ਪੰਜਾਬਪਟਿਆਲਾ

ਸ਼੍ਰੋਮਣੀ ਅਕਾਲੀ ਦਲ ਹੀ ਇੱਕੋ ਇੱਕ ਅਜਿਹੀ ਪਾਰਟੀ ਹੈ ਜਿਸ ਨੇ ਆਪਣੇ ਵਰਕਰਾਂ ਨੂੰ ਹਮੇਸ਼ਾਂ ਮਾਣ ਸਤਿਕਾਰ ਦਿੱਤਾ :– ਰਾਜੂ ਖੰਨਾ।

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਯੋਗ ਅਗਵਾਈ ਹੇਠ ਵਰਕਰ ਲਾਮਬੰਦ ਹੋ ਕੇ ਪਾਰਟੀ ਨੂੰ ਮਜਬੂਤ ਕਰਨ।

ਅਮਲੋਹ , 2 5 ਨਵੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਹੀ ਇੱਕੋ ਇੱਕ ਅਜਿਹੀ ਪਾਰਟੀ ਹੈ ਜਿਸ ਨੇ ਹਮੇਸ਼ਾਂ ਹੀ ਆਪਣੇ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਹੈ। ਤੇ ਹੁਣ ਵਰਕਰਾਂ ਦਾ ਫਰਜ਼ ਬਣਦਾ ਹੈ ਕਿ ਉਹ ਪਾਰਟੀ ਦੀ ਮਜਬੂਤੀ ਅਤੇ ਚੜਦੀ ਕਲਾ ਲਈ ਕੰਮ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਹੱਥ ਮਜਬੂਤ ਕਰਨ ਤਾਂ ਜੋ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਦਾ ਸ਼ਾਨਦਾਰ ਪ੍ਰਦਰਸ਼ਨ ਹੋ ਸਕੇ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਇਥੇ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਹੀ ਆਪਣੇ ਵਰਕਰਾਂ ਨਾਲ ਚੱਟਾਨ ਵਾਂਗ ਖੜਾ ਰਿਹਾ ਹੈ ਤੇ ਪਾਰਟੀ ਨਾਲ ਹੀ ਹਮੇਸ਼ਾਂ ਵਰਕਰਾਂ ਦੀ ਪਛਾਣ ਅਤੇ ਸਮਾਜ ਵਿੱਚ ਇਜਤ ਹੁੰਦੀ ਹੈ। ਰਾਜੂ ਖੰਨਾ ਨੇ ਅੱਗੇ ਕਿਹਾ ਕਿ 10 ਸਾਲ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਲੋਕਾਂ ਲਈ ਰਾਜ ਨਹੀਂ ਬਲਕਿ ਸੇਵਾ ਕਰਕੇ ਲੋਕਾਂ ਵਿੱਚ ਆਪਣਾ ਅਜਿਹਾ ਮੀਲ ਪੱਥਰ ਸਾਬਤ ਕੀਤਾ ਹੈ ਕਿ ਆਮ ਆਦਮੀ ਪਾਰਟੀ ਦੀ 8 ਮਹੀਨਿਆਂ ਦੀ ਸਰਕਾਰ ਤੋਂ ਲੋਕ ਤੋਬਾ ਤੋਬਾ ਕਰਕੇ ਮੁੜ ਸ਼੍ਰੋਮਣੀ ਅਕਾਲੀ ਦਲ ਨੂੰ ਯਾਦ ਕਰਨ ਲੱਗ ਪਏ ਹਨ।

ਉਹਨਾਂ ਕਿਹਾ ਕਿ ਕਿ ਝੂਠ ਬੋਲ ਕੇ ਆਮ ਆਦਮੀ ਪਾਰਟੀ ਨੇ ਲੋਕਾਂ ਕੋਲੋਂ ਵੋਟਾਂ ਤਾਂ ਲੈ ਲਈਆਂ ਪ੍ਰੰਤੂ ਸਰਕਾਰ ਨੂੰ ਚਲਾਉਣ ਵਿੱਚ ਸਮਰੱਥਾ ਨਾ ਰੱਖਣ ਕਾਰਨ ਅੱਜ ਸੂਬੇ ਦੇ ਲੋਕ ਆਰਥਿਕ ਮੰਦਹਾਲੀ ਅਤੇ ਲਾ ਐਂਡ ਆਰਡਰ ਦੀ ਸਥਿਤੀ ਖਰਾਬ ਹੋਣ ਕਰਕੇ ਪਛਤਾਵਾ ਕਰ ਰਹੇ ਹਨ ਕਿ ਅਜਿਹੀ ਸਰਕਾਰ ਜੋ ਕਿ ਸੂਬੇ ਦੇ ਲੋਕਾਂ ਨੂੰ ਨਾ ਤਾਂ ਸੁਰੱਖਿਅਤ ਰੱਖ ਸਕਦੀ ਹੈ ਅਤੇ ਨਾ ਹੀ ਰੁਜ਼ਗਾਰ ਦਾ ਪ੍ਰਬੰਧ ਕਰ ਸਕਦੀ ਹੈ। ਅਕਾਲੀ ਦਲ ਦੀ ਸਰਕਾਰ ਸਮੇਂ ਪਾਰਟੀ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਹੇਠ ਜੋ ਪੰਜਾਬ ਦਾ ਵਿਕਾਸ ਹੋਇਆ ਉਹ ਇੱਕ ਯਾਦਗਾਰ ਬਣ ਕੇ ਰਹਿ ਗਿਆ ਹੈ ਕਿਉਂਕਿ ਇਸ ਤੋਂ ਬਾਅਦ 5 ਸਾਲ ਕਾਂਗਰਸ ਦੀ ਅਗਵਾਈ ਵਾਲੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਪੰਜਾਬ ਨੂੰ ਪਿੱਛੇ ਧਕੇਲ ਦਿੱਤਾ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ 8 ਮਹੀਨਿਆਂ ਵਿੱਚ ਪੰਜਾਬ ਦੇ ਲੋਕਾਂ ਨੂੰ ਹਰ ਪੱਖੋ ਬੇਹਾਲ ਕਰ ਦਿੱਤਾ ਹੈ। ਹੁਣ ਸੂਬੇ ਦੇ ਲੋਕਾਂ ਨੂੰ ਹੱਥ ਨਾਲ ਦਿੱਤੀਆਂ ਗੰਢਾਂ ਮੂੰਹ ਨਾਲ ਖੋਲ ਣੀਆਂ ਪੈ ਰਹੀਆਂ ਹਨ। ਰਾਜੂ ਖੰਨਾ ਨੇ ਮੁੜ ਪਾਰਟੀ ਵਰਕਰਾਂ ਨੂੰ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਕਿ ਉਹ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਯੋਗ ਅਗਵਾਈ ਹੇਠ ਪਾਰਟੀ ਨੂੰ ਬੁਲੰਦੀਆਂ ਤੱਕ ਪਹੁੰਚਾਉਣ ਲਈ ਪੂਰੀ ਕਮਰ ਕੱਸ ਲੈਣ।ਤਾ ਜੋ ਪੰਜਾਬ ਨੂੰ ਮੁੜ ਤਰੱਕੀ ਤੇ ਖੁਸ਼ਹਾਲੀ ਦੀ ਲੀਹ ਤੇ ਲਿਜਾਣ ਲਈ ਸੂਬੇ ਅੰਦਰ ਲੋਕ ਹਿਤੈਸ਼ੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦਾ ਗਠਨ ਹੋ ਸਕੇ।ਇਸ ਮੌਕੇ ਤੇ ਹਲਕਾ ਪ੍ਰਧਾਨ ਡਾ ਅਰਜੁਨ ਸਿੰਘ, ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸਾਹੀ, ਯੂਥ ਆਗੂ ਸਵਰਨ ਸਿੰਘ ਸੋਨੀ, ਯੂਥ ਆਗੂ ਗੁਰਪ੍ਰੀਤ ਸਿੰਘ ਗੁਰੀ,ਹੈਪੀ ਅਕਾਲਗੜ੍ਹ, ਕੁਲਦੀਪ ਸਿੰਘ ਅਮਲੋਹ ਵਿਸ਼ੇਸ਼ ਤੌਰ ਤੇ ਮੌਜੂਦ ਸਨ।

Leave a Reply

Your email address will not be published. Required fields are marked *