ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਪਿੰਡਾਂ ’ਚ ਪੁੱਜੇਗੀ ‘ਪ੍ਰਚਾਰ ਵਹੀਰ ਮੁਹਿੰਮ’ : ਜਥੇਦਾਰ ਟੌਹੜਾ
ਪਟਿਆਲਾ 21 ਨਵੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਪਿੰਡ ’ਚ ਚਲਾਈ ਜਾਣ ਵਾਲੀ ਪ੍ਰਚਾਰ ਵਹੀਰ ਮੁਹਿੰਮ ਨੂੰ ਲੈ ਕੇ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪ੍ਰਚਾਰਕ ਸਾਹਿਬਾਨ ਨਾਲ ਇਕੱਤਰਤਾ ਕੀਤੀ। ਇਸ ਦੌਰਾਨ ਉਨ੍ਹਾਂ ਪ੍ਰਚਾਰਕਾਂ ਨੂੰ ਪ੍ਰਚਾਰ ਵਹੀਰ ਦੀਆਂ ਤਿਆਰੀਆਂ ਨੂੰ ਲੈ ਕੇ ਰੂਟ ਦੀ ਰੂਪ ਰੇਖਾ ਤਿਆਰ ਕੀਤੀ। ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਗੁਰਦੁਆਰਾ ਰੋਹਟਾ ਸਾਹਿਬ ਪਾਤਸ਼ਾਹੀ ਨੌਵੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਨਾਭਾ ਤੋਂ ਪ੍ਰਚਾਰ ਵਹੀਰ ਮੁਹਿੰਮ 22 ਨਵੰਬਰ ਨੂੰ ਆਰੰਭ ਕੀਤੀ ਜਾ ਰਹੀ ਹੈ, y
ਜੋ ਹਰ ਪਿੰਡ ਵਿਚ ਪਹੁੰਚ ਕਰੇਗੀ ਜਿਥੇ ਕਥਾ ਕੀਰਤਨ ਅਤੇ ਢਾਡੀ ਜਥੇ ਸੰਗਤਾਂ ਨੂੰ ਗੁਰਬਾਣੀ ਫਲਸਫੇ ਨਾਲ ਜੋੜਨ ਦਾ ਉਪਰਾਲਾ ਕਰਨਗੇ। ਉਨ੍ਹਾਂ ਕਿਹਾ ਕਿ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਦੁਮਲੇ ਤੇ ਦਸਤਾਰ ਮੁਕਾਬਲੇ ਵੀ ਕਰਵਾਏ ਜਾਣਗੇ ਅਤੇ ਅੰਮਿ੍ਰਤ ਸੰਚਾਰ ਵੀ ਕਰਵਾਇਆ ਜਾਵੇਗਾ। ਜਥੇਦਾਰ ਟੌਹੜਾ ਨੇ ਦੱਸਿਆ ਕਿ ਸੰਗਤਾਂ ਨੂੰ ਅੰਮਿ੍ਰਤ ਦੀ ਦਾਤ ਦੇਣ ਲਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਪੰਜ ਪਿਆਰੇ ਸਾਹਿਬਾਨ ਪੁੱਜਣਗੇ। ਜਥੇਦਾਰ ਟੌਹੜਾ ਨੇ ਅਪੀਲ ਕਰਦਿਆਂ ਕਿਹਾ ਕਿ ਸੰਗਤਾਂ ਪਿੰਡ ਪਿੰਡ ਜਾਣ ਵਾਲੀ ਪ੍ਰਚਾਰ ਵਹੀਰ ਮੁਹਿੰਮ ਵਿਚ ਵੱਧ ਚੜ੍ਹਕੇ ਸ਼ਮੂਲੀਅਤ ਕਰਨਗੇ। ਇਸ ਮੌਕੇ ਪ੍ਰਚਾਰਕ ਸਾਹਿਬਾਨਾਂ ’ਚ ਪਰਵਿੰਦਰ ਸਿੰਘ ਬਰਾੜਾ, ਜਸਵੀਰ ਸਿੰਘ, ਬੇਅੰਤ ਸਿੰਘ, ਲਖਵਿੰਦਰ ਸਿੰਘ ਅਜੌਰਰ ਆਦਿ ਸ਼ਾਮਲ ਸਨ।

