ਜਥੇਦਾਰ ਕਰਤਾਰਪੁਰ ਦੇ ਸ਼ੋ੍ਰਮਣੀ ਕਮੇਟੀ ’ਚ ਐਗਜ਼ੈਕਟਿਵ ਮੈਂਬਰ ਬਣਨ ’ਤੇ ਸ਼ੁਕਰਾਨਾ ਸਮਾਗਮ
ਸ਼ੋ੍ਰਮਣੀ ਕਮੇਟੀ ਦਲ ਦੀ ਸਮੁੱਚੀ ਲੀਡਰਸ਼ਿਪ ਸਮੇਤ ਸ਼ੋ੍ਰਮਣੀ ਕਮੇਟੀ ਮੈਂਬਰਾਂ, ਸਭਾ ਸੁਸਾਇਟੀਆਂ ਨੇ ਕੀਤਾ ਸਨਮਾਨਤ
ਸਿਰਮੌਰ ਸੰਸਥਾ ਨੂੰ ਤੋੜਨ ਵਾਲਿਆਂ ਪ੍ਰਤੀ ਸੰਗਤ ਰਹੇ ਸੁਚੇਤ : ਪ੍ਰੋ. ਚੰਦੂਮਾਜਰਾ
ਵੱਡੀਆਂ ਕੁਰਬਾਨੀਆਂ ਸਦਕਾ ਸ਼ੋ੍ਰਮਣੀ ਕਮੇਟੀ ਹੋਂਦ ’ਚ ਆਈ : ਪ੍ਰੋ. ਬਡੂੰਗਰ
ਪਟਿਆਲਾ 11 ਨਵੰਬਰ (ਰਮਨਦੀਪ/ਮਧੂਸਾਰ ਬਿਊਰੋ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ’ਚ ਨਵੀਂ ਬਣੀ ਐਗਜ਼ੈਕਟਿਵ ਦੇ ਵਿਚ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੂੰ ਐਗਜ਼ੈਕਟਿਵ ਮੈਂਬਰ ਚੁਣੇ ਜਾਣ ’ਤੇ ਗੁਰਦੁਆਰਾ ਸਾਹਿਬ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਸ਼ੁਕਰਨਾ ਸਮਾਗਮ ਕਰਵਾਇਆ ਗਿਆ। ਸ਼ੁਕਰਾਨਾ ਸਮਾਗਮ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ’ਚ ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸ਼ੋ੍ਰਮਣੀ ਕਮੇਟੀ ਮੈਂਬਰਾਂ ’ਚ ਜਥੇਦਾਰ ਸ਼ਵਿੰਦਰ ਸਿੰਘ ਸੱਭਰਵਾਲ, ਜਥੇਦਾਰ ਜਸਮੇਲ ਸਿੰਘ ਲਾਛੜੂ, ਬੀਬੀ ਕੁਲਦੀਪ ਕੌਰ ਟੌਹੜਾ ਸਮੇਤ ਸ਼ੋ੍ਰਮਣੀ ਅਕਾਲੀ ਦਲ ਦਲ ਦੇ ਬੀ.ਸੀ. ਵਿੰਗ ਸਮੇਤ ਸ਼ਹਿਰ ਦੀਆਂ ਸਿੱਖ ਸਭਾਵਾਂ ਅਤੇ ਸੁਸਾਇਟੀਆਂ ਦੇ ਅਹੁਦੇਦਾਰ ਪੁੱਜੇ ਹੋਏ ਸਨ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜੂਰੀ ’ਚ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸ਼ੁਕਰਾਨਾ ਸਮਾਗਮ ਦੀ ਅਰਦਾਸ ਕੀਤੀ ਅਤੇ ਹਜ਼ੂਰੀ ਕੀਰਤਨੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸਾਰਿਆਂ ਨੂੰ ਨਿਹਾਲ ਕੀਤਾ।
ਇਸ ਮੌਕੇ ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੂੰ ਐਗਜੈਕਟਿਵ ਮੈਂਬਰ ਚੁਣੇ ਦੀ ਵਧਾਈ ਦਿੱਤੀ ਅਤੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਦਾ ਧੰਨਵਾਦ ਕੀਤਾ, ਜੋ ਮੁੜ ਦੂਜੀ ਵਾਰ ਸ਼ੋ੍ਰਮਣੀ ਕਮੇਟੀ ਪ੍ਰਧਾਨ ਚੁਣੇ ਗਏ ਹਨ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸਿੱਖਾਂ ਦੀ ਪਾਰਲੀਮੈਂਟ ਅਖਵਾਉਣ ਵਾਲੀ ਸਿਰਮੌਰ ਸੰਸਥਾ ਦੇ ਵੱਡਮੁੱਲੇ ਕਾਰਜ ਹਨ, ਪ੍ਰੰਤੂ ਕੁਝ ਸਮੇਂ ਵਿਰੋਧੀ ਸ਼ਕਤੀਆਂ ਸਿਰਮੌਰ ਸੰਸਥਾ ਨੂੰ ਤੋੜਨ ਵਿਚ ਲੱਗੀਆਂ ਹੋਈਆਂ ਹਨ, ਪ੍ਰੰਤੂ ਪੰਥ ਦੀ ਸ਼ਕਤੀ ਹਮੇਸ਼ਾ ਹੀ ਵਿਰੋਧੀ ਤਾਕਤਾਂ ਦੇ ਮਨਸੂਬੇ ਅਸਫਲ ਹੀ ਰਹੇ ਹਨ। ਉਨ੍ਹਾਂ ਕਿਹਾ ਕਿ ਸਿਰਮੌਰ ਸੰਸਥਾ ਨੂੰ ਤੋੜਨ ਵਾਲੀਆਂ ਤਾਕਤਾਂ ਪ੍ਰਤੀ ਸੰਗਤਾਂ ਨੂੰ ਸੁਚੇਤ ਰਹਿਣਾ ਚਾਹੀਦਾ। ਇਸ ਉਪਰੰਤ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਡੀਆਂ ਕੁਰਬਾਨੀਆਂ ਅਤੇ ਸੰਘਰਸ਼ਾਂ ਵਿਚੋਂ ਨਿਕਲੀ ਹੋਈ ਸੰਸਥਾ ਹੈ ਅਤੇ ਪੰਥਕ ਕਾਰਜਾਂ ਵਿਚ ਅੱਜ ਵੱਡੀਆਂ ਉਪਲਬੱਧੀਆਂ ਵੀ ਸਿਰਮੌਰ ਸੰਸਥਾ ਨੇ ਹਾਸਲ ਕੀਤੀਆਂ। ਉਨ੍ਹਾਂ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੂੰ ਮੁੜ ਐਗਜੈਕਟਿਵ ਮੈਂਬਰ ਚੁਣੇ ਜਾਣ ਦੀ ਵਧਾਈ ਦਿੱਤੀ ਵੀ ਦਿੱਤੀ। ਸ਼ੁਕਰਾਨਾ ਸਮਾਗਮ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਦਾ ਸਨਮਾਨਤ ਕਰਨ ਵਾਲਿਆਂ ਵਿਚ ਸਿੱਖ ਬੁੱਧੀਜੀਵੀ ਕੌਂਸਲ ਦੇ ਪ੍ਰਧਾਨ ਪ੍ਰੋ. ਬਲਦੇਵ ਸਿੰਘ ਬੱਲੂਆਣਾ, ਗੁਰਦੀਪ ਸਿੰਘ ਵਾਲੀਆ, ਸਾਬਕਾ ਚੇਅਰਮੈਨ ਇੰਮਪੂਰਵਮੈਂਟ ਟਰੱਸਟ ਇੰਦਰਮੋਹਨ ਸਿੰਘ ਬਜਾਜ, ਬੀ.ਸੀ. ਵਿੰਗ ਦੇ ਪ੍ਰਧਾਨ ਗੁਰਦੀਪ ਸਿੰਘ ਸ਼ੇਖੂਪੁਰਾ, ਗੁਰਦੁਆਰਾ ਪ੍ਰਬੰਧਕ ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ, ਹੈਡ ਗ੍ਰੰਥੀ ਭਾਈ ਅਵਤਾਰ ਸਿੰਘ, ਮੈਨੇਜਰ ਜਰਨੈਲ ਸਿੰਘ ਮੁਕਤਸਰੀ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇ. ਗੁਰਮੀਤ ਸਿੰਘ ਸੁਨਾਮ, ਮੀਤ ਮੈਨੇ. ਇੰਦਰਜੀਤ ਸਿੰਘ ਗਿੱਲ, ਹੈਡ ਗ੍ਰੰਥੀ ਹਰਵਿੰਦਰ ਸਿੰਘ, ਜਰਨੈਲ ਸਿੰਘ ਅਲੀਪੁਰ ਅਰਾਈਆਂ, ਸਿਮਰਜੀਤ ਸਿੰਘ ਚੰਦੂਮਾਜਰਾ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ, ਸੁਖਬੀਰ ਸਿੰਘ ਅਬਲੋਵਾਲ, ਜਸਵਿੰਦਰਪਾਲ ਸਿੰਘ ਚੱਢਾ, ਸੁਖਵਿੰਦਰਪਾਲ ਸਿੰਘ ਮਿੰਟਾ, ਅਮਰਜੀਤ ਸਿੰਘ ਬਠਲਾ, ਗੁਰਜੀਤ ਸਿੰਘ ਉਪਲੀ, ਸ੍ਰੀ ਗੁਰੂ ਰਾਮਦਾਸ ਸੁਸਾਇਟੀ ਵੱਲੋਂ ਕੰਵਲਜੀਤ ਸਿੰਘ ਗੋਨਾ, ਸ਼ਬਦ ਗੁਰੂ ਪ੍ਰਚਾਰ ਸਭਾ ਦੇ ਭਗਵੰਤ ਸਿੰਘ, ਮੈਨੇ .ਜਰਨੈਲ ਸਿੰਘ ਮਕਰੌੜ ਸਾਹਿਬ, ਮੈਨੇਜਰ ਸੁਰਜੀਤ ਸਿੰਘ ਬਹਾਦਰਗੜ੍ਹ, ਸੰਦੀਪ ਸਿੰਘ ਰਾਜਾ ਤੂੜ ਤੋਂ ਇਲਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਅਤੇ ਅਹੁਦੇਦਾਰ ਸਾਹਿਬਾਨ, ਸ਼ੋ੍ਰਮਣੀ ਕਮੇਟੀ ਅਧਿਕਾਰੀ ਅਤੇ ਸਮੁੱਚਾ ਸਟਾਫ ਮੈਂਬਰ ਸੰਗਤਾਂ ਆਦਿ ਸ਼ਾਮਲ ਸਨ।

