ਪਟਿਆਲਾ

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਭਾਈ ਵੀਰ ਸਿੰਘ ਦੇ 150 ਸਾਲਾ ਜਨਮ ਦਿਨ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ

ਪਟਿਆਲਾ (ਰਮਨਦੀਪ/ਮਧੂਸਾਰ ਬਿਊਰੋ) ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਅਤੇ ਪੰਜਾਬੀ ਸਾਹਿਤ ਸਭਾ ਵੱਲੋਂ ਅੱਜ ਭਾਈ ਵੀਰ ਸਿੰਘ ਦੇ 150 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਜਿਸ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਤੋਂ 150 ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਦੁਆਰਾ ਬਣਾਏ ਗਏ ਇਨ੍ਹਾਂ ਪੋਸਟਰਾਂ ਨੂੰ ਕਾਲਜ ਦੇ ਖੁੱਲ੍ਹੇ ਮੈਦਾਨ ਵਿੱਚ ਪ੍ਰਦਰਸ਼ਿਤ ਕੀਤਾ ਗਿਆ। ਜਿੱਥੇ ਸਮੁੱਚੇ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਇਸ ਪ੍ਰਦਰਸ਼ਨੀ ਨੂੰ ਵੇਖਿਆ ਅਤੇ ਸਲਾਹਿਆ। ਇਸ ਮੌਕੇ ਖੁੱਲ੍ਹੇ ਮੰਚ ਤੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਾਲਜ ਦੇ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਕਿਹਾ ਕਿ ਭਾਈ ਵੀਰ ਸਿੰਘ ਪੰਜਾਬੀ ਸਾਹਿਤ ਦੀ ਉੱਘੀ ਸ਼ਖ਼ਸੀਅਤ ਸਨ। ਜਿਨ੍ਹਾਂ ਦੇ ਨਕਸ਼ੇ ਕਦਮ ’ਤੇ ਚਲ ਕੇ ਪੰਜਾਬੀ ਸਾਹਿਤ ਆਧੁਨਿਕ ਯੁੱਗ ਵਿਚ ਪ੍ਰਵੇਸ਼ ਕਰਦਾ ਹੈ। ਉਨ੍ਹਾਂ ਦੇ ਪਾਏ ਪੂਰਨਿਆਂ ਦੀ ਬਦੌਲਤ ਹੀ ਪੰਜਾਬੀ ਸਾਹਿਤ ਆਪਣੇ ਆਪ ਨੂੰ ਸਮੇਂ ਦਾ ਹਾਣੀ ਬਣਾਉਣ ਦੇ ਸਮਰੱਥ ਹੋ ਜਾਂਦਾ ਹੈ । ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਰਹਿਨੁਮਾਈ ਵਿੱਚ ਲਾਲਾ ਕਿਰਪਾ ਸਾਗਰ ਅਤੇ ਪ੍ਰੋ. ਪੂਰਨ ਸਿੰਘ ਅਤੇ ਧਨੀ ਰਾਮ ਚਾਤਿ੍ਰਕ ਵਰਗੇ ਸਾਹਿਤਕਾਰ ਪੰਜਾਬੀ ਸਾਹਿਤ ਦੀ ਨਜ਼ਰ ਹੋਏ।

ਇਸ ਮੌਕੇ ਪੰਜਾਬੀ ਸਾਹਿਤ ਸਭਾ ਦੀ ਕਨਵੀਨਰ ਪ੍ਰੋਫੈਸਰ ਜਗਰੂਪ ਕੌਰ ਵੱਲੋਂ ਦੱਸਿਆ ਗਿਆ ਹੈ ਭਾਈ ਵੀਰ ਸਿੰਘ ਦੇ 150 ਸਾਲਾ ਜਨਮ ਦਿਨ ’ਤੇ ਉਨ੍ਹਾਂ ਦੁਆਰਾ ਲਿਖਿਆ ਗਈਆਂ 150 ਕਵਿਤਾਵਾਂ ਨੂੰ ਵਿਦਿਆਰਥੀਆਂ ਦੁਆਰਾ ਪੋਸਟਰ ਦੇ ਰੂਪ ਵਿੱਚ ਪ੍ਰਦਰਸ਼ਨ ਕੀਤਾ ਗਿਆ ਹੈ। ਜਿੱਥੇ ਇਹ ਪੋਸਟਰ ਭਾਈ ਵੀਰ ਸਿੰਘ ਦੁਆਰਾ ਰਚਿਤ ਸਾਹਿਤ ਦੀ ਵਿਦਿਆਰਥੀਆਂ ਨਾਲ ਸਾਂਝ ਪਾਉਂਦੇ ਹਨ ਉਥੇ ਇਨ੍ਹਾਂ ਨਾਲ ਵਿਦਿਆਰਥੀਆਂ ਵਿੱਚ ਮੁਕਾਬਲੇ ਦੀ ਭਾਵਨਾ ਵੀ ਪੈਦਾ ਹੁੰਦੀ ਹੈ । ਇਹਨਾਂ ਪੋਸਟਰ ਮੁਕਾਬਲਿਆਂ ਵਿਚ ਲਖਵਿੰਦਰ ਸਿੰਘ ਨੂੰ ਪਹਿਲਾ ਸਥਾਨ, ਮਨਦੀਪ ਕੌਰ ਅਤੇ ਅਰਸ਼ਦੀਪ ਕੌਰ ਨੂੰ ਦੂਸਰਾ ਸਥਾਨ, ਰਵਨੀਤ ਸ਼ਰਮਾ ਅਤੇ ਨਵਨਪ੍ਰੀਤ ਕੌਰ ਨੂੰ ਤੀਸਰਾ ਸਥਾਨ ਪਰਨੀਤ ਕੌਰ ਤੇ ਪਰਮਦੀਪ ਕੌਰ ਨੂੰ ਹੌਂਸਲਾ ਅਫਜਾਈ ਇਨਾਮ ਦਿੱਤੇ ਗਏ। ਇਸ ਮੌਕੇ ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਡਾ. ਦਵਿੰਦਰ ਸਿੰਘ ਵੱਲੋਂ ਨਿਭਾਈ ਗਈ ਇਸ ਮੌਕੇ ਵਿਦਿਆਰਥੀਆਂ ਵੱਲੋਂ ਭਰਵੀਂ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ। ਹੋਰਨਾਂ ਤੋਂ ਇਲਾਵਾ ਇਸ ਮੌਕੇ ਡਿਪਟੀ ਪਿ੍ਰੰਸੀਪਲ ਡਾ. ਜਸਲੀਨ ਕੌਰ, ਵਾਇਸ ਪਿ੍ਰੰਸੀਪਲ ਡਾ. ਹਰਵਿੰਦਰ ਕੌਰ, ਮੁਖੀ ਪੰਜਾਬੀ ਵਿਭਾਗ ਪ੍ਰੋ.ਪਰਮਜੀਤ ਕੌਰ ਅਤੇ ਪੰਜਾਬੀ ਵਿਭਾਗ ਦਾ ਸਮੁੱਚਾ ਸਟਾਫ ਹਾਜਰ ਸੀ।

Leave a Reply

Your email address will not be published. Required fields are marked *