ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਅੰਤਿ੍ਰੰਗ ਕਮੇਟੀ ਮੈਂਬਰ ਬਣਨ ’ਤੇ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ
ਗੁਰਦੁਆਰਾ ਪ੍ਰਬੰਧਕਾਂ ਵੱਲੋਂ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੂੰ ਸਿਰੋਪਾਓ ਭੇਂਟ
ਪਟਿਆਲਾ 18 ਨਵੰਬਰ (ਮਧੂਸਾਰ ਬਿਊਰੋ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਵਿਚ ਦੂਜੀ ਵਾਰ ਅੰਤਿ੍ਰੰਗ ਕਮੇਟੀ ਮੈਂਬਰ ਬਣਾਏ ਗਏ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਵੱਲੋਂ ਅੱਜ ਇਤਿਹਾਸਕ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਹੈਡ ਗ੍ਰੰਥੀ ਹਰਵਿੰਦਰ ਸਿੰਘ, ਹੈਡ ਗ੍ਰੰਥੀ ਫੂਲਾ ਸਿੰਘ, ਮੈਨੇਜਰ ਇੰਦਰਜੀਤ ਸਿੰਘ ਗਿੱਲ ਵੱਲੋਂ ਸਿਰੋਪਾਓ ਦੀ ਬਖਸ਼ਿਸ਼ ਕੀਤੀ ਗਈ ਉਪਰੰਤ ਗੱਲਬਾਤ ਕਰਦਿਆਂ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਕਿਹਾ ਕਿ ਗੁਰੂ ਸਾਹਿਬ ਦੀ ਅਪਾਰ ਬਖਸ਼ਿਸ਼ ਸਦਕਾ ਉਨ੍ਹਾਂ ਨੂੰ ਦੂਜੀ ਵਾਰ ਸ਼ੋ੍ਰਮਣੀ ਕਮੇਟੀ ਦੀ ਐਗਜ਼ੈਕਟਿਵ ਵਿਚ ਜਗਾ ਮਿਲੀ ਹੈ। ਉਨ੍ਹਾਂ ਕਿਹਾ ਕਿ ਹਮੇਸ਼ਾ ਹੀ ਉਨ੍ਹਾਂ ਦੀ ਪਹਿਲ ਧਰਮ ਦੇ ਪ੍ਰਚਾਰ ਪਸਾਰ ਕਾਰਜ ਰਹੇ ਹਨ ਅਤੇ ਦਰਪੇਸ਼ ਸਮੱਸਿਆ ਦੇ ਹੱਲ ਲਈ ਉਹ ਸੰਗਤਾਂ ਦੇ ਸਹਿਯੋਗ ਨਾਲ ਆਪਣੇ ਕਾਰਜਾਂ ਨੂੰ ਤਰਜੀਹ ਦੇਣਗੇ।

