ਪਟਿਆਲਾ

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦਾ ਸ਼ਹੀਦੀ ਦਿਵਸ ਮਨਾਇਆ ਗਿਆ

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ-ਚਾਂਸਲਰ ਪ੍ਰੋ. ਅਰਵਿੰਦ ਜੀ ਦੀ ਅਗਵਾਈ ਹੇਠ ਇਹ ਪ੍ਰੋਗਰਾਮ ਕਰਵਾਇਆ ਗਿਆ। ਸ਼ਹੀਦ ਕਰਤਾਰ ਸਿੰਘ ਸਰਾਭਾ ਚੇਅਰ ਦੇ ਕੋਆਰਡੀਨੇਟਰ ਡਾ. ਭੀਮ ਇੰਦਰ ਸਿੰਘ ਦੇ ਸਹਿਯੋਗ ਨਾਲ ਇਹ ਪ੍ਰੋਗਰਾਮ ਮਨਾਇਆ ਗਿਆ। ਵਿਸ਼ੇਸ਼ ਸਮਾਗਮ ਵਿਚ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਇਨਕਲਾਬੀ ਵਿਰਾਸਤ ਨੂੰ ਦੇਣ ਤੇ ਭਾਸ਼ਣ ਦਿੱਤਾ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਪ੍ਰੋ. ਨਵਜੋਤ ਕੋਰ (ਰਜਿਸਟਰਾਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ) ਨੇ ਕੀਤੀ। ਇਸ ਤੋਂ ਇਲਾਵਾ ਇਸ ਪ੍ਰੋਗਰਾਮ ਵਿਚ ਵਿਦਿਆਰਥੀਆਂ ਖੋਜਾਰਥੀਆਂ ਨੇ ਸ਼ਿਰਕਤ ਕੀਤੀ।

ਸਰਕਾਰੀ ਸੀਨੀਅਰ ਸੈਕਿੰਡਰੀ ਸਮਾਰਟ ਸਕੂਲ ਫੀਲਖਾਨਾ ਪਟਿਆਲਾ ਦੇ ਵਿਦਿਆਰਥੀਆਂ ਵਲੋਂ ਵਾਰ, ਕਵਿਤਾ ਅਤੇ ਗੀਤ ਦੀ ਪੇਸ਼ਕਾਰੀ ਕੀਤੀ ਗਈ। ਨੋਜਵਾਨ ਵਰਗ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਵਿਚਾਰਾਂ ਨਾਲ ਜੋੜਦੇ ਹੋਏ ਇਤਿਹਾਸਕ ਵਿਰਸੇ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਨਕਲਾਬੀ ਗੀਤ ਰਜਿੰਦਰ ਸਿੰਘ, ਸੰਗੀਤ ਵਿਭਾਗ, ਪਟਿਆਲਾ ਵਲੋਂ ਪੇਸ਼ ਕੀਤਾ ਗਿਆ। ਅਨਾਇਤ ਅਲੀ ਦੀ ਸਮੁੱਚੀ ਟੀਮ ਵਲੋਂ ਨਾਟਕ ‘ਜਦੋਂ ਜਾਗੇ ਉਦੋਂ ਸਵੇਰਾ’ ਦੀ ਪੇਸ਼ਕਾਰੀ ਕੀਤੀ ਗਈ। ਇਸ ਪ੍ਰੋਗਰਾਮ ਵਿਚ ਦਲਜੀਤ ਅਮੀ, ਡਾਇਰੈਕਟਰ ਈ.ਐਮ.ਆਰ.ਸੀ, ਡਾ. ਜਸਪਾਲ ਕੋਰ ਦਿਓਲ, ਡਾ. ਦਲਜੀਤ ਸਿੰਘ, ਡਾ. ਮੋਹਨ ਤਿਆਗੀ ਆਦਿ ਸ਼ਾਮਿਲ ਹੋਏ। ਇਸ ਪ੍ਰੋਗਰਾਮ ਵਿਚ ਪ੍ਰੋ. ਨਵਜੋਤ ਕੋਰ ਵਲੋਂ (ਰਜਿਸਟਰਾਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ) ਵਿਦਿਆਰਥੀਆਂ ਅਤੇ ਖੋਜਾਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

Leave a Reply

Your email address will not be published. Required fields are marked *