ਸ਼੍ਰੋਮਣੀ ਕਮੇਟੀ ਮੈਂਬਰ ਨੂੰ ਐਡਵੋਕਟ ਧਾਮੀ ਨੂੰ ਵੋਟ ਪਾਉਣ ਦੀ ਕੀਤੀ ਅਪੀਲ।
ਅਮਲੋਹ, 7 ਨਵੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਦੀ ਪਿੱਠ ‘ਵਿੱਚ ਛੁਰਾ ਮਾਰਿਆ ਹੈ। ਜਿਸ ਨੂੰ ਪਾਰਟੀ ਨੇ ਸਮੇ ਸਮੇ ਤੇ ਉੱਚ ਅਹੁਦਿਆਂ ਤੇ ਬਿਠਾ ਕਿ ਮਾਣ ਦਿੱਤਾ ਸੀ। ਇਸ ਗੱਲ ਦਾ ਪ੍ਰਗਟਾਵਾ ਹਲਕਾ ਅਮਲੋਹ ਦੇ ਆਬਜ਼ਰਵਰ ਜਥੇਦਾਰ ਹਰਬੰਸ ਸਿੰਘ ਬਡਾਲੀ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਬਡਾਲੀ ਨੇ ਅੱਗੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਵਲੋਂ ਬੀਬੀ ਜਗੀਰ ਕੌਰ ਨੂੰ ਚਾਰ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਾਇਆ ਤੇ ਦੋ ਵਾਰ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਤੇ ਦੋ ਵਾਰ ਇਸਤਰੀ ਅਕਾਲੀ ਦਲ ਦਾ ਪ੍ਰਧਾਨ ਬਣਾਇਆ ਤੇ ਹੋਰ ਉੱਚੇ ਅਹੁਦੇ ਦੇ ਕਿ ਅਨੰਦ ਮਾਣਿਆ ਤੇ ਹੁਣ ਬੀਬੀ ਜੰਗੀਰ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਨਿੰਦਿਆ ਕਰਨੀ ਸ਼ੋਭਾ ਨਹੀ ਦਿੰਦੀ।
ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਵਰਕਰਾਂ ਨੂੰ ਨਿਰਾਸ਼ ਕਰਕੇ ਬੀਬੀ ਜਗੀਰ ਕੌਰ ਨੂੰ ਅਹੁਦੇਦਾਰੀਆਂ ਦਿੱਤੀਆਂ। ਪਰ ਅੱਜ ਬੀਬੀ ਜਗੀਰ ਕੌਰ ਸ਼੍ਰੋਮਣੀ ਅਕਾਲੀ ਦਲ ਪਾਰਟੀ ਦਾ ਵਿਰੋਧ ਕਰਕੇ ਪਾਰਟੀ ਦਾ ਨੁਕਸਾਨ ਕਰ ਰਹੇ ਹਨ। ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਜਥੇਦਾਰ ਹਰਬੰਸ ਸਿੰਘ ਬਡਾਲੀ ਨੇ ਬੀਬੀ ਜਗੀਰ ਕੌਰ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਹੁਦੇ ਲਈ ਐਲਾਨੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸਮੱਰਥਨ ਕਰਨ ਤਾ ਜੋ ਪਾਰਟੀ ਨੂੰ ਮਜ਼ਬੂਤੀ ਮਿਲ ਸਕੇ ਤੇ ਪੰਥ ਵਿਰੋਧੀ ਤਾਕਤਾਂ ਨੂੰ ਇਸ ਚੋਣ ਵਿੱਚ ਵੱਡੀ ਮਾਤ ਦਿੱਤੀ ਜਾ ਸਕੇ। ਜਥੇਦਾਰ ਬਡਾਲੀ ਨੇ ਸਮੁੱਚੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਇਮਾਨਦਾਰ ਤੇ ਪੰਥ ਦੀ ਚੜ੍ਹਦੀ ਕਲਾ ਦੀ ਗੱਲ ਕਰਨ ਵਾਲੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੋਟਾਂ ਪਾ ਕੇ ਕਾਮਯਾਬ ਕਰਨ। ਇਸ ਮੌਕੇ ਤੇ ਉਹਨਾਂ ਨਾਲ ਸਾਬਕਾ ਸਰਪੰਚ ਪਾਲ ਸਿੰਘ ਖੁੰਮਣਾ, ਜਥੇਦਾਰ ਗੁਰਬਖਸ਼ ਸਿੰਘ ਬੈਣਾ,ਯੂਥ ਆਗੂ ਹਰਵਿੰਦਰ ਸਿੰਘ ਬਿੰਦਾ, ਧਰਮਪਾਲ ਭੜੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।

