ਨੌਵੇਂ ਪਾਤਸ਼ਾਹ ਦੇ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਧਾਰਮਕ ਸਮਾਗਮ ਸਬੰਧੀ ਉਲੀਕੀ ਰੂਪ ਰੇਖਾ
ਸਿੱਖ ਸਭਾਵਾਂ, ਸੁਸਾਇਟੀਆਂ ਅਤੇ ਸ਼ਬਦੀ ਜਥਿਆਂ ਨਾਲ ਕੀਤੀਆਂ ਵਿਚਾਰਾਂ
ਪਟਿਆਲਾ 18 ਨਵੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਧਾਰਮਕ ਸਮਾਗਮ ਸਬੰਧੀ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸ਼ਹਿਰ ਦੀਆਂ ਸਿੱਖ ਸਭਾਵਾਂ, ਜਥੇਬੰਦੀਆਂ ਅਤੇ ਸ਼ਬਦੀ ਜਥਿਆਂ ਦੇ ਸੁਸਾਇਟੀ ਅਹੁਦੇਦਾਰਾਂ ਨਾਲ ਇਕੱਤਰਤਾ ਕੀਤੀ ਗਈ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ, ਮੈਨੇਜਰ ਜਰਨੈਲ ਸਿੰਘ ਮੁਕਤਸਰੀ ਤੋਂ ਇਲਾਵਾ ਸ਼ਹਿਰ ਦੀਆਂ ਸਿੱਖ ਸਭਾਵਾਂ ਅਤੇ ਜਥੇਬੰਦੀ ਦੇ ਅਹੁਦੇਦਾਰਾਂ ਨਾਲ ਦੀਰਘ ਵਿਚਾਰਾਂ ਤੋਂ ਬਾਅਦ ਰੂਪ ਰੇਖਾ ਉਲੀਕੀ ਗਈ। ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਸਜਾਏ ਜਾਣ ਵਾਲੇ ਨਗਰ ਕੀਰਤਨ ਤੋਂ ਇਲਾਵਾ ਕਵੀ ਢਾਡੀ ਦਰਬਾਰ, ਮਹਾਨ ਗੁਰਮਤਿ ਸਮਾਗਮ ਸਬੰਧੀ ਵਿਚਾਰਾਂ ਤੋਂ ਬਾਅਦ ਫੈਸਲਾ ਕੀਤਾ ਗਿਆ ਨੌਵੇਂ ਪਾਤਸ਼ਾਹ ਦਾ ਸ਼ਹੀਦੀ ਜੋੜ ਮੇਲ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਦੱਸਿਆ ਕਿ 26 ਨਵੰਬਰ ਨੂੰ ਨਗਰ ਕੀਰਤਨ ਗੁਰਦੁਆਰਾ ਮੋਤੀ ਬਾਗ ਸਾਹਿਬ ਤੋਂ ਸਜਾਇਆ ਜਾਵੇਗਾ ਅਤੇ 26 ਨਵੰਬਰ ਨੂੰ ਰਾਤ ਦੇ ਦੀਵਾਨਾਂ ਤੋਂ ਇਲਾਵਾ 28 ਨਵੰਬਰ ਨੂੰ ਮਹਾਨ ਗੁਰਮਤਿ ਸਮਾਗਮ ਹੋਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਗੁਰਮੀਤ ਸਿੰਘ, ਮੀਤ ਮੈਨੇਜਰ ਇੰਦਰਜੀਤ ਸਿੰਘ ਗਿੱਲ, ਹੈਡ ਗ੍ਰੰਥੀ ਹਰਵਿੰਦਰ ਸਿੰਘ, ਤਰਲੋਕ ਸਿੰਘ ਤੋਰਾ, ਪ੍ਰੇਮ ਸਿੰਘ, ਭਗਵੰਤ ਸਿੰਘ ਆਦਿ ਜਥੇਬੰਦੀਆਂ ਦੇ ਅਹੁਦੇਦਾਰ ਆਦਿ ਸ਼ਾਮਲ ਸਨ।

