ਅੰਮ੍ਰਿਤਸਰਪੰਜਾਬ

2 ਰੋਜ਼ਾ ‘7ਵਾਂ ਖ਼ਾਲਸਾ ਕਾਲਜ ਯੂਥ ਫੈਸਟੀਵਲ–2022’ ਅਭੁੱਲ ਯਾਦਾਂ ਛੱਡਦਾ ਹੋਇਆ ਸੰਪੰਨ

ਖ਼ਾਲਸਾ ਕਾਲਜ ਨੇ ‘ਓਵਰ ਆਲ ਟਰਾਫ਼ੀ’ ’ਤੇ ਕੀਤਾ ਕਬਜ਼ਾ

ਕਲਾ ਮੰਚ ਵਿਦਿਆਰਥੀਆਂ ਦੇ ਹੁਨਰ ’ਚ ਨਿਖਾਰਣ ਵਾਲਾ ਮਹੱਤਵਪੂਰਨ ਸਥਾਨ : ਛੀਨਾ

ਪਹਿਲਾਂ ਰਨਰਅੱਪ ਖ਼ਾਲਸਾ ਕਾਲਜ ਵੂਮੈਨ ਅਤੇ ਖ਼ਾਲਸਾ ਕਾਲਜ ਐਜ਼ੂਕੇਸ਼ਨ, ਰਣਜੀਤ ਐਵੀਨਿਊ ਦੂਸਰਾ ਰਨਰਅੱਪ ਰਿਹਾ

ਅੰਮ੍ਰਿਤਸਰ, 16 ਨਵੰਬਰ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਵਿੱਦਿਅਕ ਅਦਾਰਿਆਂ ’ਚ ਕਲਾ ਮੰਚ ਇਕ ਅਜਿਹਾ ਮਹੱਤਵਪੂਰਨ ਸਥਾਨ ਹੈ, ਜੋ ਬੱਚਿਆਂ ’ਚ ਲੁਕੀ ਹੋਈ ਕਾਬਲੀਅਤ ਨੂੰ ਉਜਾਗਰ ਕਰਦਾ ਹੈ ਅਤੇ ਉਨ੍ਹਾਂ ਦੇ ਹੁਨਰ ਨੂੰ ਚਾਰ ਚੰਦ ਲਗਾਉਂਦਾ ਹੈ। ਇਸ ਲਈ ਸੰਸਥਾਵਾਂ ’ਚ ਸਮੇਂ ਸਮੇਂ ’ਤੇ ਵਿਦਿਆਰਥੀਆਂ ਦੀ ਕਲਾ ਦੀ ਪਰਖ ਲਈ ਅਜਿਹੀਆਂ ਪ੍ਰਤੀਯੋਗਤਾਵਾਂ ਅਤਿ ਲੋੜੀਂਦੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇੱਥੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ 14 ਨਵੰਬਰ ਤੋਂ ਸ਼ੁਰੂ ਹੋਏ 2 ਰੋਜ਼ਾ ‘7ਵਾਂ ਖ਼ਾਲਸਾ ਕਾਲਜਜ਼ ਯੂਥ ਫੈਸਟੀਵਲ-2022’ ’ਚ ਉਚੇਚੇ ਤੌਰ ’ਤੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਨ ਅਤੇ ਓਵਰ ਆਲ ਟਰਾਫ਼ੀ ’ਤੇ ਕਬਜ਼ਾ ਕਰਨ ਵਾਲੇ ਖ਼ਾਲਸਾ ਕਾਲਜ ਨੂੰ ਟਰਾਫ਼ੀ ਭੇਂਟ ਕਰਨ ਲਈ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਕੀਤਾ।

ਜਦ ਕਿ ਖ਼ਾਲਸਾ ਕਾਲਜ ਫ਼ਾਰ ਵੂਮੈਨ ਫ਼ਸਟ ਰਨਰਅੱਪ ਅਤੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਸੈਕਿੰਡ ਰਨਰਅੱਪ ਰਿਹਾ। ਖ਼ਾਲਸਾ ਕਾਲਜ ਮੈਨੇਜ਼ਮੈਂਟ ਅਧੀਨ ਚਲ ਰਹੇ 13 ਕਾਲਜਾਂ ਤੋਂ ਸੈਂਕੜੇ ਵਿਦਿਆਰਥੀਆਂ ਨੇ ਫੈਸਟੀਵਲ ’ਚ ਆਪਣੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਇਸ ਮੌਕੇ ਸ: ਛੀਨਾ ਨੇ ਕੌਂਸਲ ਦੇ ਜੁਆਇੰਟ ਸਕੱਤਰ ਸ: ਸੰਤੋਖ ਸਿੰਘ ਸੇਠੀ ਨਾਲ ਮਿਲ ਕੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਅਤੇ ਵਿਦਿਆਰਥੀਆਂ ਨੂੰ ਜਿੱਥੇ ਅਜਿਹੇ ਪ੍ਰੋਗਰਾਮਾਂ ਦਾ ਹਿੱਸਾ ਬਣਨ ਲਈ ਉਤਸ਼ਾਹਿਤ ਕੀਤਾ, ਉਥੇ ਉਨ੍ਹਾਂ ਨੂੰ ਵਿੱਦਿਅਕ ਖੇਤਰ ’ਚ ਸ਼ਲਾਘਾਯੋਗ ਉਪਲਬੱਧੀਆਂ ਹਾਸਲ ਕਰਨ ਲਈ ਹੱਲ੍ਹਾਸ਼ੇਰੀ ਦਿੱਤੀ। ਉਕਤ ਫੈਸਟੀਵਲ ਜੋ ਅੱਜ ਆਪਣੀਆਂ ਮਿੱਠੀਆਂ ਯਾਦਾਂ ਦੀ ਖ਼ੁਸ਼ਬੂ ਬਿਖੇਰਦਾ ਹੋਇਆ ਸੰਪੰਨ ਹੋ ਗਿਆ, ਦਾ ਕੌਂਸਲ ਦੇ ਮੈਂਬਰ ਸ: ਸਰਬਜੀਤ ਸਿੰਘ ਹੁਸ਼ਿਆਰ ਨਗਰ ਦੁਆਰਾ ਸ਼ਮ੍ਹਾ ਰੌਸ਼ਨ ਕਰਕੇ ਅਗਾਜ਼ ਕੀਤਾ।

2 ਰੋਜ਼ਾ ਫੈਸਟੀਵਲ ਦੌਰਾਨ ਵਿਦਿਆਰਥੀਆਂ ਨੇ ਸ਼ਬਦ ਗਾਇਨ, ਭਜਨ, ਕਵੀਸ਼ਰੀ, ਗੀਤ-ਗਜ਼ਲ, ਫੋਕ ਸੋਗ, ਫੈਂਸੀ ਡਰੈੱਸ (ਪੰਜਾਬੀ ਪਹਿਰਾਵਾ), ਮਮਿਕਰੀ, ਮੋਨੋ ਐਕਟਿੰਗ, ਸਕਿੱਟ, ਰੰਗੋਲੀ, ਮਹਿੰਦੀ, ਫੁਲਕਾਰੀ, ਡਿਬੇਟ, ਕੁਇਜ਼, ਪੇਟਿੰਗ, ਪੋਸਟਰ ਮੇਕਿੰਗ, ਕਾਰਟੂਨਿੰਗ, ਕਲਾਜ, ਕਲੇਅ ਮਾਡÇਲੰਗ ਅਤੇ ਸਕਿੱਟ ਦੀ ਪੇਸ਼ਕਾਰੀ ਦਿੱਤੀ ਅਤੇ ਅਖ਼ਰੀਲੇ ਦਿਨ ਭੰਗੜਾ, ਗਿੱਧਾ, ਰਿਜ਼ਨਲ ਡਾਂਸ, ਕੁਇੱਜ਼ ਫਾਈਨਲ ਅਤੇ ਐਕਸ਼ਨ ਸਾਂਗ ਆਦਿ ’ਚ ਵਿਦਿਆਰਥੀਆਂ ਆਪਣੇ ਕਲਾ ਦਾ ਮੁਜ਼ਾਹਰਾ ਕੀਤਾ।

2 ਰੋਜ਼ਾ ਪ੍ਰੋਗਰਾਮ ਦੌਰਾਨ ਜੱਜ ਸਾਹਿਬਾਨਾਂ ਦੀ ਭੂਮਿਕਾ ਸ੍ਰੀ ਰਮੇਸ਼ ਭਗਤ, ਡਾ. ਰਾਜੇਸ਼ ਸ਼ਰਮਾ, ਸ੍ਰੀਮਤੀ ਸਤਿੰਦਰ ਪੁਖਰਾਜ, ਮਿਸ ਮਨਦੀਪ ਘਈ, ਮਿਸ ਅਮਨ ਬੱਲ, ਸ੍ਰੀ ਗੁਰਿੰਦਰ ਸਿੰਘ, ਡਾ. ਪਰਮਜੀਤ ਕੌਰ (ਮਾਝਾ ਕਾਲਜ ਤਰਨ ਤਾਰਨ), ਡਾ. ਬਲਜੀਤ ਸਿੰਘ, ਡਾ. ਪਰਮਜੀਤ ਕੌਰ (ਬੀ. ਬੀ. ਕੇ. ਡੀ. ਏ. ਵੀ. ਕਾਲਜ ਅੰਮ੍ਰਿਤਸਰ), ਸ: ਕੁਲਦੀਪ ਸਿੰਘ, ਸ੍ਰੀਮਤੀ ਮੋਨਿਕਾ ਸਲਾਰੀਆ, ਸ੍ਰੀ ਹਰੀਸ਼ ਵਰਮਾ, ਡਾ. ਰਿੰਪੀ ਅਗਰਵਾਲ, ਡਾ. ਹਰਿੰਦਰ ਕੌਰ ਸੋਹਲ, ਮਿਸ ਲਤਿਕਾ ਅਰੋੜਾ, ਮਿਸ ਕਵਲੀਨ ਭਿੰਡਰ, ਸ: ਰਾਜਬੀਰ ਸਿੰਘ, ਐਨ. ਐਸ. ਕੋਮਲ ਅਤੇ ਸ: ਅਮਰਿੰਦਰਜੀਤ ਸਿੰਘ ਵੱਲੋਂ ਨਿਭਾਈ ਗਈ।

ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਮੁਕਾਬਲੇ ਬਹੁਤ ਹੀ ਦਿਲਚਸਪ ਸਨ ਕਿਉਂਕਿ ਸਮੂਹ ਖ਼ਾਲਸਾ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਆਪਣਾ ਸੰਪੂਰਨ ਹੁਨਰ ਦਾ ਮੁਜ਼ਾਹਰਾ ਕੀਤਾ ਹੈ, ਇਸ ਲਈ ਇਹ ਮੁਕਾਬਲਾ ਇਕ ਤਰ੍ਹਾਂ ਨਾਲ ਚੈਂਪੀਅਨਸ ਦਾ ਮੁਕਾਬਲਾ ਬਣ ਕੇ ਰਹਿ ਗਿਆ ਹੈ। ਉਨ੍ਹਾਂ ਮੈਨੇਜ਼ਮੈਂਟ ਦੁਆਰਾ ਹਰੇਕ ਸਾਲ ਉਲੀਕੇ ਗਏ ‘ਯੂਥ ਫੈਸਟੀਵਲ’ ਸਬੰਧੀ ਧੰਨਵਾਦ ਕੀਤਾ।

ਇਸ ਮੌਕੇ ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ, ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰ: ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਡਾਇਰੈਕਟਰ ਡਾ. ਮੰਜ਼ੂ ਬਾਲਾ, ਪ੍ਰਿੰਸੀਪਲ ਡਾ. ਆਰ. ਕੇ. ਧਵਨ, ਪ੍ਰਿੰਸੀਪਲ ਨਾਨਕ ਸਿੰਘ, ਪ੍ਰਿੰਸੀਪਲ ਗੁਰਦੇਵ ਸਿੰਘ, ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ, ਪ੍ਰਿੰਸੀਪਲ ਕਮਲਜੀਤ ਕੌਰ ਤੋਂ ਇਲਾਵਾ ਕਾਲਜਾਂ ਦਾ ਸਟਾਫ਼ ਤੇ ਵਿਦਿਆਰਥੀ ਮੌਜ਼ੂਦ ਸਨ।

Leave a Reply

Your email address will not be published. Required fields are marked *