ਖਾਲਸਾ ਕਾਲਜ ਦੇ ਵਿਦਿਆਰਥੀ ਨੇ ਯੂ. ਜੀ. ਸੀ. ਨੈਟ ਦੀ ਪ੍ਰੀਖਿਆ ਕੀਤੀ ਪਾਸ
ਅੰਮ੍ਰਿਤਸਰ, 21 ਨਵੰਬਰ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਖਾਲਸਾ ਕਾਲਜ ਦੇ ਵਿਦਿਆਰਥੀ ਨੇ ਪ੍ਰੋਫੈਸਰਾਂ ਦੀ ਭਰਤੀ ਲਈ ਰੱਖੀ ਗਈ ‘ਰਾਸ਼ਟਰੀ ਯੋਗਤਾ ਪ੍ਰੀਖਿਆ’ (ਯੂ. ਜੀ. ਸੀ. ਨੈਟ) ਪਾਸ ਕਰ ਲਈ ਹੈ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਉਕਤ ਵਿਦਿਆਰਥੀ ਹਰਮਨਪ੍ਰੀਤ ਸਿੰਘ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਸੰਸਥਾ ਆਪਣੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਪੇਸ਼ੇਵਰ ਜੀਵਨ ’ਚ ਉਚਾਈਆਂ ਨੂੰ ਸਰ ਕਰਨ ਲਈ ਤਿਆਰ ਕਰਦਾ ਹੈ।
ਪ੍ਰਿੰ: ਡਾ. ਮਹਿਲ ਸਿੰਘ ਨੇ ਕਿਹਾ ਕਿ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾ ਨਿਰਦੇਸ਼ਾਂ ਸਦਕਾ ਵਿਦਿਆਰਥੀਆਂ ਨੂੰ ਹਰੇਕ ਖੇਤਰ ’ਚ ਨਿਪੁੰਨ ਬਣਾਉਣ ਲਈ ਉਨ੍ਹਾਂ ਦੀ ਹਮੇਸ਼ਾਂ ਕੋਸ਼ਿਸ਼ ਰਹਿੰਦੀ ਹੈ ਕਿ ਉਹ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕ ਨਾਲ ਜੋੜਣ ਲਈ ਹਰੇਕ ਪ੍ਰਕਾਰ ਦੀ ਮੌਜ਼ੂਦਾ ਸੁਵਿਧਾ ਪ੍ਰਦਾਨ ਕੀਤੀ ਜਾਵੇ। ਇਸ ਮੌਕੇ ਉਨ੍ਹਾਂ ਫੈਕਲਟੀ ਨੂੰ ਵੀ ਉਨ੍ਹਾਂ ਦੀ ਮਿਹਨਤ ਲਈ ਵਧਾਈ ਵੀ ਦਿੱਤੀ।
ਇਸ ਮੌਕੇ ਅੰਗਰੇਜ਼ੀ ਵਿਭਾਗ ਮੁਖੀ ਪ੍ਰੋ: ਅਨੁਪਮ ਸੰਧੂ ਨੇ ਵਿਦਿਆਰਥੀ ਅਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਹਰਮਨਪ੍ਰੀਤ ਨੇ ਅੰਗਰੇਜ਼ੀ ’ਚ ਆਪਣੀ ਮਾਸਟਰ ਆਫ਼ ਆਰਟਸ ਸਫ਼ਲਤਾਪੂਰਵਕ ਪੂਰੀ ਕੀਤੀ ਹੈ। ਇਸ ਮੌਕੇ ਸੁਪਿੰਦਰਜੀਤ ਕੌਰ, ਪ੍ਰੋ: ਪ੍ਰਨੀਤ ਢਿੱਲੋਂ, ਪ੍ਰੋ: ਸਾਵੰਤ ਸਿੰਘ ਮੰਟੋ, ਪ੍ਰੋ: ਮਲਕਿੰਦਰ ਸਿੰਘ, ਪ੍ਰੋ: ਦਲਜੀਤ ਸਿੰਘ, ਪ੍ਰੋ: ਮਮਤਾ ਮਹਿੰਦਰੂ, ਪ੍ਰੋ: ਵਿਜੇ ਬਰਨਾਰਡ, ਪ੍ਰੋ: ਜਸਵਿੰਦਰ ਕੌਰ, ਪ੍ਰੋ: ਪੂਜਾ ਕਾਲੀਆ, ਪ੍ਰੋ: ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

