ਰਾਜਨੀਤਕ, ਧਾਰਮਿਕ, ਸਮਾਜਿਕ ਆਗੂਆਂ ਵਲੋਂ ਕੈਪਟਨ ਹਰਨੇਕ ਸਿੰਘ ਗਿੱਲ ਨਮਿੱਤ ਅੰਤਿਮ ਅਰਦਾਸ ਮੌਕੇ ਤੇ ਦਿੱਤੀਆਂ ਸ਼ਰਧਾਂਜਲੀਆਂ
ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) : ਕਾਂਗਰਸ ਵਿੱਚ ਲੰਮੇ ਸਮੇਂ ਤੱਕ ਜਿਲਾ ਜਨਰਲ ਸਕੱਤਰ ਦੇ ਅਹੁਦੇ ਤੇ ਰਹੇ ਅਤੇ ਵਾਲਮੀਕਿ ਸਮਾਜ ਦੇ ਸੀਨੀਅਰ ਆਗੂ ਕੈਪਟਨ ਹਰਨੇਕ ਸਿੰਘ ਗਿੱਲ ਦੀ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਗੁਰਦੁਆਰਾ ਸ੍ਰੀ ਤੇਗ ਬਹਾਦਰ ਸਾਹਿਬ ਮਾਡਲ ਟਾਊਨ, ਨਜਦੀਕ 23 ਨੰ: ਰੇਲਵੇ ਫਾਟਕ ਵਿਖੇ ਹੋਇਆ। ਜਿਸ ਦੌਰਾਨ ਵੱਖ—ਵੱਖ ਰਾਜਨੀਤਕ, ਧਾਰਮਿਕ, ਸਮਾਜਿਕ ਅਤੇ ਵਾਲਮੀਕਿ ਭਾਈਚਾਰੇ ਨਾਲ ਸਬੰਧਤ ਆਗੂਆਂ ਕਾਂਗਰਸ ਦੇ ਸੀਨੀਅਰ ਲੀਡਰ ਵਿਸ਼ਨੂ ਸ਼ਰਮਾ, ਸ਼ਹਿਰੀ ਪ੍ਰਧਾਨ ਨਰੇਸ਼ ਦੁੱਗਲ, ਪੀ.ਆਰ.ਟੀ.ਸੀ. ਦੇ ਸਾਬਕਾ ਚੇਅਰਮੈਨ ਕੇ.ਕੇ. ਸ਼ਰਮਾ, ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਾਲਮੀਕਿ, ਵਾਰਡ ਨੰਬਰ 57 ਇੰਚਾਰਜ ਬਲਕਾਰ ਬਡੂੰਗਰ, ਨਗਰ ਸੁਧਾਰ ਸਭਾ ਬਡੂੰਗਰ ਦੇ ਪ੍ਰਧਾਨ ਮਹਿੰਦਰ ਸਿੰਘ ਕਸ਼ਯਪ ਰਾਜਪੂਤ ਸਭਾ ਦੇ ਚੇਅਰਮੈਨ ਜੋਗਿੰਦਰ ਸਿੰਘ ਬੜਾ, ਜਨਰਲ ਸਕੱਤਰ ਸੰਜੀਵ ਕੁਮਾਰ, ਭਾਜਪਾ ਦੇ ਸੁਰਿੰਦਰਜੀਤ ਸਿੰਘ ਵਾਲਿਆ, ਰੂਪ ਕੁਮਾਰ ਧਾਰੀਵਾਲ, ਆਪ ਆਗੂ ਜਗਮੋਹਨ ਚੌਹਾਨ, ਜੈ ਜਵਾਨ ਕਲੋਨੀ ਪ੍ਰਧਾਨ ਤੇਜ ਸਿੰਘ, ਹਿਊਮਨ ਸਰਵਿਸ ਸੋਸਾਇਟੀ ਦੇ ਸਟੇਟ ਪ੍ਰਧਾਨ ਜਤਿੰਦਰ ਸ਼ਰਮਾ, ਭਗਵਾਨ ਵਾਲਮੀਕਿ ਮੰਦਿਰ ਕਮੇਟੀ ਬਡੂੰਗਰ ਆਗੂ ਜੀਤ ਸਿੰਘ, ਰਾਮ ਭਜਨ, ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਡਿਪਟੀ ਰਜਿਸਟਰਾਰ ਕੇਸਰ ਸਿੰਘ ਗਿੱਲ, ਦਲਿਤ ਆਗੂ ਸ਼ਿਵਾਜੀ ਧਾਰੀਵਾਲ ਆਦਿ ਸ਼ਖਸ਼ੀਅਤਾਂ ਵਲੋਂ ਕੈਪਟਨ ਹਰਨੇਕ ਸਿੰਘ ਗਿੱਲ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।
ਸ਼ਰਧਾਂਜਲੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਸੀਨੀਅਰ ਨੇਤਾ ਵਿਸ਼ਨੂੰ ਸ਼ਰਮਾ ਅਤੇ ਸ਼ਹਿਰੀ ਪ੍ਰਧਾਨ ਨਰੇਸ਼ ਦੁੱਗਲ ਨੇ ਕਿਹਾ ਕਿ ਕੈਪਟਨ ਹਰਨੇਕ ਸਿੰਘ ਗਿੱਲ ਲੰਮੇ ਅਰਸੇ ਤੋਂ ਕਾਂਗਰਸ ਨਾਲ ਜੁੜਕੇ ਪਾਰਟੀ ਦੀ ਮਜਬੂਤੀ ਲਈ ਕੰਮ ਕਰਦੇ ਰਹੇ ਹਨ। ਜਿਨ੍ਹਾਂ ਨੂੰ ਜਿਹੜੀ ਜਿੰਮੇਵਾਰੀ ਸੋਂਪੀ ਗਈ ਉਨ੍ਹਾਂ ਨੇ ਤਨਦੇਹੀ ਤੇ ਵਫਾਦਾਰੀ ਨਾਲ ਨਿਭਾਇਆ ਹੈ। ਕੈਪਟਨ ਗਿੱਲ ਕਾਂਗਰਸ ਦੇ ਵੱਡੇ ਥੰਮ ਸਨ, ਜਿਨ੍ਹਾਂ ਦੇ ਜਾਣ ਨਾਲ ਪਰਿਵਾਰ ਅਤੇ ਕਾਂਗਰਸ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਦੌਰਾਨ ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਾਲਮੀਕਿ ਨੇ ਕਿਹਾ ਕਿ ਕੈਪਟਨ ਹਰਨੇਕ ਸਿੰਘ ਗਿੱਲ ਵੱਖ—ਵੱਖ ਅਹਿਮ ਅਹੁੱਦਿਆ ਤੇ ਰਹਿ ਕੇ ਵਾਲਮੀਕਿ ਸਮਾਜ ਦੇ ਲੋਕਾਂ ਦੀ ਸੇਵਾਵਾਂ ਨੂੰ ਸਮਰਪਿਤ ਰਹੇ ਹਨ। ਉਨ੍ਹਾਂ ਦੀ ਸੋਚ ਤੇ ਪਹਿਰਾ ਦਿੰਦਿਆ ਅਸੀਂ ਸਮਾਜ ਤੇ ਦੇਸ਼ ਸੇਵਾ ਕਾਰਜਾਂ ਵਿੱਚ ਬਣਦਾ ਯੋਗਦਾਨ ਪਾਉਂਦੇ ਰਹਾਂਗੇ। ਇਸ ਮੌਕੇ ਪਰਿਵਾਰ ਦੇ ਮੈਂਬਰ ਪਤਨੀ ਮਲਕੀਤ ਕੌਰ, ਸੁਖਵਿੰਦਰ ਸਿੰਘ ਸੁੱਖੀ, ਲਖਵਿੰਦਰ ਸਿੰਘ ਬਬਲਾ, ਗਗਨਦੀਪ ਸਿੰਘ ਗਿੱਲ, ਜਸਪ੍ਰੀਤ, ਗੁਰਨਾਮ ਸਿੰਘ ਆਦਿ ਹਾਜਰ ਸਨ।

