ਪੰਜਾਬਪਟਿਆਲਾ

ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਲਗਾਇਆ ਮੁਫ਼ਤ ਮੈਂਡੀਕਲ ਕੈਂਪ

ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਡਾਕਟਰਾਂ ਦੀ ਟੀਮ ਨੂੰ ਕੀਤਾ ਸਨਮਾਨਤ

ਪਟਿਆਲਾ 13 ਨਵੰਬਰ (ਮਧੂਸਾਰ ਬਿਊਰੋ) ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਜੀ ਕਾਲੀ ਕੰਬਲੀ ਵਾਲਿਆਂ ਦੀ ਯੋਗ ਅਗਵਾਈ ਵਿਚ ਗੁਰੂ ਤੇਗ ਬਹਾਦਰ ਅੱਖਾਂ ਦੇ ਹਸਪਤਾਲ ਵੱਲੋਂ ਵਿਧਾਇਕ ਡਾ. ਬਲਬੀਰ ਸਿੰਘ ਦੇ ਆਪਸੀ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਵਿਚ ਮਰੀਜ਼ਾਂ ਦੀ ਸਿਹਤ ਜਾਂਚ ਲਈ ਉਚੇਚੇ ਤੌਰ ’ਤੇ ਮਾਹਿਰ ਡਾਕਟਰਾਂ ਦੀ ਟੀਮ ਪੁੱਜੀ ਹੋਈ ਸੀ। ਇਸ ਮੌਕੇ ਮਰੀਜ਼ਾਂ ਦੀ ਸਿਹਤ ਦਾ ਚੈਕਅੱਪ ਕੀ ਤਾ ਗਿਆ ਅਤੇ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਕੈਂਪ ਦੀ ਨਿਗਰਾਨੀ ਵਿਧਾਇਕ ਸਪੁੱਤਰ ਰਾਹੁਲ ਕਰ ਰਹੇ ਸਨ,

ਜਿਨ੍ਹਾਂ ਨੇ ਖੁਦ ਮਰੀਜ਼ਾਂ ਦੀ ਸਿਹਤ ਦਾ ਹਾਲ ਜਾਣਿਆ ਗੁਰਦੁਆਰਾ ਪ੍ਰਬੰਧਕਾਂ ਨੂੰ ਆਪਣਾ ਸਹਿਯੋਗ ਦਿੱਤਾ। ਇਸ ਮੌਕੇ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਮਨੁੱਖਤਾ ਤੇ ਸਮਾਜ ਸੇਵਾ ਲਈ ਸਾਰਿਆਂ ਨੂੰ ਆਪਣਾ ਵੱਡਮੁੱਲਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਨੇ ਮੁਫਤ ਮੈਡੀਕਲ ਕੈਂਪ ਵਿਚ ਗੁਰੂ ਤੇਗ ਬਹਾਦਰ ਅੱਖਾਂ ਦੇ ਹਸਪਤਾਲ ਵੱਲੋਂ ਪਾਏ ਯੋਗਦਾਨ ਬਦਲੇ ਪੁੱਜੀ ਟੀਮ ਨੂੰ ਸਿਰੋਪਾਓ ਦੇ ਕੇ ਸਨਮਾਨਤ ਵੀ ਕੀਤਾ। ਇਸ ਮੌਕੇ ਭਾਈ ਗੁਰਦੀਪ ਸਿੰਘ ਨੇ ਪੁੱਜੀ ਡਾਕਟਰਾਂ ਦੀ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰਜੀਤ ਸਿੰਘ ਭਾਟੀਆ, ਭ ਿਦਰ ਸਿੰਘ ਮਾਨ, ਜੀ ਐਸ ਦੱਤ, ਯਾਦ ਭਗਵਦਾਨ ਦਾਸ ਸਮੇਤ ਹੋਰ ਸਖਸ਼ੀਅਤਾਂ ਹਾਜ਼ਰ ਸਨ।

Leave a Reply

Your email address will not be published. Required fields are marked *