ਪੰਜਾਬ ‘ਚ ਹੋਏ ਬਹੁ-ਕਰੋੜੀ ਨਾਇਬ ਤਹਿਸੀਲਦਾਰ ਭਰਤੀ ਘੁਟਾਲੇ ਦੀ ਹੋਵੇ CBI ਜਾਂ ਨਿਆਂਇਕ ਜਾਂਚ- ਭਾਜਪਾ ਕੌਮੀਂ ਆਗੂ ਸੁੱਖਮਿੰਦਰਪਾਲ ਸਿੰਘ ਗਰੇਵਾਲ
ਸਾਹਿਬਜਾਦਾ ਅਜੀਤ ਸਿੰਘ ਨਗਰ,17 ਨਵੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਭਾਜਪਾ ਦੇ ਕੌਮੀਂ ਆਗੂ ਸੁੱਖਮਿੰਦਰਪਾਲ ਸਿੰਘ ਗਰੇਵਾਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਪਬਲਿਕ ਸਰਵਿਸਕਮਿਸ਼ਨ (ਪੀ ਪੀ ਐਸ ਸੀ) ਵੱਲੋਂ ਕੀਤੀ ਗਈ ਨਾਇਬ ਤਹਿਸੀਲਦਾਰ ਦੀ ਭਰਤੀ ਵਿਚ ਬਹੁ ਕਰੋੜੀ ਘੁਟਾਲੇ ਦੀ ਜਾਂਚ ਸੀ ਬੀਆਈ ਤੋਂ ਕਰਵਾਈ ਜਾਵੇ ਜਾਂ ਫਿਰ ਇਸਦੀ ਨਿਆਂਇਕ ਜਾਂਚ ਹੋਵੇ। ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਇਸ ਮਾਮਲੇ ਦੀ ਜਾਂਚ ਸੀ ਬੀ ਆਈ ਜਾਂ ਫਿਰ ਹਾਈ ਕੋਰਟ ਦੇ ਮੌਜੂਦਾ ਜੱਜ ਹਵਾਲੇ ਕਰਨ।ਉਹਨਾਂ ਕਿਹਾ ਕਿ 70 ਹਜ਼ਾਰ ਉਮੀਦਵਾਰ ਜੋ ਇਸ ਪ੍ਰੀਖਿਆ ਵਿਚ ਬੈਠੇ ਉਹ ਚਾਹੁੰਦੇ ਹਨ ਕਿ ਸਾਰੀ ਜਾਂਚ ਪਾਰਦਰਸ਼ੀ ਹੋਵੇ ਅਤੇਉਹਨਾਂ ਦੀ ਹੇਠਲੇ ਪੱਧਰ ਦੇ ਮੁਲਜ਼ਮਾਂ ਨੂੰ ਫੜ ਕੇ ਅੱਖਾਂ ਪੂੰਝਣ ਨਾਲ ਤਸੱਲੀ ਨਹੀਂ ਹੋਵੇਗੀ।
ਉਨਹਾਂ ਕਿਹਾ ਕਿ ਨਾਇਬ ਤਹਿਸੀਲ ਪ੍ਰੀਖਿਆ ਦੀ ਸਾਰੀ ਭਰਤੀ ਪ੍ਰਕਿਰਿਆ ਰੱਦ ਕੀਤੀ ਜਾਵੇ। ਉਹਨਾਂ ਇਹ ਵੀ ਮੰਗ ਕੀਤੀ ਕਿਜਿਸ ਸਟਾਫ ਨੇ ਇਹ ਪ੍ਰੀਖਿਆ ਕਰਵਾਈ ਉਹਨਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇ ਤਾਂ ਜੋ ਉਹਨਾਂ ਦੇ ਸਿਆਸੀ ਆਕਾਵਾਂ ਦਾਪਤਾ ਲੱਗ ਸਕੇ ਜਿਹਨਾਂ ਨੇ ਗਲਤ ਕੰਮ ਕਰਵਾਏ ਤਾਂ ਜੋ ਇਹਨਾਂ ਨੂੰ ਢੁਕਵੀਂ ਸਜ਼ਾ ਮਿਲ ਸਕੇ। ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਹੋਰ ਸਾਰੀਆਂ ਪ੍ਰੀਖਿਆਵਾਂ ਜਿਹਨਾਂ ਵਿਚ ਵੈਟਨਰੀ ਅਫਸਰਾਂ ਤੇ ਸਹਿਕਾਰੀ ਸਭਾਵਾਂ ਦੇਇੰਸਪੈਕਟਰਾਂ ਦੀ ਭਰਤੀ ਵੀ ਸ਼ਾਮਲ ਹਨ ਅਤੇ ਸ਼ੱਕ ਦੇ ਘੇਰੇ ਵਿਚ ਹਨ, ਉਹ ਵੀ ਨਵੇਂ ਸਿਰੇ ਤੋਂ ਪਾਰਦਰਸ਼ੀ ਢੰਗ ਨਾਲਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਗਰੇਵਾਲ ਨੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਆਖਿਆ ਕਿ ਉਹ ਦੱਸਣ ਕਿ ਉਹ ਗੁਜਰਾਤ ਤੇ ਹਿਮਾਚਲ ਪ੍ਰਦੇਸ਼ਵਿਚ ਕਿਹੜੇ ਬਦਲਾਅ ਦਾ ਪ੍ਰਚਾਰ ਕਰ ਰਹੇ ਹਨ। ਉਹਨਾਂ ਕਿਹਾ ਕਿ ਕੇਜਰੀਵਾਲ ਗੁਜਰਾਤ ਵਿਚ ਪ੍ਰਚਾਰਕਰ ਰਹੇ ਹਨ ਕਿ ਸੂਬੇਵਿਚ ਭਰਤੀ ਪ੍ਰੀਖਿਆ ਦੇ ਪੇਪਰ ਲੀਕ ਕੀਤੇ ਗਏ ਹਨ। ਭਾਜਪਾ ਆਗੂ ਨੇ ਵਿਦਿਆਰਥੀਆਂ ਨੂੰ ਭਰੋਸਾ ਦੁਆਇਆ ਕਿ ਭਾਜਪਾਸਰਕਾਰ ਨੂੰ ਇਸ ਘੁਟਾਲੇ ’ਤੇ ਪਰਦਾ ਪਾਉਣ ਦੀ ਇਜਾਜ਼ਤ ਨਹੀਂ ਦੇਵੇਗੀ।

